29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਵਿਸ਼ਾਲ ਨਗਰ ਕੀਰਤਨ ਦਾ ਸੰਗਰੂਰ ਪੁੱਜਣ ’ਤੇ ਅਮਨ ਅਰੋੜਾ ,ਮੀਤ ਹੇਅਰ ਤੇ ਸੰਗਤਾਂ ਵਲੋਂ ਭਰਵਾਂ ਸਵਾਗਤ

ਸੰਗਰੂਰ , 20 ਨਵੰਬਰ (ਧੀਰਜ ਪਸ਼ੌਰੀਆ ) - ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਚੱਲਿਆ ਵਿਸ਼ਾਲ ਨਗਰ ਕੀਰਤਨ ਬਡਬਰ ਰਾਹੀਂ ਸੰਗਰੂਰ ਜ਼ਿਲ੍ਹੇ ...

Ad Position 21
No active advertisement
ਅਜੀਤ ਡੈਸਕ 20-11-2025

ਸੰਗਰੂਰ , 20 ਨਵੰਬਰ (ਧੀਰਜ ਪਸ਼ੌਰੀਆ ) - ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਲਵੰਡੀ ਸਾਬੋ ਤੋਂ ਚੱਲਿਆ ਵਿਸ਼ਾਲ ਨਗਰ ਕੀਰਤਨ ਬਡਬਰ ਰਾਹੀਂ ਸੰਗਰੂਰ ਜ਼ਿਲ੍ਹੇ ਵਿਚ ਪੁੱਜਾ, ਜਿਥੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਪਾਲਕੀ ਸਾਹਿਬ ਨੂੰ ਨਤਮਸਤਕ ਹੁੰਦਿਆਂ ਤੇ 5 ਪਿਆਰਿਆਂ ਨੂੰ ਸਿਰੋਪਾਉ ਭੇਟ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣਾ ਸਾਡੇ ਸਾਰਿਆਂ ਲਈ ਇਤਿਹਾਸਕ ਪਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਨਿਮਾਣੇ ਸ਼ਰਧਾਲੂ ਵਜੋਂ ਪੂਰੀ ਅਕੀਦਤ, ਸ਼ਰਧਾ ਭਾਵਨਾ ਤੇ ਗੁਰਮਤਿ ਮਰਿਯਾਦਾ ਨਾਲ ਮਨਾ ਰਹੀ ਹੈ। ਅਮਨ ਅਰੋੜਾ ਨੇ ਕਿਹਾ ਕਿ ਅਕਾਲ ਪੁਰਖ ਨੇ ਇਸ ਮਹਾਨ ਕਾਰਜ ਵਿਚ ਸੇਵਾ ਨਿਭਾਉਣ ਲਈ ਸੂਬਾ ਸਰਕਾਰ ’ਤੇ ਆਪਾਰ ਕਿਰਪਾ ਕੀਤੀ ਹੈ ਅਤੇ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਨੇ ਲੋਕਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵਲੋਂ ਸਮੁੱਚੀ ਮਨੁੱਖਤਾ ਨੂੰ ਦਿਖਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਕੀਤਾ ਰੂਪਨਗਰ ਦੇ ਆਰ.ਟੀ.ਓ. ਨੂੰ ਮੁਅਤਲ ਅਗਲੀ ਖ਼ਬਰ ਪੁਲਿਸ ਨਾਲ ਹੋਏ ਮੁਕਾਬਲੇ ਵਿਚ ਦੋ ਅੱਤਵਾਦੀ ਜ਼ਖਮੀ
Ad Position 24