28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਦਿੱਲੀ ਤੋਂ ਆਰੰਭ ਹੋਈ ਸਾਈਕਲ ਯਾਤਰਾ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਮੰਨਣ ਸਿੱਖਾਂ ਭਾਈ ਮਤੀ ਦਾਸ ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ...

Ad Position 21
No active advertisement
ਅਜੀਤ ਡੈਸਕ 20-11-2025

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਮੰਨਣ ਸਿੱਖਾਂ ਭਾਈ ਮਤੀ ਦਾਸ ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਸੀਨੀਅਰ ਅਕਾਲੀ ਆਗੂ ਸ. ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿਚ ਸ਼ੁਰੂ ਹੋਈ ਸਾਈਕਲ ਯਾਤਰਾ ਅੱਜ ਨੌਵੇਂ ਪਾਤਸ਼ਾਹ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜ ਕੇ ਸੰਪੂਰਨ ਹੋਈ।

ਇਸ ਤੋਂ ਪਹਿਲਾਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਸਾਈਕਲ ਯਾਤਰਾ ਦੇ ਲੰਘਣ ਮੌਕੇ ਸ਼ਹਿਰ ਵਾਸੀਆਂ ਵਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਸਿਰੋਪਾਓ ਭੇਟ ਕਰਕੇ ਯਾਤਰਾ ਦਾ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਪੁੱਜਣ ਤੇ ਸ. ਜੀ.ਕੇ. ਅਤੇ ਉਨ੍ਹਾਂ ਸਾਥੀ ਸਾਈਕਲ ਸਵਾਰਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਬਿਕਰਮਜੀਤ ਸਿੰਘ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਐਸ. ਸੀ. ਕਮਿਸ਼ਨ ਵਲੋਂ ਸ਼ੁਰੂ ਕੀਤੀ ਗਈ ਕਾਰਵਾਈ ਨੂੰ ਲੈ ਕੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਖੜਕਾਇਆ ਹਾਈ ਕੋਰਟ... ਅਗਲੀ ਖ਼ਬਰ ਸਿੱਖ ਸਦਭਾਵਨਾ ਦਲ ਨੇ ਮਨੁੱਖੀ ਅਧਿਕਾਰ ਬਹਾਲੀ ਮਾਰਚ ਆਰੰਭ
Ad Position 24