29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਕਿਸਾਨ ਮਜ਼ਦੂਰ ਮੋਰਚਾ ਨੇ ਪੰਜਾਬ ਵਿਚ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ

ਚੰਡੀਗੜ੍ਹ (ਅਜਾਇਬ ਔਜਲਾ), 5 ਮਈ- ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਅੱਜ ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਵਿਸ਼ੇਸ਼ ਇਕੱਤਰਤਾ ਉਪਰੰਤ ਕਿਸਾਨ ਮਜ਼ਦੂਰ ਮੋਰਚਾ ਨੇ ਸਹਿਕਾਰੀ ਸਭਾਵਾਂ ਦੀਆਂ ਕਰਜ਼ਾ ਹੱਦਾਂ ਵਧਾਉਣ ਅਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ...

Ad Position 21
No active advertisement
ਅਜੀਤ ਡੈਸਕ 05-05-2026

 ਚੰਡੀਗੜ੍ਹ (ਅਜਾਇਬ ਔਜਲਾ), 5 ਮਈ- ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਅੱਜ ਚੰਡੀਗੜ੍ਹ ਵਿਚ ਕਿਸਾਨ ਭਵਨ ਵਿਖੇ ਵਿਸ਼ੇਸ਼ ਇਕੱਤਰਤਾ ਉਪਰੰਤ ਕਿਸਾਨ ਮਜ਼ਦੂਰ ਮੋਰਚਾ ਨੇ ਸਹਿਕਾਰੀ ਸਭਾਵਾਂ ਦੀਆਂ ਕਰਜ਼ਾ ਹੱਦਾਂ ਵਧਾਉਣ ਅਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਵੱਡੇ ਪੱਧਰ ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂਆਂ ਨੇ ਕਿਹਾ ਕਿ 12 ਅਤੇ 18 ਮਈ ਨੂੰ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ।

ਉਹਨਾਂ ਕਿਹਾ ਕਿ ਸਰਕਾਰ ਨੂੰ ਸ਼ੰਭੂ ਤੇ ਖਨੌਰੀ ਬਾਰਡਰ ਦੇ ਨੁਕਸਾਨ ਅਤੇ ਗੰਨੇ ਦੇ ਬਕਾਏ ਦੀ ਅਦਾਇਗੀ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਗਿਆ ਹੈ ਤੇ ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜੇਕਰ ਮਿੱਥੇ ਸਮੇਂ ਅੰਦਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਪੰਜਾਬ ਦੇ ਹਜ਼ਾਰਾਂ ਪਿੰਡਾਂ ਵਿਚ ਸਰਕਾਰ ਵਿਰੁੱਧ ਮੋਰਚਾ ਬੰਦੀ ਕੀਤੀ ਜਾਵੇਗੀ।

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਇਹ ਵੀ ਕਹਿਣਾ ਹੈ ਕਿ 18 ਮਈ ਨੂੰ ਸੰਘਰਸ਼ ਦੇ ਅਗਲੇ ਪੜਾਅ ਵਜੋਂ ਜ਼ਿਲ੍ਹਾ ਹੈਡ ਕੁਆਰਟਰਾਂ ਵਿਖੇ ਸਥਿਤ ਕਾਰਪੋਰੇਟ ਸਭਾਵਾਂ ਦੇ ਮੁੱਖ ਦਫਤਰਾਂ ਦਾ ਘਿਰਾਓ ਦੇ ਨਾਲ ਵੱਡੇ ਪ੍ਰਦਰਸ਼ਨ ਕੀਤੇ ਜਾਣਗੇ। ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਹੋਏ 3.77 ਕਰੋੜ ਦੇ ਨੁਕਸਾਨ ਦੀ ਭਰਪਾਈ ਅਤੇ ਗੰਨੇ ਦੇ 230 ਕਰੋੜ ਰੁਪਏ ਦੇ ਬਕਾਏ ਤੁਰੰਤ ਕਲੀਅਰ ਕਰਨ ਦੀ ਵੀ ਜਥੇਬੰਦੀ ਵੱਲੋਂ ਮੰਗ ਉਠਾਈ ਗਈ ਹੈ।

 

 

 

Ad Position 22
No active advertisement
ਪਿਛਲੀ ਖ਼ਬਰ ਪੱਤਰਕਾਰੀ ’ਤੇ ਹੋ ਰਹੇ ਹਮਲਿਆਂ ਵਿਰੁੱਧ ਐਸ.ਐਸ.ਪੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਗਲੀ ਖ਼ਬਰ ਆਪ ਪਾਰਟੀ ਦੀ ਅਯੋਗਤਾ ਨੂੰ ਛੁਪਾਉਣ ਦੀ ਕੋਸ਼ਿਸ਼ ਵਿਚ ਮੁੱਖ ਮੰਤਰੀ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਰਹੇ- ਰਾਜਾ ਵੜਿੰਗ
Ad Position 24