29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਹਾਈ ਕੋਰਟ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਗਿਆ ਨੋਟਿਸ

ਚੰਡੀਗੜ੍ਹ, 21 ਨਵੰਬਰ (ਸੰਦੀਪ ਕੁਮਾਰ ਮਾਹਨਾ) - ਤਰਨਤਾਰਨ ਵਿਚ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵਿਰੁੱਧ ਦਿੱਤੇ ਗਏ ਇਤਰਾਜ਼ਯੋਗ ਬਿਆਨ ਸੰਬੰਧੀ ਪੰਜਾਬ ਰਾਜ ....

Ad Position 21
No active advertisement
ਅਜੀਤ ਡੈਸਕ 21-11-2025

ਚੰਡੀਗੜ੍ਹ, 21 ਨਵੰਬਰ (ਸੰਦੀਪ ਕੁਮਾਰ ਮਾਹਨਾ) - ਤਰਨਤਾਰਨ ਵਿਚ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਸਾਬਕਾ ਕੇਂਦਰੀ ਮੰਤਰੀ ਬੂਟਾ ਸਿੰਘ ਵਿਰੁੱਧ ਦਿੱਤੇ ਗਏ ਇਤਰਾਜ਼ਯੋਗ ਬਿਆਨ ਸੰਬੰਧੀ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਕੀਤੀ ਗਈ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ’ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਹੁਕਮ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਵਿਚ ਦਖ਼ਲ ਨਹੀਂ ਦੇਵੇਗਾ।

ਪਟੀਸ਼ਨ ਵਿਚ ਵੜਿੰਗ ਨੇ ਤਰਨਤਾਰਨ ਜ਼ਿਮਨੀ ਚੋਣ ਲਈ ਪ੍ਰਚਾਰ ਦੌਰਾਨ 2 ਨਵੰਬਰ ਨੂੰ ਕੇਂਦਰੀ ਮੰਤਰੀ ਬੂਟਾ ਸਿੰਘ ਬਾਰੇ ਜੋ ਕਿਹਾ ਸੀ, ਉਸ ਦੇ ਸੰਬੰਧ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਉਨ੍ਹਾਂ ਵਿਰੁੱਧ ਕੀਤੀ ਜਾ ਰਹੀ ਖੁਦਮੁਖਤਿਆਰੀ ਕਾਰਵਾਈ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਜਦੋਂ ਇਸ ਮਾਮਲੇ ਵਿਚ ਉਨ੍ਹਾਂ ਵਿਰੁੱਧ 4 ਨਵੰਬਰ ਨੂੰ ਹੀ ਐਫ.ਆਈ.ਆਰ. ਦਰਜ ਕੀਤੀ ਜਾ ਚੁੱਕੀ ਹੈ ਤਾਂ ਕਮਿਸ਼ਨ ਵਲੋਂ ਵੱਖਰੀ ਕਾਰਵਾਈ ਕਰਨਾ ਗਲਤ ਹੈ।

ਰਾਜਾ ਵੜਿੰਗ ਨੇ ਕਮਿਸ਼ਨ ਚੇਅਰਮੈਨ 'ਤੇ ਸਿਆਸੀ ਰੰਜਿਸ਼ ਕਾਰਨ ਕਾਰਵਾਈ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਕਮਿਸ਼ਨ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਲਗਾਤਾਰ ਉਨ੍ਹਾਂ ਵਿਰੁੱਧ ਬਿਆਨਬਾਜ਼ੀ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਮੈਕਸੀਕੋ ਦੀ ਫਾਤਿਮਾ ਬੋਸ਼ ਬਣੀ ਮਿਸ ਯੂਨੀਵਰਸ ਅਗਲੀ ਖ਼ਬਰ ਹਾਈ ਕੋਰਟ ਵਲੋਂ ਡੀ.ਸੀ. ਅੰਮ੍ਰਿਤਸਰ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਰਜ਼ੀ 'ਤੇ ਵਿਚਾਰ ਕਰਨ ਦੇ ਹੁਕਮ
Ad Position 24