29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਪੰਜਾਬ ਦਾ ਹੈ ਚੰਡੀਗੜ੍ਹ- ਹਰਸਿਮਰਤ ਕੌਰ ਬਾਦਲ

ਚੰਡੀਗੜ੍ਹ, 23 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ। ਉਨ੍ਹਾਂ ਲਿਖਿਆ, ‘‘ਖਿੜਿਆ ਫੁੱਲ ਗੁਲਾਬ ਦਾ ਚੰਡੀਗੜ੍ਹ...

Ad Position 21
No active advertisement
ਅਜੀਤ ਡੈਸਕ 23-11-2025

ਚੰਡੀਗੜ੍ਹ, 23 ਨਵੰਬਰ- ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਟਵੀਟ ਕਰ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹੈ। ਉਨ੍ਹਾਂ ਲਿਖਿਆ, ‘‘ਖਿੜਿਆ ਫੁੱਲ ਗੁਲਾਬ ਦਾ ਚੰਡੀਗੜ੍ਹ ਪੰਜਾਬ ਦਾ"। ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਸਰਦ ਰੁੱਤ ਸੈਸ਼ਨ ਵਿਚ ਲਿਆਂਦੇ ਜਾ ਰਹੇ ਪ੍ਰਸਤਾਵਿੱਤ ਸੰਵਿਧਾਨ (131ਵੀਂ ਸੋਧ) ਬਿੱਲ ਦਾ ਸ਼੍ਰੋਮਣੀ ਅਕਾਲੀ ਦਲ ਸਖ਼ਤ ਵਿਰੋਧ ਕਰਦਾ ਹੈ।

ਇਹ ਸੋਧ ਨਾਲ ਚੰਡੀਗੜ੍ਹ ਕੇਂਦਰ ਸਾਸ਼ਿਤ ਪ੍ਰਦੇਸ 'ਚ ਤਬਦੀਲ ਹੋ ਜਾਵੇਗਾ ਤੇ ਪੰਜਾਬ ਚੰਡੀਗੜ੍ਹ 'ਤੇ ਆਪਣਾ ਹੱਕ ਬਿਲਕੁਲ ਖੋਹ ਦੇਵੇਗਾ। ਇਹ ਕੇਂਦਰ ਸਰਕਾਰ ਦਾ ਪੰਜਾਬ ਨਾਲ ਵੱਡਾ ਧੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਕਾਂਗਰਸ ਨੇ ਚੰਡੀਗੜ੍ਹ ਪੰਜਾਬ ਤੋਂ ਖੋਹਿਆ ਤੇ ਹੁਣ ਇਸ ਨੂੰ ਪੰਜਾਬ ਨੂੰ ਦੇਣ ਦੀ ਬਜਾਏ ਇਕ ਕੇਂਦਰ ਸਾਸ਼ਿਤ ਪ੍ਰਦੇਸ ਬਣਾਉਣ ਦੇ ਫੈਸਲੇ ਨੂੰ ਪੰਜਾਬ ਕਦੇ ਵੀ ਪ੍ਰਵਾਨ ਨਹੀਂ ਕਰੇਗਾ।

ਇਹ ਸੋਧ ਬਿੱਲ ਪੰਜਾਬ ਦੇ ਹੱਕਾਂ 'ਤੇ ਡਾਕਾ ਹੈ ਤੇ ਸੰਘੀ ਢਾਂਚੇ ਦੇ ਸਿਧਾਂਤ ਦੀ ਉਲੰਘਣਾ ਵੀ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹਾ ਨਹੀਂ ਹੋਣ ਦੇਵੇਗਾ ਤੇ ਇਸ ਸੈਸ਼ਨ ਵਿਚ ਇਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੰਜਾਬ ਦਾ ਹੈ ਅਤੇ ਪੰਜਾਬ ਦਾ ਹੀ ਰਹੇਗਾ- ਅਰਵਿੰਦ ਕੇਜਰੀਵਾਲ ਅਗਲੀ ਖ਼ਬਰ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਿਆਈ ਦਿਵਸ ਦੀਆਂ ਲੱਖ-ਲੱਖ ਵਧਾਈਆਂ- ਸੁਖਬੀਰ ਸਿੰਘ ਬਾਦਲ
Ad Position 24