29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸੇਠ ਟੈਲੀਕਾਮ 'ਤੇ ਚੱਲੀ ਗੋਲ਼ੀ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਸਥਾਨਕ ਜਲੰਧਰ ਰੋਡ ਉੱਪਰ ਸੇਠ ਟੈਲੀਕਾਮ ਦੀ ਦੁਕਾਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲ਼ੀ ਚਲਾ ਦਿੱਤੀ ਗਈ...

Ad Position 21
No active advertisement
ਅਜੀਤ ਡੈਸਕ 21-11-2025

ਬਟਾਲਾ, 21 ਨਵੰਬਰ (ਸਤਿੰਦਰ ਸਿੰਘ)-ਸਥਾਨਕ ਜਲੰਧਰ ਰੋਡ ਉੱਪਰ ਸੇਠ ਟੈਲੀਕਾਮ ਦੀ ਦੁਕਾਨ 'ਤੇ ਅਣਪਛਾਤੇ ਵਿਅਕਤੀਆਂ ਵਲੋਂ ਗੋਲ਼ੀ ਚਲਾ ਦਿੱਤੀ ਗਈ, ਇਸ ਦੌਰਾਨ ਜਾਨੀ ਨੁਕਸਾਨ ਹੋਣ ਤੋਂ ਬਚ ਗਿਆ। ਦੁਕਾਨ ਦੇ ਮਾਲਕ ਗੌਤਮ ਗੁੱਡੂ ਸੇਠ ਨੇ ਦੱਸਿਆ ਕਿ ਸ਼ਾਮ 6:30 ਵਜੇ ਉਸਦੀ ਦੁਕਾਨ 'ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ 'ਚੋਂ ਇਕ ਨੇ ਗੋਲ਼ੀ ਚਲਾਈ, ਜਿਸ ਨਾਲ ਦੁਕਾਨ ਦਾ ਸ਼ੀਸ਼ਾ ਟੁੱਟ ਕੇ ਚਕਨਾਚੂਰ ਹੋ ਗਿਆ।

ਗੁੱਡੂ ਸੇਠ ਨੇ ਦੱਸਿਆ ਕਿ ਉਹ ਦੁਕਾਨ ਦੇ ਦਫਤਰ ਵਿਚ ਬੈਠਾ ਸੀ ਤੇ ਉਸਦੇ 5-7 ਮੁਲਾਜ਼ਮ ਕਾਊਂਟਰ 'ਤੇ ਕੰਮ ਕਰ ਰਹੇ ਸਨ, ਜਿਨ੍ਹਾਂ ਨੇ ਦੁਕਾਨ ਅੰਦਰ ਲੁਕ ਕੇ ਜਾਨ ਬਚਾਈ। ਉਨ੍ਹਾਂ ਦੱਸਿਆ ਕਿ ਗੋਲ਼ੀ ਚੱਲਣ ਨਾਲ ਅਗਲੇ ਪਾਸੇ ਹਫੜਾ-ਦਫੜੀ ਪੈ ਗਈ ਤੇ ਦਹਿਸ਼ਤ ਦਾ ਮਾਹੌਲ ਬਣ ਗਿਆ।

ਗੌਤਮ ਗੁੱਡੂ ਸੇਠ ਨੇ ਕਿਹਾ ਕਿ ਉਸਨੂੰ ਪਹਿਲਾਂ ਵੀ ਫਿਰੌਤੀ ਮੰਗਣ ਦੀਆਂ ਧਮਕੀਆਂ ਆਈਆਂ ਸਨ, ਜਿਸ ਸਬੰਧੀ ਉਸਨੇ ਥਾਣਾ ਸਿਟੀ ਬਟਾਲਾ ਵਿਖੇ ਵੀ ਸੂਚਨਾ ਦਰਜ ਕਰਵਾਈ ਸੀI ਉਨ੍ਹਾਂ ਕਿਹਾ ਕਿ ਅੱਜ ਵੀ ਇਸ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ। ਘਟਨਾ ਸਥਾਨ 'ਤੇ ਪਹੁੰਚੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਹਮਲਾਵਰਾਂ ਵਲੋਂ ਇਕ ਗੋਲ਼ੀ ਚਲਾਈ ਗਈ ਹੈ, ਜਿਸ ਨਾਲ ਦੁਕਾਨ ਦਾ ਸ਼ੀਸ਼ਾ ਟੁੱਟਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਮੌਕੇ 'ਤੇ ਪਹੁੰਚ ਕੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਨਰੇਸ਼ ਮਹਾਜਨ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਨਗਰ ਨਿਗਮ ਦੇ ਮੇਅਰ ਸੁਖਦੀਪ ਸਿੰਘ ਸੁੱਖ ਤੇਜਾ ਨੇ ਜਿੱਥੇ ਇਸ ਘਟਨਾ ਦੀ ਨਿਖੇਦੀ ਕੀਤੀ, ਉੱਥੇ ਮੌਜੂਦਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਘਟਨਾ ਸਥਾਨ 'ਤੇ ਪਹੁੰਚੇ ਤੇ ਉਨ੍ਹਾਂ ਕਿਹਾ ਕਿ ਪੁਲੀਸ ਇਸ ਘਟਨਾ ਦੀ ਜਾਂਚ ਸੰਬੰਧੀ ਆਪਣਾ ਕੰਮ ਕਰ ਰਹੀ ਹੈ ਤੇ ਜਲਦੀ ਹਮਲਾਵਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਨਵੇਂ ਲੇਬਰ ਕੋਡ ਕਿਰਤ ਕਾਨੂੰਨਾਂ ਦੇ ਇਤਿਹਾਸ 'ਚ ਸਭ ਤੋਂ ਵੱਡੇ ਸੁਧਾਰ: ਅਮਿਤ ਸ਼ਾਹ ਅਗਲੀ ਖ਼ਬਰ ਸੁਪਰੀਮ ਕੋਰਟ ਨੇ ਕੇਰਲ, ਯੂਪੀ ਵਿਚ ਐਸਆਈਆਰ ਵਿਰੁੱਧ ਪਟੀਸ਼ਨਾਂ 'ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ
Ad Position 24