28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਸ਼ੁਕਰਾਨਾ ਯਾਤਰਾ’ ਤਹਿਤ ਕੱਲ੍ਹ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ਵਿਸ਼ੇਸ਼ ਪ੍ਰੋਗਰਾਮ

ਜਲੰਧਰ, 6 ਮਈ — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ, 2026” ਦੇ ਪਾਸ ਹੋਣ ਉਪਰੰਤ ਸ਼ੁਰੂ ਕੀਤੀ ਗਈ ‘ਸ਼ੁਕਰਾਨਾ ਯਾਤਰਾ’ ਤਹਿਤ ਕੱਲ੍ਹ...

Ad Position 21
No active advertisement
ਅਜੀਤ ਡੈਸਕ 06-05-2026

ਜਲੰਧਰ, 6 ਮਈ — ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ, 2026” ਦੇ ਪਾਸ ਹੋਣ ਉਪਰੰਤ ਸ਼ੁਰੂ ਕੀਤੀ ਗਈ ‘ਸ਼ੁਕਰਾਨਾ ਯਾਤਰਾ’ ਤਹਿਤ ਕੱਲ੍ਹ 7 ਮਈ ਨੂੰ ਸਵੇਰੇ 8 ਵਜੇ ਜਲੰਧਰ ਸੈਂਟਰਲ ਤੋਂ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਇਹ ਸਮਾਗਮ ਜਲੰਧਰ ਸੈਂਟਰਲ ਦੇ ਵਰਿੰਦਰ ਸਿੰਘ ਘੁੱਮਣ ਪਾਰਕ (ਪੁਰਾਣ ਨਾਮ ਡੀਸੀ ਪਾਰਕ ) ਦੇ ਕੋਲ ਸ਼ੁਰੂ ਹੋਵੇਗਾ, ਜਿੱਥੋਂ ਮੁੱਖ ਮੰਤਰੀ ਦੀ ਯਾਤਰਾ ਅੱਗੇ ਵਧੇਗੀ। ਇਹ ਯਾਤਰਾ ਸਿਰਫ਼ ਇਕ ਸਮਾਰੋਹ ਨਹੀਂ, ਸਗੋਂ ਪੰਜਾਬ ਦੀ ਆਸਥਾ, ਵਿਸ਼ਵਾਸ ਅਤੇ ਗੁਰੂ ਸਾਹਿਬ ਪ੍ਰਤੀ ਸਤਿਕਾਰ ਨੂੰ ਸਮਰਪਿਤ ਇਕ ਭਾਵਨਾਤਮਕ ਪਹਲ ਹੈ।
ਇਸ ਮਹੱਤਵਪੂਰਨ ਪ੍ਰੋਗਰਾਮ ਨੂੰ ਲੈ ਕੇ ਤਿਆਰੀਆਂ ਅੰਤਿਮ ਪੜਾਅ ਵਿਚ ਹਨ ਅਤੇ ਪ੍ਰਸ਼ਾਸਨ ਤੇ ਸਥਾਨਕ ਲੀਡਰਸ਼ਿਪ ਪੂਰੀ ਤਰ੍ਹਾਂ ਸਰਗਰਮ ਹੈ। ਅੱਜ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨਾਲ ਮਿਲ ਕੇ ਜਲੰਧਰ ਸੈਂਟਰਲ ਦਾ ਦੌਰਾ ਕੀਤਾ ਅਤੇ ਤਿਆਰੀਆਂ ਦਾ ਵਿਸਤ੍ਰਿਤ ਜਾਇਜ਼ਾ ਲਿਆ। ਇਸ ਦੌਰਾਨ ਸੁਰੱਖਿਆ ਪ੍ਰਬੰਧ, ਟ੍ਰੈਫਿਕ ਕੰਟਰੋਲ, ਮੰਚ ਦੀ ਤਿਆਰੀ, ਜਨਤਾ ਦੀ ਸਹੂਲਤ ਅਤੇ ਸਮਾਗਮ ਦੇ ਸੁਚਾਰੂ ਪ੍ਰਬੰਧਾਂ ਸਬੰਧੀ ਹਰ ਪੱਖ ਦੀ ਗੰਭੀਰ ਸਮੀਖਿਆ ਕੀਤੀ ਗਈ।ਅਧਿਕਾਰੀਆਂ ਵਲੋਂ ਸੰਬੰਧਿਤ ਵਿਭਾਗਾਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਕਿ ਸਮਾਗਮ ਨੂੰ ਪੂਰੀ ਤਰ੍ਹਾਂ ਸੁਚੱਜੇ, ਸੁਰੱਖਿਅਤ ਅਤੇ ਗੰਭੀਰਤਾ ਨਾਲ ਆਯੋਜਿਤ ਕੀਤਾ ਜਾਵੇ, ਤਾਂ ਜੋ ਵੱਡੀ ਗਿਣਤੀ ਵਿਚ ਆਉਣ ਵਾਲੇ ਸ਼ਰਧਾਲੂਆਂ ਅਤੇ ਨਾਗਰਿਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਸਾਰੇ ਪ੍ਰਬੰਧਾਂ ਨੂੰ ਬਾਰੀਕੀ ਨਾਲ ਵੇਖਿਆ ਗਿਆ ਅਤੇ ਇਹ ਯਕੀਨੀ ਬਣਾਇਆ ਗਿਆ ਕਿ ਤਿਆਰੀਆਂ ਸਮੇਂ ਸਿਰ ਪੂਰੀਆਂ ਹੋਣ।
ਇਸ ਮੌਕੇ ਜਲੰਧਰ ਸੈਂਟਰਲ ਦੇ ਇੰਚਾਰਜ ਨਿਤਿਨ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ “ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਕਾਰ (ਸੋਧ) ਐਕਟ, 2026” ਰਾਹੀਂ ਧਾਰਮਿਕ ਭਾਵਨਾਵਾਂ ਦੀ ਰੱਖਿਆ ਲਈ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਸ਼ੁਕਰਾਨਾ ਯਾਤਰਾ’ ਉਸੇ ਭਾਵਨਾ ਦਾ ਪ੍ਰਗਟਾਵਾ ਹੈ ਜਿਸ ਰਾਹੀਂ ਗੁਰੂ ਸਾਹਿਬ ਪ੍ਰਤੀ ਆਭਾਰ ਪ੍ਰਗਟ ਕੀਤਾ ਜਾ ਰਿਹਾ ਹੈ।ਨਿਤਿਨ ਕੋਹਲੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ, ਪਾਰਦਰਸ਼ਤਾ ਅਤੇ ਲੋਕ-ਸੇਵਾ ਦੇ ਖੇਤਰ ਵਿਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਸਰਕਾਰ ਦੀਆਂ ਨੀਤੀਆਂ ਲੋਕਾਂ ਦੇ ਹਿੱਤ ਵਿਚ ਹਨ ਅਤੇ ਪੰਜਾਬ ਨੂੰ ਨਵੀਂ ਦਿਸ਼ਾ ਦੇ ਰਹੀਆਂ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਇਹ ਯਾਤਰਾ ਸਮਾਜ ਵਿਚ ਏਕਤਾ, ਭਾਈਚਾਰੇ ਅਤੇ ਸਕਾਰਾਤਮਕ ਸੋਚ ਨੂੰ ਹੋਰ ਮਜ਼ਬੂਤ ਕਰੇਗੀ।ਉਨ੍ਹਾਂ ਇਹ ਵੀ ਦੱਸਿਆ ਕਿ 7 ਮਈ ਨੂੰ ਜਲੰਧਰ ਸੈਂਟਰਲ ਵਿਚ ਹੋਣ ਵਾਲਾ ਇਹ ਪ੍ਰੋਗਰਾਮ ‘ਸ਼ੁਕਰਾਨਾ ਯਾਤਰਾ’ ਦਾ ਇਕ ਮਹੱਤਵਪੂਰਨ ਪੜਾਅ ਹੋਵੇਗਾ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਸ਼ਾਮਿਲ ਹੋਣਗੇ। ਸਾਰੀਆਂ ਤਿਆਰੀਆਂ ਲਗਭਗ ਪੂਰੀਆਂ ਹੋ ਚੁੱਕੀਆਂ ਹਨ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਹਰ ਪੱਖ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।ਇਹ ਸਮਾਗਮ “ਸਤਿਕਾਰ, ਸ਼ਰਧਾ ਅਤੇ ਪੰਜਾਬ ਦੀ ਆਤਮਾ ਨੂੰ ਸਮਰਪਿਤ” ਭਾਵਨਾ ਨਾਲ ਆਯੋਜਿਤ ਕੀਤਾ ਜਾਵੇਗਾ, ਜੋ ਨਾ ਸਿਰਫ਼ ਧਾਰਮਿਕ ਆਸਥਾ ਨੂੰ ਮਜ਼ਬੂਤ ਕਰੇਗਾ, ਸਗੋਂ ਸਮਾਜ ਵਿਚ ਸਕਾਰਾਤਮਕ ਸੰਦੇਸ਼ ਵੀ ਪ੍ਰਸਾਰਿਤ ਕਰੇਗਾ।

Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਵਲੋਂ ਪੇਂਡੂ ਬਲਾਕ ਤੇ ਵਿਕਾਸ ਅਫ਼ਸਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਅਗਲੀ ਖ਼ਬਰ ਦਿੱਲੀ ਸਰਕਾਰ ਤਿਆਰ ਕਰੇਗੀ ਇਕ ਵਿਆਪਕ ਅੱਗ ਬੁਝਾਊ ਮਾਸਟਰ ਪਲਾਨ
Ad Position 24