28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਆਈ.ਪੀ.ਐੱਲ. 2026 : ਹੈਦਰਾਬਾਦ ਨੇ 33 ਦੌੜਾਂ ਨਾਲ ਹਰਾਇਆ ਪੰਜਾਬ ਨੂੰ

ਹੈਦਰਾਬਾਦ, 6 ਮਈ - ਆਈ.ਪੀ.ਐੱਲ. 2026 ਦੇ 49ਵੇਂ ਮੈਚ ਵਿਚ ਸਨਰਾਈਜਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 33 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪੰਜਾਬ ਦੇ ਕਪਤਾਨ...

Ad Position 21
No active advertisement
ਅਜੀਤ ਡੈਸਕ 06-05-2026

ਹੈਦਰਾਬਾਦ, 6 ਮਈ - ਆਈ.ਪੀ.ਐੱਲ. 2026 ਦੇ 49ਵੇਂ ਮੈਚ ਵਿਚ ਸਨਰਾਈਜਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 33 ਦੌੜਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਪੰਜਾਬ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਹੈਦਰਾਬਾਦ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਹੈਦਰਾਬਾਦ ਦੀ ਟੀਮ ਨੇ ਨਿਰਧਾਰਤ 20 ਓਵਰਾਂ ਵਿਚ 4 ਵਿਕਟਾਂ ਦੇ ਨੁਕਸਾਨ 'ਤੇ 235 ਦੌੜਾਂ ਬਣਾਈਆਂ। ਹੈਦਰਾਬਾਦ ਵਲੋਂ ਹੈਨਰਿਕ ਕਲਾਸੇਨ ਨੇ 69 (43 ਗੇਂਦਾਂ) ਅਤੇ ਇਸ਼ਾਨ ਕਿਸ਼ਨ ਨੇ 55 (32 ਗੇਂਦਾਂ) ਦੌੜਾਂ ਬਣਾਈਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਪੰਜਾਬ ਦੀ ਟੀਮ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 220 ਦੌੜਾਂ ਹੀ ਬਣਾ ਸਕੀ। ਪੰਜਾਬ ਵਲੋਂ ਕੂਪਰ ਕੋਨੋਲੀਂ ਨੇ 59 ਗੇਂਦਾਂ ਵਿਚ 107 ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। ਹੈਦਰਾਬਾਦ ਦੇ ਕਪਤਾਨ ਪੈਟ ਕਮਿਨਸ ਨੂੰ ਉਸ ਦੀ ਸ਼ਾਨਦਾਰ ਗੇਂਦਬਾਜ਼ੀ (2/34-4) ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।

Ad Position 22
No active advertisement
ਪਿਛਲੀ ਖ਼ਬਰ ਬੰਗਾਲ ਵਿੱਚ ਸੁਵੇਂਦੂ ਅਧਿਕਾਰੀ ਦੇ ਨਿੱਜੀ ਸਹਾਇਕ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਆਈ.ਪੀ.ਐੱਲ. 2026 : ਪੰਜਾਬ ਦੇ ਕੂਪਰ ਕੋਨੋਲੀਂ ਦਾ ਸ਼ਾਨਦਾਰ ਸੈਂਕੜਾ
Ad Position 24