28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਵਿਧਾਇਕ ਕਾਲਾ ਢਿੱਲੋ ਆਪਣੇ ਸਾਥੀਆਂ ਸਮੇਤ ਭੁੱਖ ਹੜਤਾਲ 'ਤੇ ਬੈਠੇ

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਪੁਲਿਸ ਵਲੋਂ ਜ਼ਿਲ੍ਹੇ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਉੱਪਰ ਕੀਤੀ ਗਈ ਐਫ.ਆਈ.ਆਰ. ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਹਲਕਾ....

Ad Position 21
No active advertisement
ਅਜੀਤ ਡੈਸਕ 06-05-2026

ਬਰਨਾਲਾ, 6 ਮਈ (ਗੁਰਪ੍ਰੀਤ ਸਿੰਘ ਲਾਡੀ)- ਬਰਨਾਲਾ ਪੁਲਿਸ ਵਲੋਂ ਜ਼ਿਲ੍ਹੇ ਦੇ ਪ੍ਰਮੁੱਖ ਕਾਂਗਰਸੀ ਆਗੂਆਂ ਉੱਪਰ ਕੀਤੀ ਗਈ ਐਫ.ਆਈ.ਆਰ. ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਹਲਕਾ ਬਰਨਾਲਾ ਦੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਭੁੱਖ ਹੜਤਾਲ ਉੱਪਰ ਬੈਠ ਗਏ ਹਨ। ਦੱਸਣਯੋਗ ਹੈ ਕਿ ਮਿਤੀ 14 ਮਾਰਚ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਮਹਿਲਾਵਾਂ ਨੂੰ ਪਿਛਲੇ 48000 ਰੁਪਏ ਦੇਣ ਦੀ ਮੰਗ ਨੂੰ ਲੈ ਕੇ ਕਚਹਿਰੀ ਚੌਂਕ ਵਿਖੇ ਧਰਨਾ ਦਿੱਤਾ ਗਿਆ ਸੀ। ਥਾਣਾ ਸਿਟੀ 2 ਪੁਲਿਸ ਵਲੋਂ ਧਰਨੇ ਦੌਰਾਨ ਪੁਲਿਸ ਦੀ ਕਾਰਵਾਈ ਵਿਚ ਵਿਘਨ ਪਾਉਣ ਅਤੇ ਹੋਰ ਧਾਰਾਵਾਂ ਤਹਿਤ ਕਾਂਗਰਸੀ ਆਗੂਆਂ ਉੱਪਰ ਮੁਕੱਦਮਾ ਦਰਜ ਕਰ ਦਿੱਤਾ ਗਿਆ ਸੀ। ਇਸ ਮੁਕੱਦਮੇ ਨੂੰ ਰੱਦ ਕਰਨ ਲਈ ਵਿਧਾਇਕ ਕਾਲਾ ਢਿੱਲੋ ਵਲੋਂ ਪੁਲਿਸ ਨੂੰ ਅਲਟੀਮੇਟਮ ਵੀ ਦਿੱਤਾ ਗਿਆ ਸੀ ਪਰ ਪੁਲਿਸ ਵਲੋਂ ਮੁਕੱਦਮਾ ਰੱਦ ਨਾ ਕੀਤੇ ਜਾਣ ਕਾਰਨ ਵਿਧਾਇਕ ਕਾਲਾ ਢਿੱਲੋ ਤੇ 10 ਹੋਰ ਆਗੂਆਂ ਵਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

Ad Position 22
No active advertisement
ਪਿਛਲੀ ਖ਼ਬਰ ਛੋਟੀ ਬੱਚੀ ਨੂੰ ਕੁੱਤਿਆਂ ਨੇ ਨੋਚ ਨੋਚ ਕੇ ਮਾਰਿਆ ਅਗਲੀ ਖ਼ਬਰ ਸੋਹਾਣਾ ਵਿਖੇ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ
Ad Position 24