28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਸੁਪਰੀਮ ਕੋਰਟ ’ਚ ਵਧੇਗੀ ਜੱਜਾਂ ਦੀ ਗਿਣਤੀ

ਨਵੀਂ ਦਿੱਲੀ, 6 ਅਪ੍ਰੈਲ- ਕੇਂਦਰੀ ਮੰਤਰੀ ਮੰਡਲ ਨੇ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ 33 ਤੋਂ ਵਧਾ ਕੇ 37 ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਸੰਸਦ ਦੇ ਅਗਲੇ....

Ad Position 21
No active advertisement
ਅਜੀਤ ਡੈਸਕ 06-05-2026

ਨਵੀਂ ਦਿੱਲੀ, 6 ਅਪ੍ਰੈਲ- ਕੇਂਦਰੀ ਮੰਤਰੀ ਮੰਡਲ ਨੇ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ 33 ਤੋਂ ਵਧਾ ਕੇ 37 ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਸੰਸਦ ਦੇ ਅਗਲੇ ਸੈਸ਼ਨ ਵਿਚ ਇਕ ਬਿੱਲ ਪੇਸ਼ ਕਰੇਗੀ।

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਸੁਪਰੀਮ ਕੋਰਟ ਵਿਚ ਇਸ ਸਮੇਂ ਚੀਫ਼ ਜਸਟਿਸ ਸਮੇਤ 33 ਜੱਜਾਂ ਦੀ ਇਕ ਨਿਸ਼ਚਿਤ ਗਿਣਤੀ ਹੈ। ਸਰਕਾਰ ਇਸ ਗਿਣਤੀ ਵਿਚ ਚਾਰ ਨਵੇਂ ਜੱਜਾਂ ਨੂੰ ਜੋੜਨਾ ਚਾਹੁੰਦੀ ਹੈ। ਇਸ ਲਈ ਇਕ ਬਿੱਲ ਸੰਸਦ ਦੇ ਅਗਲੇ ਸੈਸ਼ਨ ਵਿਚ ਪੇਸ਼ ਕੀਤਾ ਜਾਵੇਗਾ।

ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ 1956 ਦੇ ਕਾਨੂੰਨ ਵਿਚ ਸੋਧ ਕੀਤੀ ਜਾਵੇਗੀ। ਸੰਵਿਧਾਨ ਦੇ ਅਨੁਛੇਦ 124(1) ਦੇ ਤਹਿਤ, ਸੰਸਦ ਕੋਲ ਸੁਪਰੀਮ ਕੋਰਟ ਵਿਚ ਜੱਜਾਂ ਦੀ ਗਿਣਤੀ ਵਧਾਉਣ ਦੀ ਸ਼ਕਤੀ ਹੈ। ਕਾਨੂੰਨ ਲਾਗੂ ਹੋਣ ਤੋਂ ਬਾਅਦ, ਸੁਪਰੀਮ ਕੋਰਟ ਕਾਲਜੀਅਮ ਨਵੇਂ ਜੱਜਾਂ ਦੇ ਨਾਮ ਸਰਕਾਰ ਨੂੰ ਭੇਜੇਗਾ।

Ad Position 22
No active advertisement
ਪਿਛਲੀ ਖ਼ਬਰ ਬੇਹੱਦ ਚਿੰਤਾਜਨਕ ਹੈ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ- ਸੁਨੀਲ ਜਾਖੜ ਅਗਲੀ ਖ਼ਬਰ ਅੰਮ੍ਰਿਤਸਰ ਧਮਾਕੇ ’ਚ ਪਾਕਿਸਤਾਨ ਦਾ ਹੱਥ- ਡੀ.ਜੀ.ਪੀ. ਪੰਜਾਬ
Ad Position 24