28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

'ਆਪ' ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਜਲੰਧਰ ਅਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਦੀ ਨਿੰਦਾ ਕਰਦਿਆਂ ਕੇਂਦਰ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ

ਅਜਨਾਲਾ, 5 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਜਲੰਧਰ ਵਿਚ ਬੀ.ਐਸ.ਐਫ਼. ਹੈਡਕੁਆਰਟਰ ਅਤੇ ਆਰਮੀ ਕੈਂਟ ਅੰਮ੍ਰਿਤਸਰ ਦੇ ਬਾਹਰ ਹੋਏ ਧਮਾਕਿਆਂ ਨੂੰ ਲੈ ਕੇ ਸਿਆਸਤ ਗਰਮਾ...

Ad Position 21
No active advertisement
ਅਜੀਤ ਡੈਸਕ 06-05-2026

ਅਜਨਾਲਾ, 5 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਜਲੰਧਰ ਵਿਚ ਬੀ.ਐਸ.ਐਫ਼. ਹੈਡਕੁਆਰਟਰ ਅਤੇ ਆਰਮੀ ਕੈਂਟ ਅੰਮ੍ਰਿਤਸਰ ਦੇ ਬਾਹਰ ਹੋਏ ਧਮਾਕਿਆਂ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਇੰਨ੍ਹਾਂ ਧਮਾਕਿਆਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕੇਂਦਰ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ।

ਵਿਧਾਇਕ ਧਾਲੀਵਾਲ ਨੇ ਕਿਹਾ ਕਿ ਕੌਮਾਂਤਰੀ ਸਰਹੱਦ ਦੇ 50 ਕਿਲੋਮੀਟਰ ਦੇ ਘੇਰੇ ਦੀ ਸੁਰੱਖਿਆ ਕਰਨੀ ਬੀ.ਐਸ.ਐਫ਼. ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸਰਹੱਦ ਨੂੰ ਸੀਲ ਕਰਨ ਵਿਚ ਕਿਉਂ ਨਾਕਾਮ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਪੰਜਾਬ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸੂਬੇ ਦੀ ‘ਆਪ’ ਸਰਕਾਰ ਕਿਸੇ ਵੀ ਕੀਮਤ ‘ਤੇ ਅਜਿਹਾ ਨਹੀਂ ਹੋਣ ਦੇਵੇਗੀ। ਧਾਲੀਵਾਲ ਨੇ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਦੀ ਬਰਬਾਦੀ ਕਰਕੇ ਸੱਤਾ ’ਤੇ ਕਾਬਜ਼ ਹੋਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਫਰਵਰੀ 2027 ਦੀਆਂ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੇਤੂ ਰੱਥ ਨੂੰ ਰੋਕੇਗੀ I ਇਸ ਮੌਕੇ ਚਰਨਜੀਤ ਸਿੰਘ ਸਿੱਧੂ, ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿਤ ਔਲ ਤੇ ਹੋਰ ਹਾਜ਼ਰ ਸਨ ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 12 ਜ਼ਿਲ੍ਹਾ ਮਾਲ ਅਫ਼ਸਰਾਂ ਦੇ ਕਾਡਰ ਵਿਚ ਤਾਇਨਾਤੀਆਂ/ਤਬਾਦਲੇ ਅਗਲੀ ਖ਼ਬਰ ਮਾਂ ਨੇ ਦੋ ਬੱਚਿਆਂ ਸਮੇਤ ਮਾਰੀ ਵੇਈਂ ’ਚ ਛਾਲ
Ad Position 24