28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸ਼੍ਰੋਮਣੀ ਕਮੇਟੀ ਦਾ ਯੂਟਿਊਬ ਗੁਰਬਾਣੀ ਚੈਨਲ ਇਕ ਹਫ਼ਤੇ ਲਈ ਬੰਦ ਕਰਨਾ ਦੁਖਦਾਈ ਤੇ ਚਿੰਤਾਜਨਕ- ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ....

Ad Position 21
No active advertisement
ਅਜੀਤ ਡੈਸਕ 20-11-2025

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਹਫ਼ਤੇ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਚਲਾਇਆ ਜਾ ਰਿਹਾ ਯੂ.ਟਿਊਬ ਚੈਨਲ ਇਕ ਹਫ਼ਤੇ ਲਈ ਮੁਅੱਤਲ ਕੀਤਾ ਜਾਣਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਹੈ।


ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿਚ ਕਿਹਾ ਕਿ ਜਿਹੜੇ ਸੋਸ਼ਲ ਮੀਡੀਆ ਪਲੇਟਫਾਰਮ ‘ਆਵਾਜ਼ ਦੀ ਆਜ਼ਾਦੀ’ ਦੀਆਂ ਵੱਡੀਆਂ ਗੱਲਾਂ ਕਰਦੇ ਹਨ, ਉਹ ਸਿੱਖ ਇਤਿਹਾਸ ਅਤੇ ਗੁਰਬਾਣੀ ਸੰਬੰਧੀ ਸਮੱਗਰੀ ਨੂੰ ਦਬਾਉਣ ਦੇ ਫ਼ੈਸਲੇ ਕਿਸ ਨੀਤੀ ਜਾਂ ਕਿਸ ਦਬਾਅ ਹੇਠ ਲੈਂਦੇ ਹਨ, ਇਹ ਇਕ ਗੰਭੀਰ ਸਵਾਲ ਹੈ।ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਐਸ.ਜੀ.ਪੀ.ਸੀ. ਲਈ ਇਹ ਮਾਮਲਾ ਇਕ ਸਬਕ ਵੀ ਹੈ। ਬਾਹਰੀ ਸੋਸ਼ਲ ਪਲੇਟਫਾਰਮਾਂ ’ਤੇ ਪੂਰੀ ਤਰ੍ਹਾਂ ਨਿਰਭਰ ਹੋਣ ਦੀ ਬਜਾਏ ਸ਼੍ਰੋਮਣੀ ਕਮੇਟੀ ਨੂੰ ਆਪਣਾ ਅਧਿਕਾਰਤ ਸੈਟੇਲਾਈਟ ਚੈਨਲ ਚਲਾਉਣ ਦੀ ਪ੍ਰਕਿਰਿਆ ਜਲਦੀ ਪੂਰੀ ਕਰਨੀ ਚਾਹੀਦੀ ਹੈ, ਜਿਵੇਂ ਜਥੇਦਾਰ ਸਾਹਿਬਾਨਾਂ ਵਲੋਂ ਫ਼ੈਸਲਾ ਕੀਤਾ ਗਿਆ ਸੀ, ਤਾਂ ਜੋ ਗੁਰਬਾਣੀ ਪ੍ਰਸਾਰਣ, ਸਿੱਖ ਇਤਿਹਾਸ ਅਤੇ ਧਾਰਮਿਕ ਸਮਾਗਮਾਂ ’ਤੇ ਕਿਸੇ ਵੀ ਤਰ੍ਹਾਂ ਦੀ ਰੋਕ, ਦਖ਼ਲਅੰਦਾਜ਼ੀ ਜਾਂ ਪਾਬੰਦੀ ਦਾ ਸਾਹਮਣਾ ਨਾ ਕਰਨਾ ਪਵੇ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵਿਰੁੱਧ ਹੇਠਲੀ ਅਦਾਲਤ ਦੀ ਕਾਰਵਾਈ 'ਤੇ 4 ਦਸੰਬਰ ਤੱਕ ਲਗਾਈ ਰੋਕ ਅਗਲੀ ਖ਼ਬਰ ਭਾਰਤ ਵਿਚ ਜਨਮੀ ਮਾਦਾ ਚੀਤਾ ਮੁਖੀ ਨੇ 5 ਬੱਚਿਆਂ ਨੂੰ ਦਿੱਤਾ ਜਨਮ
Ad Position 24