29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਭਾਜਪਾ ’ਚ ਸ਼ਾਮਿਲ ਹੋ ਜਾਣ ਨਾਲ ਕੋਈ ਕਾਨੂੰਨ ਤੋਂ ਉਪਰ ਨਹੀਂ ਹੋ ਜਾਂਦਾ- ਮੁੱਖ ਮੰਤਰੀ ਮਾਨ

ਕਰਨਾਲ, 5 ਅਪ੍ਰੈਲ- ਰਾਸ਼ਟਰਪਤੀ ਨਾਲ ਮੁਲਾਕਾਤ 'ਤੇ, 'ਆਪ' ਵਿਧਾਇਕਾਂ ਨਾਲ ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਕਾਨੂੰਨ ਹੋਣਾ ਚਾਹੀਦਾ ਹੈ, ਨਹੀਂ ਤਾਂ ਇਕ...

Ad Position 21
No active advertisement
ਅਜੀਤ ਡੈਸਕ 05-05-2026

ਕਰਨਾਲ, 5 ਅਪ੍ਰੈਲ- ਰਾਸ਼ਟਰਪਤੀ ਨਾਲ ਮੁਲਾਕਾਤ 'ਤੇ, 'ਆਪ' ਵਿਧਾਇਕਾਂ ਨਾਲ ਦਿੱਲੀ ਲਈ ਰਵਾਨਾ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਕਾਨੂੰਨ ਹੋਣਾ ਚਾਹੀਦਾ ਹੈ, ਨਹੀਂ ਤਾਂ ਇਕ ਪਾਰਟੀ ਦੇ ਪੰਜ ਲੋਕ ਦਾਅਵਾ ਕਰਨਗੇ ਕਿ ਉਹ ਇਕ ਵੱਖਰੀ ਪਾਰਟੀ ਹਨ। ਉਨ੍ਹਾਂ ਕਿਹਾ ਕਿ ਕੀ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਕੋਈ ਕਾਨੂੰਨ ਤੋਂ ਉੱਪਰ ਹੋ ਸਕਦਾ ਹੈ? ਕਾਨੂੰਨ ਸਰਵਉੱਚ ਹੈ। ਮੈਂ ਰਾਸ਼ਟਰਪਤੀ ਨੂੰ ਸੂਚਿਤ ਕਰਾਂਗਾ ਅਤੇ ਉਨ੍ਹਾਂ ਨੂੰ ਹਰ ਚੀਜ਼ ਬਾਰੇ ਜਾਣੂ ਕਰਵਾਵਾਂਗਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਪੋਸਟ ਸਾਂਝੀ ਕਰ ਕਿਹਾ ਕਿ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਸਾਡਾ ਸੰਘਰਸ਼ ਬੇਰੋਕ ਜਾਰੀ ਹੈ। ਉਨ੍ਹਾਂ ਲਿਖਿਆ ਕਿ ਅੱਜ, ਅਸੀਂ ਸਾਰੇ 'ਆਪ' ਵਿਧਾਇਕਾਂ ਦੇ ਨਾਲ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਚਰਚਾ ਕਰਨ ਅਤੇ ਮਾਣਯੋਗ ਰਾਸ਼ਟਰਪਤੀ ਦੇ ਸਾਹਮਣੇ ਸੂਬੇ ਦੀ ਗੂੰਜਦੀ ਆਵਾਜ਼ ਪੇਸ਼ ਕਰਨ ਲਈ ਨਿਕਲੇ ਹਾਂ।

ਤੁਹਾਡੇ ਜਨਤਕ ਸੇਵਕ ਹੋਣ ਦੇ ਨਾਤੇ ਸਾਡੀ ਸਰਕਾਰ ਪੰਜਾਬ ਦੀ ਖੁਸ਼ਹਾਲੀ ਅਤੇ ਸਮਾਜ ਦੇ ਹਰ ਵਰਗ ਦੇ ਅਧਿਕਾਰਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਰਾਸ਼ਟਰਪਤੀ ਨੂੰ ਮਿਲਣ ਪੁੱਜੇ ਆਪ ਦੇ ਚਾਰ ਬਾਗੀ ਸੰਸਦ ਮੈਂਬਰ ਅਗਲੀ ਖ਼ਬਰ ਮੈਨੂੰ ਉਮੀਦ ਹੈ ਕਿ ਮੁੱਖ ਮੰਤਰੀ ਮਾਨ ਰਾਸ਼ਟਰਪਤੀ ਦੇ ਅਹੁਦੇ ਦੀ ਮਾਣ ਮਰਿਆਦਾ ਰੱਖਣਗੇ ਬਰਕਰਾਰ- ਸੁਨੀਲ ਜਾਖੜ
Ad Position 24