29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼ਹੀਦੀ ਸ਼ਤਾਬਦੀ ਸਬੰਧੀ ਲਗਾਏ ਹੋਰਡਿੰਗ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 21 ਨਵੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ...

Ad Position 21
No active advertisement
ਅਜੀਤ ਡੈਸਕ 21-11-2025

ਅੰਮ੍ਰਿਤਸਰ, 21 ਨਵੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਸੰਬੰਧੀ ਸਮਾਗਮਾਂ ਦੀ ਜਾਣਕਾਰੀ ਦੇਣ ਲਈ ਵੱਖ ਵੱਖ ਥਾਵਾਂ ਉਤੇ ਲਗਾਏ ਗਏ ਹੋਰਡਿੰਗਾਂ ਨੂੰ ਉਤਾਰੇ ਜਾਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।

ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਨਵੰਬਰ ਤੋਂ 29 ਨਵੰਬਰ ਤੱਕ ਕਰਵਾਏ ਜਾ ਰਹੇ ਸਮਾਗਮਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਵੱਖ ਵੱਖ ਥਾਵਾਂ ਉਤੇ ਹੋਰਡਿੰਗ ਲਗਾਏ ਗਏ ਸਨ। ਪ੍ਰੰਤੂ ਦੁੱਖ ਦੀ ਗੱਲ ਹੈ ਕਈ ਥਾਵਾਂ ਤੋਂ ਇਹ ਹੋਰਡਿੰਗ ਉਤਾਰੇ ਗਏ ਹਨ। ਉਨ੍ਹਾਂ ਕਿਹਾ ਕਿ ਕਾਰਪੋਰੇਸ਼ਨ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਸ ਕਾਰਵਾਈ ਨੇ ਜਿਥੇ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ, ਉਥੇ ਇਹ ਗੁਰੂ ਸਾਹਿਬ ਦਾ ਅਪਮਾਨ ਵੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਸੰਸਥਾ ਨੇ ਹੁਣ ਤੱਕ ਕਈ ਸ਼ਤਾਬਦੀਆਂ ਮਨਾਈਆਂ ਹਨ, ਪ੍ਰੰਤੂ ਅਜਿਹੀ ਹਰਕਤ ਪਹਿਲਾਂ ਕਦੇ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਸਰਕਾਰ ਦੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ ਕਿ ਇਹ ਗੁਰੂ ਸਾਹਿਬ ਪ੍ਰਤੀ ਕਿੰਨਾ ਕੁ ਸਤਿਕਾਰ ਰੱਖਦੇ ਹਨ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸੁਚੇਤ ਰਹਿਣ ਅਤੇ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਸਮੇਂ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ।

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ 20 ਲੀਡਰਸ ਸੰਮੇਲਨ ਵਿਚ ਸ਼ਾਮਲ ਹੋਣ ਲਈ ਦੱਖਣੀ ਅਫਰੀਕਾ ਪਹੁੰਚੇ ਅਗਲੀ ਖ਼ਬਰ ਪਾਬੰਦੀਸ਼ੁਦਾ ਹਿੰਦੀ ਪੁਸਤਕ ‘ਸਿੱਖ ਇਤਿਹਾਸ’ ਦਾ ਮੁੱਦਾ ਵਾਰ-ਵਾਰ ਉਠਾਉਣਾ ਸ਼ਰਾਰਤ ਭਰੀ ਕਾਰਵਾਈ- ਸ਼੍ਰੋਮਣੀ ਕਮੇਟੀ
Ad Position 24