29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਵਲੋਂ ਸ਼ਹੀਦੀ ਨਗਰ ਕੀਰਤਨ ਅਕਾਲ ਤਖ਼ਤ ਸਾਹਿਬ ਤੋਂ ਦਿੱਲੀ ਲਈ ਰਵਾਨਾ

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਵਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ 350 ਸਾਲਾ...

Ad Position 21
No active advertisement
ਅਜੀਤ ਡੈਸਕ 22-11-2025

ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਸੰਤ ਖ਼ਾਲਸਾ ਇੰਟਰਨੈਸ਼ਨਲ ਫਾਊਂਡੇਸ਼ਨ ਵਲੋਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਤੇ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ਾਲ ਸ਼ਹੀਦੀ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਕੇ ਦਿੱਲੀ ਲਈ ਰਵਾਨਾ ਹੋਇਆ। ਪੰਜ ਪਿਆਰਿਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਅਰੰਭ ਹੋਇਆ ਇਹ ਨਗਰ ਕੀਰਤਨ ਗੁ: ਸ੍ਰੀ ਸੀਸਗੰਜ ਸਾਹਿਬ ਦਿੱਲੀ ਪੁੱਜੇਗਾ। ਇਸ ਨਗਰ ਕੀਰਤਨ ਦੀ ਰਵਾਨਗੀ ਮੌਕੇ ਭਾਈ ਮਨਜੀਤ ਸਿੰਘ ਭੂਰਾ ਕੋਹਨਾ ਸ਼੍ਰੋਮਣੀ ਕਮੇਟੀ ਮੈਂਬਰ, ਅਕਾਲੀ ਆਗੂ ਕਰਨੈਲ ਸਿੰਘ ਪੀਰਮੁਹੰਮਦ, ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਕੰਵਰ ਚੜ੍ਹਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਤੇ ਸੰਗਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਬਿਹਾਰ:ਪੁਲਿਸ ਨਾਲ ਮੁਕਾਬਲੇ ’ਚ ਲੋੜੀਂਦਾ ਬਦਮਾਸ਼ ਕਾਬੂ ਅਗਲੀ ਖ਼ਬਰ ਗੁ: ਡੇਰਾ ਸਾਹਿਬ ਲਾਹੌਰ ਪਾਕਿਸਤਾਨ ਵਿਖੇ ਸ਼ਹੀਦੀ ਸ਼ਤਾਬਦੀ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ
Ad Position 24