28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅੱਜ ਤੋਂ ਸ਼ੁਰੂ ਕਰਨਗੇ ‘ਸ਼ੁਕਰਾਨਾ ਯਾਤਰਾ’

ਚੰਡੀਗੜ੍ਹ, 6 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨਗੇ। ਉਹ ਚਾਰ ਦਿਨਾਂ ਦੌਰੇ ਦੌਰਾਨ ਸੂਬੇ ਭਰ ਦੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਨਗੇ....

Ad Position 21
No active advertisement
ਅਜੀਤ ਡੈਸਕ 06-05-2026

 

ਚੰਡੀਗੜ੍ਹ, 6 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ‘ਸ਼ੁਕਰਾਨਾ ਯਾਤਰਾ’ ਦੀ ਸ਼ੁਰੂਆਤ ਕਰਨਗੇ। ਉਹ ਚਾਰ ਦਿਨਾਂ ਦੌਰੇ ਦੌਰਾਨ ਸੂਬੇ ਭਰ ਦੇ ਸ਼ਰਧਾਲੂਆਂ ਨਾਲ ਮੁਲਾਕਾਤ ਕਰਨਗੇ। ‘ਸ਼ੁਕਰਾਨਾ ਯਾਤਰਾ’ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ਦੇ ਲਾਗੂ ਹੋਣ ਤੋਂ ਬਾਅਦ ਸ਼ੁਰੂ ਹੋਵੇਗੀ।

 

ਯਾਤਰਾ ਦੇ ਪਹਿਲੇ ਦਿਨ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਤੇ ਯਾਤਰਾ ਆਰੰਭ ਕਰਨਗੇ। ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਸ਼ੁਕਰਾਨਾ ਯਾਤਰਾ ਰੋਪੜ, ਬਲਾਚੌਰ, ਬੰਗਾ, ਫਗਵਾੜਾ ਤੋਂ ਲੰਘੇਗੀ।

ਦੂਜੇ ਦਿਨ ਮੁੱਖ ਮੰਤਰੀ ਜਲੰਧਰ ਤੋਂ ਸ਼ੁਰੂ ਹੋ ਕੇ ਬਾਬਾ ਬਕਾਲਾ, ਅੰਮ੍ਰਿਤਸਰ, ਤਰਨਤਾਰਨ, ਜ਼ੀਰਾ, ਫਰੀਦਕੋਟ, ਕੋਟਕਪੂਰਾ ਦੀ ਯਾਤਰਾ ਕਰਨਗੇ। ਤੀਸਰੇ ਦਿਨ ਉਹ ਬਠਿੰਡਾ, ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਸਰਦੂਲਗੜ੍ਹ, ਮਾਨਸਾ, ਬਰਨਾਲਾ, ਸੁਨਾਮ ਵਿਖੇ ਸ਼ੁਕਰਾਨੇ ਵਜੋਂ ਅਰਦਾਸ ਕਰਨਗੇ।

ਅੰਤ ਵਿਚ ਯਾਤਰਾ ਸੰਗਰੂਰ, ਸਮਾਣਾ ਅਤੇ ਪਟਿਆਲਾ ਹੁੰਦੇ ਹੋਏ ਸ੍ਰੀ ਫਤਿਹਗੜ੍ਹ ਸਾਹਿਬ ਵਿਚ ਸਮਾਪਤ ਹੋਵੇਗੀ। ਯਾਤਰਾ 9 ਮਈ ਨੂੰ ਸਮਾਪਤ ਹੋਵੇਗੀ।

 

Ad Position 22
No active advertisement
ਪਿਛਲੀ ਖ਼ਬਰ ਗੁਰਮੀਤ ਸਿੰਘ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐੱਸ.ਐੱਸ.ਪੀ. ਅਗਲੀ ਖ਼ਬਰ ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿਚ ਵੀ ਭਿਆਨਕ ਧਮਾਕਾ
Ad Position 24