29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਉਡਾਣ ਦੌਰਾਨ ਪਾਵਰ ਬੈਂਕ ਬਲਾਸਟ ਦੀ ਘਟਨਾ ਤੇ ਪੁਲਿਸ ਅਤੇ ਹਵਾਈ ਅੱਡਾ ਅਥਾਰਟੀ ਵਲੋਂ ਕੀਤਾ ਗਿਆ ਇਨਕਾਰ

ਚੰਡੀਗੜ੍ਹ, 5 ਮਈ (ਕਪਿਲ ਵਧਵਾ)– ਮੁਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ‘ਤੇ ਹੈਦਰਾਬਾਦ ਤੋਂ ਆਏ ਇਕ ਵਿਮਾਨ ਵਿਚ ਪਾਵਰ ਬੈਂਕ ਬਲਾਸਟ ਹੋਣ ਦੀ ਗੱਲ ਸਾਹਮਣੇ ਆਈ ਹੈ...

Ad Position 21
No active advertisement
ਅਜੀਤ ਡੈਸਕ 05-05-2026

ਚੰਡੀਗੜ੍ਹ, 5 ਮਈ (ਕਪਿਲ ਵਧਵਾ)– ਮੁਹਾਲੀ ਸਥਿਤ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ‘ਤੇ ਹੈਦਰਾਬਾਦ ਤੋਂ ਆਏ ਇਕ ਵਿਮਾਨ ਵਿਚ ਪਾਵਰ ਬੈਂਕ ਬਲਾਸਟ ਹੋਣ ਦੀ ਗੱਲ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਇਸ ਘਟਨਾ ਦੌਰਾਨ ਕੁਝ ਯਾਤਰੀਆਂ ਨੂੰ ਫਸਟ ਡਿਗਰੀ ਬਰਨ ਵੀ ਹੋਏ ਹਨ। ਹਾਲਾਂਕਿ, ਇਸ ਮਾਮਲੇ ‘ਚ ਸਥਾਨਕ ਪੁਲਿਸ ਅਤੇ ਹਵਾਈ ਅੱਡਾ ਅਥਾਰਟੀ ਵਲੋਂ ਅਜਿਹੀ ਕਿਸੇ ਵੀ ਘਟਨਾ ਤੋਂ ਸਾਫ਼ ਇਨਕਾਰ ਕਰ ਦਿੱਤਾ ਗਿਆ ਹੈ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਉਡਾਣ ਦੌਰਾਨ ਜਾਂ ਹਵਾਈ ਅੱਡੇ ‘ਤੇ ਕੋਈ ਵੀ ਬਲਾਸਟ ਜਾਂ ਅਜਿਹੀ ਘਟਨਾ ਦਰਜ ਨਹੀਂ ਹੋਈ। ਸੂਤਰਾਂ ਵਲੋਂ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਇਕ ਜ਼ਖਮੀ ਵਿਅਕਤੀ ਨੂੰ ਜ਼ੀਰਕਪੁਰ ਸਥਿਤ ਐਮਕੇਅਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ, ਪਰ ਇਸ ਬਾਰੇ ਵੀ ਅਧਿਕਾਰਿਕ ਤੌਰ ‘ਤੇ ਕੋਈ ਪੁਸ਼ਟੀ ਨਹੀਂ ਕੀਤੀ ਗਈ। ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਅਥਾਰਟੀ ਅਤੇ ਸਥਾਨਕ ਪੁਲਿਸ ਅਧਿਕਾਰੀਆਂ ਨੇ ਇਸ ਬਾਰੇ ਕੋਈ ਪੁਸ਼ਟੀ ਨਹੀਂ ਕੀਤੀ।

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਾਰੇ ਹਲਕਾ ਇੰਚਾਰਜ ਸਹਿਬਾਨ ਦੀ ਮੀਟਿੰਗ 8 ਮਈ ਨੂੰ ਬੁਲਾਈ ਅਗਲੀ ਖ਼ਬਰ ਇੰਡੀਗੋ ਦੀ ਫਲਾਈਟ ਵਿੱਚ ਪਾਵਰ ਬੈਂਕ ਵਿੱਚ ਲੱਗੀ ਅੱਗ
Ad Position 24