29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਪਿੰਡ ਭੁੱਲਾਰਾਈ ਵਿਖੇ ਹੋਏ ਝਗੜੇ ਨਾਲ ਸਬੰਧਤ ਦੋਵੇਂ ਧਿਰਾਂ ਨੇ ਰੱਖਿਆ ਆਪਣਾ ਪੱਖ

ਖਲਵਾੜਾ, 22 ਨਵੰਬਰ (ਮਨਦੀਪ ਸਿੰਘ ਸੰਧੂ)- ਬੀਤੇ ਦਿਨੀਂ ਪਿੰਡ ਭੁੱਲਾਰਾਈ ਵਿਖੇ ਹੋਏ ਝਗੜੇ ਤੋਂ ਬਾਅਦ ਦੋਵੇਂ ਧਿਰਾਂ ਉਤੇ ਪਰਚੇ ਦਰਜ ਹੋਏ ਸਨ...

Ad Position 21
No active advertisement
ਅਜੀਤ ਡੈਸਕ 22-11-2025

ਖਲਵਾੜਾ, 22 ਨਵੰਬਰ (ਮਨਦੀਪ ਸਿੰਘ ਸੰਧੂ)- ਬੀਤੇ ਦਿਨੀਂ ਪਿੰਡ ਭੁੱਲਾਰਾਈ ਵਿਖੇ ਹੋਏ ਝਗੜੇ ਤੋਂ ਬਾਅਦ ਦੋਵੇਂ ਧਿਰਾਂ ਉਤੇ ਪਰਚੇ ਦਰਜ ਹੋਏ ਸਨ, ਜਿਸ ਦੇ ਚੱਲਦਿਆਂ ਦੋਵੇਂ ਧਿਰਾਂ ਮੀਡੀਆ ਨੂੰ ਮੁਖ਼ਾਤਿਬ ਹੋਈਆਂ ਅਤੇ ਮੀਡੀਆ ਸਾਹਮਣੇ ਆਪੋ ਆਪਣਾ ਪੱਖ ਰੱਖਿਆ।

ਇਸ ਮੌਕੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਬਲਾਕ ਸੰਮਤੀ ਫਗਵਾੜਾ ਦੇ ਹੱਕ ਵਿਚ ਆਈਆਂ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦਸਤਾਰ ਦੀ ਬੇਅਦਬੀ ਕੀਤੇ ਜਾਣ ਦੀ ਧਾਰਾ ਨੂੰ ਪਰਚੇ ਵਿਚ ਨਾ ਸ਼ਾਮਲ ਕੀਤੇ ਜਾਣ ਦੇ ਵਿਰੋਧ ਵਿਚ ਪੁਲੀਸ ਪ੍ਰਸ਼ਾਸਨ ਨੂੰ ਸੋਮਵਾਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ, ਜਦਕਿ ਸਰਪੰਚ ਰਜਤ ਭਨੋਟ ਦੇ ਹੱਕ ਵਿਚ ਇਕੱਠੇ ਹੋਏ ਪਿੰਡ ਦੇ ਪੰਚਾਇਤ ਮੈਂਬਰਾਂ, ਨੰਬਰਦਾਰਾਂ, ਸਾਬਕਾ ਸਰਪੰਚਾਂ, ਸਾਬਕਾ ਪੰਚਾਇਤ ਮੈਂਬਰਾਂ ਅਤੇ ਪਿੰਡ ਦੇ ਮੋਹਤਬਰ ਵਿਅਕਤੀਆਂ ਵਲੋਂ ਪਿੰਡ ਦੇ ਮਾਮਲੇ ਨੂੰ ਪਿੰਡ ਵਿਚ ਹੀ ਨਿਬੇੜਨ ਦੀ ਗੱਲ ਉਤੇ ਜ਼ੋਰ ਦਿੱਤਾ ਗਿਆ।

ਇਸ ਮੌਕੇ ਸਾਬਕਾ ਸਰਪੰਚ ਧਰਜਿੰਧਰ ਸਿੰਘ, ਨੰਬਰਦਾਰ ਧਰਮਿੰਦਰ ਸਿੰਘ, ਭੁਪਿੰਦਰ ਸਿੰਘ ਅਤੇ ਸਰਪੰਚ ਰਜਤ ਭਨੋਟ ਨੇ ਕਿਹਾ ਕਿ ਮਾਮਲੇ ਨੂੰ ਧਾਰਮਿਕ ਰੰਗਤ ਦੇ ਕੇ ਉਲਝਾਉਣ ਦੀ ਬਜਾਏ ਮਾਮਲੇ ਨੂੰ ਨਿਪਟਾਇਆ ਜਾਵੇ।

 

Ad Position 22
No active advertisement
ਪਿਛਲੀ ਖ਼ਬਰ ਮਾਹਿਤ ਸੰਧੂ ਨੇ 50 ਮੀਟਰ ਰਾਈਫਲ ਵਿਚ ਸੋਨ ਤਮਗਾ ਜਿੱਤਿਆ ਅਗਲੀ ਖ਼ਬਰ ਵੰਤਾਰਾ ਦਾ ਦੌਰਾ ਕਰਨ ਤੋਂ ਬਾਅਦ ਜੂਨੀਅਰ ਟਰੰਪ ਨੇ ਕਿਹਾ- ਇਹ ਮੇਰੀ ਜ਼ਿੰਦਗੀ ਨਾਲੋਂ ਬੇਹਤਰ
Ad Position 24