29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਮ੍ਰਿਤਕ ਕਿਸਾਨ ਦੇ ਪਰਿਵਾਰ ਨੇ ਇਨਸਾਫ਼ ਲੈਣ ਲਈ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਐੱਸ.ਐੱਸ.ਪੀ. ਦਫਤਰ ਬਾਹਰ ਧਰਨਾ

ਫ਼ਿਰੋਜ਼ਪੁਰ, 3 ਮਈ (ਕੁਲਬੀਰ ਸਿੰਘ ਸੋਢੀ) - ਬੀਤੇ ਦਿਨ ਥਾਣਾ ਮਮਦੋਟ ਅਧੀਨ ਆਉਂਦੀ ਬਸਤੀ ਪਠਾਣਾ ਦੇ ਵਾਸੀ ਗੁਰਜੰਟ ਸਿੰਘ ਨਾਮਕ ਕਿਸਾਨ ਨੇ ਕੁਝ ਦੁਕਾਨਦਾਰਾਂ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲ੍ਹਾ...

Ad Position 21
No active advertisement
ਅਜੀਤ ਡੈਸਕ 03-05-2026

ਫ਼ਿਰੋਜ਼ਪੁਰ, 3 ਮਈ (ਕੁਲਬੀਰ ਸਿੰਘ ਸੋਢੀ) - ਬੀਤੇ ਦਿਨ ਥਾਣਾ ਮਮਦੋਟ ਅਧੀਨ ਆਉਂਦੀ ਬਸਤੀ ਪਠਾਣਾ ਦੇ ਵਾਸੀ ਗੁਰਜੰਟ ਸਿੰਘ ਨਾਮਕ ਕਿਸਾਨ ਨੇ ਕੁਝ ਦੁਕਾਨਦਾਰਾਂ ਤੋਂ ਪਰੇਸ਼ਾਨ ਹੋ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਸੀ । ਇਸ ਦੇ ਸੰਬੰਧ ਵਿਚ ਪੁਲਿਸ ਨੇ ਕਰੀਬ 8 ਬੰਦਿਆਂ ਤੇ ਮਾਮਲਾ ਦਰਜ ਕੀਤਾ ਸੀ। ਪਰ ਪਰਿਵਾਰ ਵਲੋਂ ਸ਼ਰੇਅਮ ਘੁੰਮ ਰਹੇ ਉਕਤ ਦੋਸ਼ੀਆਂ ਨੂੰ ਕਾਬੂ ਕਰਨ ਅਤੇ ਇਨਸਾਫ਼ ਲੈਣ ਲਈ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਐੱਸ.ਐੱਸ.ਪੀ. ਦਫ਼ਤਰ ਬਾਹਰ ਧਰਨਾ ਮਾਰ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਪਰਿਵਾਰਿਕ ਮੈਂਬਰਾ ਦਾ ਕਹਿਣਾ ਹੈ ਕਿ ਮ੍ਰਿਤਕ ਗੁਰਜੰਟ ਸਿੰਘ ਨੂੰ ਉਕਤ ਦੁਕਾਨਦਾਰਾਂ ਵਲੋਂ ਲਗਾਤਾਰ ਪਰੇਸ਼ਾਨ ਕੀਤਾ ਜਾਂਦਾ ਸੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪੱਧਰੀ ਆਗੂ ਤੇ ਵੱਡੀ ਸੰਖਿਆ ਵਿਚ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਆਈ.ਪੀ.ਐੱਲ. 2026 : 5 ਓਵਰਾਂ ਬਾਅਦ ਗੁਜਰਾਤ 49/1 ਅਗਲੀ ਖ਼ਬਰ ਆਈ.ਪੀ.ਐੱਲ. 2026 : ਗੁਜਰਾਤ ਨੇ ਗਵਾਈ ਪਹਿਲੀ ਵਿਕਟ, ਕਪਤਾਨ ਸ਼ੁਭਮਨ ਗਿੱਲ 5 (4 ਗੇਂਦਾਂ) ਦੌੜਾਂ ਬਣਾ ਕੇ ਆਊਟ
Ad Position 24