28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਅੰਮ੍ਰਿਤਸਰ ਧਮਾਕੇ ਲਈ ਕੇਂਦਰ, ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ- ਡਾ.ਵੇਰਕਾ

ਅਟਾਰੀ ਸਰਹੱਦ, (ਅੰਮ੍ਰਿਤਸਰ), 6 ਮਈ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਭਾਰਤ ਦੀ ਅਟਾਰੀ ਆਰਮੀ ਛਾਉਣੀ ਦੇ ਬਾਹਰ ਹੋਏ ਧਮਾਕੇ ਦੇ ਜ਼ਿੰਮੇਵਾਰ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਲਾਵਾ....

Ad Position 21
No active advertisement
ਅਜੀਤ ਡੈਸਕ 06-05-2026

ਅਟਾਰੀ ਸਰਹੱਦ, (ਅੰਮ੍ਰਿਤਸਰ), 6 ਮਈ (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ)- ਭਾਰਤ ਦੀ ਅਟਾਰੀ ਆਰਮੀ ਛਾਉਣੀ ਦੇ ਬਾਹਰ ਹੋਏ ਧਮਾਕੇ ਦੇ ਜ਼ਿੰਮੇਵਾਰ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਲਾਵਾ ਪੰਜਾਬ ਪੁਲਿਸ ਵੀ ਹੈ। ਇਹ ਸ਼ਬਦ ਕਾਂਗਰਸ ਦੇ ਸੀਨੀਅਰ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਧਮਾਕੇ ਵਾਲੀ ਜਗ੍ਹਾ ’ਤੇ ਪੁੱਜ ਕੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਕਹੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ’ਤੇ ਸਵਾਲੀਆ ਨਿਸ਼ਾਨ ਹੈ ਕਿ ਦੇਸ਼ ਦੀ ਰੱਖਿਆ ਕਰਨ ਵਾਲੀ ਭਾਰਤੀ ਫੌਜ ਦੀ ਮੁੱਖ ਛਾਉਣੀ ਦੇ ਬਾਹਰ ਇਹੋ ਜਿਹਾ ਧਮਾਕਾ ਹੋਣਾ ਬਹੁਤ ਹੀ ਸ਼ਰਮਨਾਕ ਗੱਲ ਹੈ। ਉਨਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਬੰਗਾਲ ਦੀ ਤਰਜ਼ ’ਤੇ ਪੰਜਾਬ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦਹਿਲਿਆ ਤਾਂ ਪੂਰਾ ਦੇਸ਼ ਦਹਿਲੇਗਾ। ਇਸ ਨੂੰ ਬੰਗਾਲ ਨਾ ਸਮਝਣਾ। ਪੰਜਾਬ ਕੇ ਲੋਕ ਨਾ ਤੇ ਪਾਕਿਸਤਾਨ ਤੋਂ ਡਰੇ ਤੇ ਨਾ ਹੀ ਅੱਤਵਾਦ ਤੋਂ ਡਰੇ ਹਨI

Ad Position 22
No active advertisement
ਪਿਛਲੀ ਖ਼ਬਰ ਖਾਸਾ ਆਰਮੀ ਛਾਉਣੀ ਬੰਬ ਧਮਾਕੇ ਦੀ ਐਨ.ਆਈ.ਏ.ਕਰੇਗੀ ਜਾਂਚ ਅਗਲੀ ਖ਼ਬਰ ਗੁਰਮੀਤ ਸਿੰਘ ਹੋਣਗੇ ਜ਼ਿਲ੍ਹਾ ਮਲੇਰਕੋਟਲਾ ਦੇ ਨਵੇਂ ਐੱਸ.ਐੱਸ.ਪੀ.
Ad Position 24