29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸੁਖਬੀਰ ਸਿੰਘ ਬਾਦਲ ਦੀ ਕੇਂਦਰ ਨੂੰ ਅਪੀਲ - ਸੰਸਦ 'ਚ ਨਾ ਪੇਸ਼ ਕੀਤਾ ਜਾਵੇ 131ਵਾਂ ਸੰਵਿਧਾਨਕ ਸੋਧ ਬਿੱਲ

ਚੰਡੀਗੜ੍ਹ, 22 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਸਦ ਦੇ ਆਉਂਦੇ ਸਰਦ ਰੁੱਤ ਇਜਲਾਸ ਵਿਚ 131ਵਾਂ ਸੰਵਿਧਾਨਕ ਸੋਧ ਬਿੱਲ...

Ad Position 21
No active advertisement
ਅਜੀਤ ਡੈਸਕ 22-11-2025

ਚੰਡੀਗੜ੍ਹ, 22 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸੰਸਦ ਦੇ ਆਉਂਦੇ ਸਰਦ ਰੁੱਤ ਇਜਲਾਸ ਵਿਚ 131ਵਾਂ ਸੰਵਿਧਾਨਕ ਸੋਧ ਬਿੱਲ ਪੇਸ਼ ਨਾ ਕਰੇ ਅਤੇ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹਾ ਕਰਨਾ ਉਨ੍ਹਾਂ ਬਹਾਦਰ ਪੰਜਾਬੀਆਂ ਨਾਲ ਧੋਖਾ ਤੇ ਵਿਤਕਰਾ ਹੋਵੇਗਾ ਜਿਨ੍ਹਾਂ ਨੇ ਦੇਸ਼ ਵਾਸਤੇ ਸਭ ਤੋਂ ਵੱਧ ਸ਼ਹਾਦਤਾਂ ਦਿੱਤੀਆਂ ਅਤੇ ਇਹ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਕੀਤੇ ਗਏ ਸਾਰੇ ਵਾਅਦਿਆਂ ਤੋਂ ਪਿੱਛੇ ਹਟਣਾ ਹੋਵੇਗਾ।
ਇਥੇ ਜਾਰੀ ਕੀਤੇ ਇਕ ਬਿਆਨ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੰਵਿਧਾਨ ਦੇ 131ਵੇਂ ਸੋਧ ਬਿੱਲ ਦਾ ਮਕਸਦ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਥਾਈ ਰੂਪ ਵਿਚ ਪੰਜਾਬ ਦੇ ਪ੍ਰਸ਼ਾਸਕੀ ਤੇ ਸਿਆਸੀ ਕੰਟਰੋਲ ਤੋਂ ਦੂਰ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਪੰਜਾਬ ਦੇ ਚੰਡੀਗੜ੍ਹ ’ਤੇ ਇਸਦੇ ਰਾਜਧਾਨੀ ਸ਼ਹਿਰ ਵਜੋਂ ਦਾਅਵੇ ਨੂੰ ਖ਼ਤਮ ਕਰਨਾ ਹੈ।ਇਸ ਤਜਵੀਜ਼ਸ਼ੁਦਾ ਬਿੱਲ ਨੂੰ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰ ਦਿੰਦਿਆਂ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸੰਘੀ ਭਾਵਨਾ ਦੇ ਖ਼ਿਲਾਫ਼ ਹੈ ਅਤੇ ਇਹ ਉਨ੍ਹਾਂ ਪੰਜਾਬੀਆਂ ਨਾਲ ਵਿਤਕਰਾ ਹੈ, ਜਿਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਮੋਹਰੀ ਹੋ ਕੇ ਸ਼ਹਾਦਤਾਂ ਦਿੱਤੀਆਂ ਤੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ ਤੇ ਦੇਸ਼ ਦੀ ਅਨਾਜ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਹਰੀ ਕ੍ਰਾਂਤੀ ਲਿਆਂਦੀ।ਸ. ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਤਜਵੀਜ਼ਸ਼ੁਦਾ ਬਿੱਲ ਨਾਲ ਕੇਂਦਰ ਸਰਕਾਰ ਵਲੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਕੀਤੇ ਵਾਅਦੇ ਵੀ ਖ਼ਤਮ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 1970 ਵਿਚ ਸਿਧਾਂਤਕ ਤੌਰ ’ਤੇ ਚੰਡੀਗੜ੍ਹ ਪੰਜਾਬ ਨੂੰ ਦੇਣਾ ਪ੍ਰਵਾਨ ਕੀਤਾ ਸੀ। ਇਸ ਮਗਰੋਂ ਰਾਜੀਵ-ਲੌਂਗੋਵਾਲ ਸਮਝੌਤੇ ਰਾਹੀਂ ਜਨਵਰੀ 1986 ਦੀ ਤਰੀਕ ਚੰਡੀਗੜ੍ਹ ਪੰਜਾਬ ਨੂੰ ਦੇਣ ਵਾਸਤੇ ਤੈਅ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨੂੰ ਸੰਸਦ ਨੇ ਵੀ ਮਨਜ਼ੂਰੀ ਦਿੱਤੀ ਪਰ ਅੱਜ ਤੱਕ ਇਹ ਲਾਗੂ ਨਹੀਂ ਹੋਇਆ।ਸ. ਬਾਦਲ ਨੇ ਕਿਹਾ ਕਿ ਪਿਛਲੇ ਕੁਝ ਦਹਾਕਿਆਂ ਤੋਂ ਕੇਂਦਰ ਸਰਕਾਰ ਲਗਾਤਾਰ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਕਮਜ਼ੋਰ ਕਰਦੀ ਆ ਰਹੀ ਹੈ ਤੇ ਕੇਂਦਰ ਸ਼ਾਸਤ ਪ੍ਰਦੇਸ਼ 'ਚ ਮੁਲਾਜ਼ਮਾਂ ਦੀ ਤਾਇਨਾਤੀ ਲਈ ਤੈਅ 60:40 ਅਨੁਪਾਤ ਦੇ ਫਾਰਮੂਲੇ ਨੂੰ ਲਾਗੂ ਕਰਨ ਦੀ ਥਾਂ ਚੰਡੀਗੜ੍ਹ ਵਿਚ ਯੂ ਟੀ (ਏ.ਜੀ. ਐਮ. ਯੂ. ਟੀ.) ਕੇਡਰ ਦੇ ਅਫਸਰ ਤਾਇਨਾਤ ਕੀਤੇ ਜਾ ਰਹੇ ਹਨ ਅਤੇ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਕੰਟਰੋਲ ਖ਼ਤਮ ਕਰਨ ਦੇ ਯਤਨ ਹੋ ਰਹੇ ਹਨ।ਸ. ਬਾਦਲ ਨੇ ਕਿਹਾ ਕਿ ਪੰਜਾਬੀ ਇਨ੍ਹਾਂ ਕਦਮਾਂ ਕਾਰਨ ਆਪਣੇ ਆਪ ਨੂੰ ਠੱਗਿਆ ਅਤੇ ਵਿਤਕਰੇ ਦਾ ਸ਼ਿਕਾਰ ਕੀਤਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੇ ਮਨਾਂ ਵਿਚ ਰੋਹ ਹੈ ਕਿ ਕੇਂਦਰ ਸਰਕਾਰ ਨੇ ਇਸ ਦੇ ਰਾਜਧਾਨੀ ਸ਼ਹਿਰ ’ਤੇ ਪੰਜਾਬ ਦੇ ਦਾਅਵੇ ਨੂੰ ਅਣਡਿੱਠ ਕੀਤਾ ਤੇ ਹੁਣ ਅਜਿਹਾ ਪ੍ਰਬੰਧ ਕੀਤੇ ਜਾਣ ਦੇ ਯਤਨ ਕੀਤੇ ਜਾ ਰਹੇ ਹਨ ਕਿ ਚੰਡੀਗੜ੍ਹ ਸਥਾਈ ਤੌਰ ’ਤੇ ਕੇਂਦਰ ਸ਼ਾਸਤ ਪ੍ਰਦੇਸ਼ ਰਹੇ, ਜਿਸ ਦਾ ਕੰਟਰੋਲ ਕੇਂਦਰ ਸਰਕਾਰ ਦੇ ਹੱਥ ਵਿਚ ਰਹੇ।

Ad Position 22
No active advertisement
ਪਿਛਲੀ ਖ਼ਬਰ ਪੰਜ ਵਾਰ ਦੇ ਚੈਂਪੀਅਨ ਭਾਰਤ ਦਾ ਅਜ਼ਲਾਨ ਸ਼ਾਹ ਕੱਪ 'ਚ ਸ਼ੁਰੂਆਤੀ ਮੁਕਾਬਲਾ ਕੋਰੀਆ ਨਾਲ ਅਗਲੀ ਖ਼ਬਰ ਲਾਲ ਕਿਲ੍ਹਾ ਧਮਾਕਾ: ਐਨਆਈਏ ਅਦਾਲਤ ਨੇ ਹਿਰਾਸਤ ਦੌਰਾਨ ਵਕੀਲ ਅਤੇ ਮੁਲਜ਼ਮ ਜਸੀਰ ਬਿਲਾਲ ਵਿਚਕਾਰ ਮੁਲਾਕਾਤ ਦੀ ਇਜਾਜ਼ਤ ਦਿ...
Ad Position 24