29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਰਾਜਪਾਲ ਪੰਜਾਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ...

Ad Position 21
No active advertisement
ਅਜੀਤ ਡੈਸਕ 23-11-2025

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ. ਨਿੱਕੂਵਾਲ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਅਤੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਕੱਤਰ ਪ੍ਰਤਾਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਸਰਦ ਰੁੱਤ ਇਜਲਾਸ ’ਚ ਕੇਂਦਰ ਚੰਡੀਗੜ੍ਹ ਸੰਬੰਧੀ ਨਹੀਂ ਲਿਆ ਰਹੀ ਕੋਈ ਬਿੱਲ- ਕੇਂਦਰੀ ਗ੍ਰਹਿ ਮੰਤਰਾਲਾ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਆਧਾਰਿਤ ਪ੍ਰਦਰਸ਼ਨੀ ਦਾ ਕੀਤਾ ਉਦਘਾਟਨ
Ad Position 24