29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਰਾਸ਼ਟਰੀ ਰਾਜਧਾਨੀ ਵਿਚ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿਚ

ਨਵੀਂ ਦਿੱਲੀ, 23 ਨਵੰਬਰ- ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਦਾ ਸੰਕਟ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆ ਰਹੀ ਹੈ। ਦਿੱਲੀ ਵਿਚ ਹਵਾ ਦੀ ਗੁਣਵੱਤਾ ਅੱਜ....

Ad Position 21
No active advertisement
ਅਜੀਤ ਡੈਸਕ 23-11-2025

ਨਵੀਂ ਦਿੱਲੀ, 23 ਨਵੰਬਰ- ਦਿੱਲੀ-ਐਨ.ਸੀ.ਆਰ. ਵਿਚ ਹਵਾ ਪ੍ਰਦੂਸ਼ਣ ਦਾ ਸੰਕਟ ਬਣਿਆ ਹੋਇਆ ਹੈ, ਜਿਸ ਕਾਰਨ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਿਲ ਆ ਰਹੀ ਹੈ। ਦਿੱਲੀ ਵਿਚ ਹਵਾ ਦੀ ਗੁਣਵੱਤਾ ਅੱਜ ਵੀ ਗੰਭੀਰ ਸ਼੍ਰੇਣੀ ਵਿਚ ਰਹੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਤਾਜ਼ਾ ਅੰਕੜਿਆਂ ਅਨੁਸਾਰ ਰਾਜਧਾਨੀ ਦੇ ਜ਼ਿਆਦਾਤਰ ਇਲਾਕਿਆਂ ਵਿਚ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) 400 ਤੋਂ ਵੱਧ ਗਿਆ। ਨੋਇਡਾ ਅਤੇ ਗਾਜ਼ੀਆਬਾਦ ਵਿਚ ਵੀ ਪ੍ਰਦੂਸ਼ਣ ਦਾ ਪੱਧਰ ਵਧਿਆ।

ਆਨੰਦ ਵਿਹਾਰ ਵਿਚ 429 ਦਾ ਏ.ਕਿਊ.ਆਈ. ਦਰਜ ਕੀਤਾ ਗਿਆ, ਜਦੋਂ ਕਿ ਅਸ਼ੋਕ ਵਿਹਾਰ ਵਿਚ 420 ਦਰਜ ਕੀਤਾ ਗਿਆ। ਅਯਾ ਨਗਰ ਵਿਚ 339 ਦਾ ਏ.ਕਿਊ.ਆਈ. ਦਰਜ ਕੀਤਾ ਗਿਆ। ਬਵਾਨਾ ਵਿਚ ਪ੍ਰਦੂਸ਼ਣ ਦਾ ਪੱਧਰ 432, ਬੁਰਾੜੀ ਵਿਚ 402 ਅਤੇ ਡੀ.ਟੀ.ਯੂ. ਖੇਤਰ 399 ਸੀ। ਦਵਾਰਕਾ ਦਾ ਏ.ਕਿਊ.ਆਈ. 386 ਅਤੇ ਆਈ.ਟੀ.ਓ. ਦਾ 388 ਸੀ। ਹਵਾ ਦੀ ਹੌਲੀ ਗਤੀ ਅਤੇ ਸਥਾਨਕ ਕਾਰਕ ਲਗਾਤਾਰ ਪੀ.ਐਮ. 2.5 ਨਾਲ ਹਵਾ ਨੂੰ ਜ਼ਹਿਰੀਲਾ ਬਣਾ ਰਹੇ ਹਨ। ਸ਼ਨੀਵਾਰ ਨੂੰ ਵੀ ਹਵਾ ਬਹੁਤ ਮਾੜੀ ਸ਼੍ਰੇਣੀ ਵਿਚ ਰਹੀ।

Ad Position 22
No active advertisement
ਪਿਛਲੀ ਖ਼ਬਰ ਗੁਰੂ ਕੇ ਮਹਿਲ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਿਆਈ ਦਿਵਸ ਅਗਲੀ ਖ਼ਬਰ ਸੰਵਿਧਾਨ (131ਵੇਂ ਸੋਧ) ਬਿੱਲ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਨੇ 24 ਨਵੰਬਰ ਨੂੰ ਸੱਦੀ ਐਮਰਜੈਂਸੀ ਮੀਟਿੰਗ- ਡਾ. ਚੀਮਾ
Ad Position 24