28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਖਾਸਾ ਆਰਮੀ ਕੈਂਪ ਦੇ ਧਮਾਕੇ ਤੋਂ ਬਾਅਦ ਮੁੱਖ ਮੰਤਰੀ ਤੇ ਡੀਜੀਪੀ ਪੰਜਾਬ ਸਭ ਕੰਟਰੋਲ ਵਿਚ ਦੱਸ ਰਹੇ ਹਨ-ਮਜੀਠੀਆ

ਅਟਾਰੀ ਸਰਹੱਦ,(ਅੰਮ੍ਰਿਤਸਰ), 6 ਮਈ - (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਬੀਤੀ ਰਾਤ ਖਾਸਾ ਆਰਮੀ ਕੈਂਪ ਦੇ ਬਾਹਰ ਬੰਬ ਧਮਾਕਾ ਹੋ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ...

Ad Position 21
No active advertisement
ਅਜੀਤ ਡੈਸਕ 06-05-2026

ਅਟਾਰੀ ਸਰਹੱਦ,(ਅੰਮ੍ਰਿਤਸਰ), 6 ਮਈ - (ਰਾਜਿੰਦਰ ਸਿੰਘ ਰੂਬੀ/ ਗੁਰਦੀਪ ਸਿੰਘ) - ਬੀਤੀ ਰਾਤ ਖਾਸਾ ਆਰਮੀ ਕੈਂਪ ਦੇ ਬਾਹਰ ਬੰਬ ਧਮਾਕਾ ਹੋ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਸਭ ਕੁਝ ਕੰਟਰੋਲ ਵਿਚ ਹੈ ਦੱਸ ਰਹੇ ਹਨ। ਇਹ ਸ਼ਬਦ ਅਕਾਲੀ ਦਲ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਧਮਾਕੇ ਦੌਰਾਨ ਬਣੀ ਵੀਡੀਓ ਫੋਟਜ ਨੇ ਸਰਕਾਰ ਅਤੇ ਪੁਲਿਸ ਦੀ ਪੋਲ ਖੋਲ੍ਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਵੀਡੀਓ ਫੁਟੇਜ ਅਨੁਸਾਰ ਧਮਾਕਾ ਇੰਨਾ ਜ਼ਬਰਦਸਤ ਹੋਇਆ ਕਿ ਲੋਕਾਂ ਦੀਆਂ ਕੰਧਾਂ ਦਰਵਾਜੇ ਖਿੜਕੀਆਂ ਹਿਲ ਗਈਆਂ ਹਨ ਤੇ ਅੱਗ ਹੀ ਅੱਗ ਫੈਲ ਗਈ ਸੀ। ਪੰਜਾਬ ਦਾ ਮੁੱਖ ਮੰਤਰੀ ਤੇ ਡੀਜੀਪੀ ਇਸ ਨੂੰ ਕੰਟਰੋਲ ਵਿਚ ਦੱਸ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਵਿਖੇ ਬੀਤੇ ਕੱਲ੍ਹ ਹੋਏ ਐਕਟਿਵਾ ਧਮਾਕੇ 'ਤੇ ਵੀ ਪਰਦਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਬੀਐਸਐਫ, ਆਰਮੀ ਤੇ ਅਰਧ ਸੈਨਿਕ ਬਲਾਂ ਦੇ ਸੰਵੇਦਨਸ਼ੀਲ ਕੈਂਪਾਂ 'ਤੇ ਹਮਲੇ ਹੋ ਰਹੇ ਹਨ ਜਿੱਥੋਂ ਸਾਫ਼ ਜਾਹਿਰ ਹੈ ਕਿ ਪੰਜਾਬ ਦਾ ਇੰਟੈਲੀਜੈਂਸ ਤੰਤਰ ਬੁਰੀ ਤਰਾਂ ਫੇਲ੍ਹ ਹੋਇਆ ਥੱਲੇ ਡਿੱਗ ਗਿਆ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਤੇ ਜਿੱਥੇ ਇਸ ਦੀ ਰੱਖਿਆ ਕਰਨੀ ਪੰਜਾਬ ਸਰਕਾਰ ਦਾ ਫਰਜ਼ ਹੈ ਜੋ ਕਿ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਆਪਣੀ ਜ਼ਿੰਮੇਵਾਰੀ ਨਾਲ ਡਿਊਟੀ ਨਹੀਂ ਨਿਭਾ ਰਹੀ। 

Ad Position 22
No active advertisement
ਪਿਛਲੀ ਖ਼ਬਰ ਜਾਂਚ ਲਈ ਕੇਂਦਰੀ ਏਜੰਸੀਆਂ ਦੀ ਟੀਮ ਪੁੱਜੀ ਖਾਸਾ ਆਰਮੀ ਛਾਉਣੀ ਅਗਲੀ ਖ਼ਬਰ ਆਈ.ਪੀ.ਐੱਲ. 2026 : ਹੈਦਰਾਬਾਦ ਨੇ ਪੰਜਾਬ ਨੂੰ ਜਿੱਤਣ ਲਈ ਦਿੱਤਾ 236 ਦੌੜਾਂ ਦਾ ਟੀਚਾ
Ad Position 24