29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਸਾਫ਼ ਚੇਤਾਵਨੀ -ਚੰਡੀਗੜ੍ਹ ਪੰਜਾਬੀਆਂ ਦਾ ਹੈ

ਸ੍ਰੀ ਅਨੰਦਪੁਰ ਸਾਹਿਬ 23 ਨਵੰਬਰ (ਜੇ ਐਸ ਨਿੱਕੂਵਾਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਪਵਿੱਤਰ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ...

Ad Position 21
No active advertisement
ਅਜੀਤ ਡੈਸਕ 23-11-2025

ਸ੍ਰੀ ਅਨੰਦਪੁਰ ਸਾਹਿਬ 23 ਨਵੰਬਰ (ਜੇ ਐਸ ਨਿੱਕੂਵਾਲ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਪਵਿੱਤਰ ਸਮੇਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੰਡੀਗੜ੍ਹ ਮਾਮਲੇ ਸਬੰਧੀ ਸਰਕਾਰ ਨੂੰ ਤਿੱਖਾ ਸੰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਦੇ ਹੱਕਾਂ 'ਤੇ ਹੱਲਾ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਧਾਰਮਿਕ ਆਜ਼ਾਦੀ ਲਈ ਸ਼ਹੀਦ ਹੋਏ ਸਨ ਅਤੇ ਇਸ ਪਵਿੱਤਰ ਮੌਕੇ 'ਤੇ ਹੀ ਪੰਜਾਬ ਦੇ ਹੱਕਾਂ ਨੂੰ ਖਤਰੇ ਵਿਚ ਪਾਉਣਾ ਬਹੁਤ ਦੁਖਦਾਈ ਹੈ।

ਜਥੇਦਾਰ ਗੜਗੱਜ ਨੇ ਕਿਹਾ ਕਿ ਚੰਡੀਗੜ੍ਹ ਹਵਾ ਵਿਚ ਨਹੀਂ ਬਣਿਆ, ਸਗੋਂ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਖੇਤਰ ਹੈ, ਜਿਸ ਨਾਲ ਇਸ ਦੀ ਪੂਰੀ ਵਿਰਾਸਤ ਅਤੇ ਮਲਕੀਅਤ ਪੰਜਾਬ ਨਾਲ ਸੰਬੰਧਤ ਹੈ। ਇਹ ਮਸਲਾ ਸਿਰਫ ਸਿੱਖਾਂ ਦਾ ਨਹੀਂ, ਸਗੋਂ ਪੰਜਾਬ ਦੇ ਸਾਰੇ ਵਸਨੀਕਾਂ ਦਾ ਹੈ। ਪੰਜਾਬ ਵਿਚ ਸਿੱਖ-ਹਿੰਦੂ-ਮੁਸਲਮਾਨ ਸਭ ਵੱਡੀ ਗਿਣਤੀ ਵਿਚ ਰਹਿੰਦੇ ਹਨ ਅਤੇ ਚੰਡੀਗੜ੍ਹ ਉਨ੍ਹਾਂ ਸਭ ਦਾ ਹੈ।

ਜਥੇਦਾਰ ਸਾਹਿਬ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਪੰਜਾਬ ਕੋਈ ਖੰਡ ਦੀ ਡਲ਼ੀ ਨਹੀਂ, ਜੋ ਕਿਸੇ ਦੀ ਮਰਜ਼ੀ ਨਾਲ ਕੱਟ ਕੇ ਖਾ ਲਈ ਜਾਵੇ। ਪੰਜਾਬ ਲੋਹੇ ਦੇ ਚਣੇ ਹਨ, ਜੋ ਚੱਬੇ ਨਹੀਂ ਜਾਣੇ। ਉਨ੍ਹਾਂ ਨੇ ਚੰਡੀਗੜ੍ਹ ‘ਤੇ ਅਧਿਕਾਰ ਘਟਾਉਣ ਜਾਂ ਕਾਨੂੰਨੀ ਤਬਦੀਲੀਆਂ ਰਾਹੀਂ ਪੰਜਾਬ ਦੇ ਹੱਕ ਖੋਹਣ ਦੀ ਕਿਸੇ ਵੀ ਕੋਸ਼ਿਸ਼ ਨੂੰ ਗ਼ਲਤ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਹੜੇ ਵੀ ਲੋਕ ਸਿੱਖ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਦੀਆਂ ਸਲਤਨਤਾਂ ਕਾਇਮ ਨਹੀਂ ਰਹੀਆਂ। ਸਿੱਖ ਕੌਮ ਪਿਆਰ, ਸਾਂਝ ਅਤੇ ਭਾਈਚਾਰੇ ਨਾਲ ਜੀਣ ਵਾਲੀ ਕੌਮ ਹੈ ਪਰ ਆਪਣੇ ਹੱਕਾਂ ਦੀ ਰੱਖਿਆ ਲਈ ਕਦੇ ਵੀ ਪਿੱਛੇ ਨਹੀਂ ਹਟਦੀ।

ਅੰਤ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਫ਼ ਕੀਤਾ ਕਿ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ‘ਤੇ ਕਿਸੇ ਹੋਰ ਦਾ ਅਧਿਕਾਰ ਬਣਦਾ ਹੀ ਨਹੀਂ ਅਤੇ ਇਸ ਮਾਮਲੇ ਵਿਚ ਪੰਜਾਬ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕੋਈ ਵੀ ਕਾਰਵਾਈ ਕਬੂਲ ਨਹੀਂ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਦੱਖਣੀ ਅਫ਼ਰੀਕਾ ਦੂਜਾ ਟੈਸਟ - ਦੂਜੇ ਦਿਨ ਦਾ ਖੇਡ ਖ਼ਤਮ ਹੋਣ ਤਕ ਭਾਰਤ 9/0 ਅਗਲੀ ਖ਼ਬਰ ਖੁਸ਼ੀ ਹੈ ਕਿ ਕੇਂਦਰ ਸਰਕਾਰ ਨੇ ਚੰਡੀਗੜ੍ਹ ਵਾਲੇ ਬਿੱਲ ਨੂੰ ਵਾਪਸ ਲੈਣ ਦਾ ਅਤੇ ਸੰਸਦ ਵਿਚ ਨਾ ਲੈ ਕੇ ਆਉਣ ਦਾ ਫ਼ੈਸਲਾ ਕੀ...
Ad Position 24