28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿਚ ਵੀ ਭਿਆਨਕ ਧਮਾਕਾ

ਅਟਾਰੀ ਸਰਹੱਦ, (ਅੰਮ੍ਰਿਤਸਰ), 6 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਅੰਮ੍ਰਿਤਸਰ ਅਟਾਰੀ ਰੋਡ ’ਤੇ ਸਥਿਤ ਖਾਸਾ ਵਿਖੇ ਆਰਮੀ ਦੀ ਛਾਉਣੀ ਦੇ ਗੇਟ ਦੀ ਕੰਧ ਦੇ ਬਾਹਰ...

Ad Position 21
No active advertisement
ਅਜੀਤ ਡੈਸਕ 06-05-2026

ਅਟਾਰੀ ਸਰਹੱਦ, (ਅੰਮ੍ਰਿਤਸਰ), 6 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਅੰਮ੍ਰਿਤਸਰ ਅਟਾਰੀ ਰੋਡ ’ਤੇ ਸਥਿਤ ਖਾਸਾ ਵਿਖੇ ਆਰਮੀ ਦੀ ਛਾਉਣੀ ਦੇ ਗੇਟ ਦੀ ਕੰਧ ਦੇ ਬਾਹਰ ਵਾਰ ਨੈਸ਼ਨਲ ਹਾਈਵੇ ’ਤੇ ਬੀਤੀ ਦੇਰ ਰਾਤ ਧਮਾਕਾ ਹੋ ਜਾਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਆਰਮੀ ਕੈਂਪ ਖਾਸਾ ਦੇ ਬਾਹਰ ਹੋਏ ਧਮਾਕੇ ਵਿਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਅੰਮ੍ਰਿਤਸਰ ਵਿਚ ਖਾਸਾ ਆਰਮੀ ਕੈਂਪ ਦੇ ਬਾਹਰ ਦੇਰ ਰਾਤ ਧਮਾਕੇ ਦੀ ਘਟਨਾ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਅੰਮ੍ਰਿਤਸਰ ਰੂਰਲ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਗਈਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਦੇ ਨਾਲ ਹੀ ਐਫ਼.ਐਸ.ਐਲ. ਅਤੇ ਬੰਬ ਨਿਸ਼ਕ੍ਰਿਆ ਦਸਤੇ ਦੀਆਂ ਟੀਮਾਂ ਵੀ ਮੌਕੇ ’ਤੇ ਪਹੁੰਚ ਕੇ ਜਾਂਚ ਕਰ ਰਹੀਆਂ ਹਨ। ਇਸ ਧਮਾਕੇ ਕਾਰਨ ਆਰਮੀ ਕੈਂਪ ਦੀ ਬਾਹਰੀ ਕੰਧ ’ਤੇ ਲੱਗੀਆਂ ਟੀਨਾ ਦੀਆਂ ਚਾਦਰਾਂ ਨੂੰ ਨੁਕਸਾਨ ਪਹੁੰਚਿਆ ਹੈ, ਪਰ ਕਿਸੇ ਦੇ ਜਖ਼ਮੀ ਜਾਂ ਮਾਰੇ ਜਾਣ ਦੀ ਕੋਈ ਖ਼ਬਰ ਨਹੀਂ ਹੈ। ਇਸ ਘਟਨਾ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ। ਇਸ ਮੌਕੇ ‘ਤੇ ਐਸ.ਪੀ. ਅੰਮ੍ਰਿਤਸਰ ਦਿਹਾਤੀ ਸ੍ਰੀ ਆਦਿੱਤਿਆ ਵਾਰਿਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਤ ਕਰੀਬ 11 ਵਜੇ ਖਾਸਾ ਇਲਾਕੇ ਵਿਚ ਧਮਾਕੇ ਦੀ ਸੂਚਨਾ ਮਿਲੀ। ਪੁਲਿਸ ਅਤੇ ਫੌਜ ਤੁਰੰਤ ਮੌਕੇ ’ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਐਫ਼.ਐਸ.ਐਲ. ਅਤੇ ਬੰਬ ਨਿਸ਼ਕ੍ਰਿਆ ਦਸਤਾ ਵੀ ਮੌਕੇ ’ਤੇ ਪਹੁੰਚ ਚੁੱਕੇ ਹਨ। ਇਸ ਮਾਮਲੇ ਵਿਚ ਐਫ਼.ਆਈ.ਆਰ. ਦਰਜ ਕੀਤੀ ਜਾ ਰਹੀ ਹੈ ਅਤੇ ਹਰ ਪੱਖ ਤੋਂ ਬੜੀ ਸਾਵਧਾਨੀ ਨਾਲ ਜਾਂਚ ਕੀਤੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’ ਅਗਲੀ ਖ਼ਬਰ ⭐ਮਾਣਕ-ਮੋਤੀ ⭐
Ad Position 24