28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਜੰਮੂ ਕਸ਼ਮੀਰ ਪੁਲਿਸ ਤੇ ਰਾਜ ਏਜੰਸੀ ਦਾ ਅੰਗਰੇਜ਼ੀ ਅਖ਼ਬਾਰ ਦੇ ਦਫ਼ਤਰ ’ਤੇ ਛਾਪਾ

ਸ੍ਰੀਨਗਰ, 20 ਨਵੰਬਰ (ਰਵੀ) - ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ ਨੇ ਜੰਮੂ ਵਿਚ ਇਕ ਅੰਗਰੇਜ਼ੀ ਅਖ਼ਬਾਰ ਦੇ ਦਫ਼ਤਰ 'ਤੇ ਛਾਪਾ ਮਾਰਿਆ ਹੈ। ਅਖ਼ਬਾਰ ਦੇ ਦਫ਼ਤਰ 'ਤੇ ਦੇਸ਼ ਵਿਰੋਧੀ....

Ad Position 21
No active advertisement
ਅਜੀਤ ਡੈਸਕ 20-11-2025

ਸ੍ਰੀਨਗਰ, 20 ਨਵੰਬਰ (ਰਵੀ) - ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ ਨੇ ਜੰਮੂ ਵਿਚ ਇਕ ਅੰਗਰੇਜ਼ੀ ਅਖ਼ਬਾਰ ਦੇ ਦਫ਼ਤਰ 'ਤੇ ਛਾਪਾ ਮਾਰਿਆ ਹੈ। ਅਖ਼ਬਾਰ ਦੇ ਦਫ਼ਤਰ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਹੋਣ, ਦੇਸ਼ ਵਿਰੁੱਧ ਨਫ਼ਰਤ ਫੈਲਾਉਣ ਅਤੇ ਪ੍ਰਭੂਸੱਤਾ ਨੂੰ ਖ਼ਤਰਾ ਪੈਦਾ ਕਰਨ ਦਾ ਦੋਸ਼ ਹੈ। ਐਫ਼.ਆਈ.ਆਰ. ਵਿਚ ਅੰਗਰੇਜ਼ੀ ਅਖ਼ਬਾਰ, ਕਸ਼ਮੀਰ ਟਾਈਮਜ਼ ਦੇ ਸੰਪਾਦਕ ਦਾ ਵੀ ਨਾਮ ਹੈ ਅਤੇ ਉਸ ਤੋਂ ਉਸ ਦੇ ਸੰਬੰਧਾਂ ਅਤੇ ਗਤੀਵਿਧੀਆਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ।

ਸੂਤਰਾਂ ਅਨੁਸਾਰ ਛਾਪੇਮਾਰੀ ਦੌਰਾਨ ਜੰਮੂ ਵਿਚ ਕਸ਼ਮੀਰ ਟਾਈਮਜ਼ ਅਖ਼ਬਾਰ ਦੇ ਦਫ਼ਤਰ 'ਤੇ ਤਲਾਸ਼ੀ ਮੁਹਿੰਮ ਦੌਰਾਨ ਇਕ ਏ.ਕੇ.-47, ਕਈ ਪਿਸਤੌਲ ਦੇ ਰਾਉਂਡ ਅਤੇ ਇਕ ਗ੍ਰਨੇਡ ਲੀਵਰ ਬਰਾਮਦ ਕੀਤਾ ਗਿਆ। ਜੰਮੂ-ਕਸ਼ਮੀਰ ਪੁਲਿਸ ਦੀ ਰਾਜ ਜਾਂਚ ਏਜੰਸੀ ਨੇ ਵੀਰਵਾਰ ਨੂੰ ਕਸ਼ਮੀਰ ਟਾਈਮਜ਼ ਦੇ ਦਫ਼ਤਰ 'ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੇ ਦੋਸ਼ ਵਿਚ ਛਾਪਾ ਮਾਰਿਆ। ਇਕ ਅਧਿਕਾਰੀ ਨੇ ਕਿਹਾ ਕਿ ਅਖ਼ਬਾਰ ਵਿਰੁੱਧ "ਦੇਸ਼ ਦੇ ਹਿੱਤਾਂ ਵਿਰੁੱਧ ਗਤੀਵਿਧੀਆਂ ਦੀ ਵਡਿਆਈ" ਕਰਨ ਲਈ ਕੇਸ ਦਰਜ ਕੀਤਾ ਗਿਆ ਹੈ।

ਅਧਿਕਾਰੀ ਨੇ ਕਿਹਾ ਕਿ ਐਸ.ਆਈ.ਏ. ਅਧਿਕਾਰੀਆਂ ਨੇ ਅਖ਼ਬਾਰ ਦੇ ਅਹਾਤੇ ਅਤੇ ਕੰਪਿਊਟਰਾਂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ। ਪ੍ਰਕਾਸ਼ਨ ਅਤੇ ਇਸ ਦੇ ਪ੍ਰਮੋਟਰਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਗਜਪਤ ਸਿੰਘ ਗਰੇਵਾਲ ਦੀ ਭਾਲ ਕਰ ਰਹੀ ਪੰਜਾਬ ਵਿਜੀਲੈਂਸ ਬਿਊਰੋ ਅਗਲੀ ਖ਼ਬਰ ਗੜ੍ਹਸ਼ੰਕਰ ਨੂੰ ਪ੍ਰਸਤਾਵਿਤ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹੇ ’ਚ ਸ਼ਾਮਿਲ ਕਰਨ ਦੇ ਵਿਰੋਧ ’ਚ ਗੜ੍ਹਸ਼ੰਕਰ ਦੇ ਬਾਜ਼ਾਰ ਅੱਧਾ ਦਿਨ...
Ad Position 24