28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਵੇਂ ਸਤਿਕਾਰ ਸੋਧ ਐਕਟ ਸਬੰਧੀ ਸਿੰਘ ਸਭਾਵਾਂ ਨਾਲ ਇਕੱਤਰਤਾ ਕੀਤੀ ਗਈ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਿੰਘ ਸਭਾਵਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ ਹੈ...

Ad Position 21
No active advertisement
ਅਜੀਤ ਡੈਸਕ 07-05-2026

ਅੰਮ੍ਰਿਤਸਰ, 7 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026' ਸਬੰਧੀ ਸਿੱਖਾਂ ਅੰਦਰ ਪੈਦਾ ਹੋਏ ਖਦਸ਼ਿਆਂ ਅਤੇ ਪੁੱਜ ਰਹੇ ਇਤਰਾਜ਼ਾਂ ਬਾਰੇ ਵਿਚਾਰ ਕਰਨ ਲਈ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦੀ ਗਈ ਇੱਕਤਰਤਾ ਵਿਚ ਪੰਜਾਬ ਦੇ ਪ੍ਰਚਾਰਕਾਂ, ਗ੍ਰੰਥੀ ਸਿੰਘਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਸਿੰਘ ਸਭਾਵਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ ਹੈ।

ਪ੍ਰਧਾਨ ਧਾਮੀ ਦੀ ਅਗਵਾਈ ਵਿਚ ਇਹ ਇਕੱਤਰਤਾ ਜਾਰੀ ਹੈ। ਜ਼ਿਕਰਯੋਗ ਹੈ ਕਿ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਸੋਧ ਐਕਟ ਨੂੰ ਪਾਸ ਕਰਨ ਤੋਂ ਬਾਅਦ ਸ਼ੁਕਰਾਨਾ ਯਾਤਰਾ ਕੱਢ ਰਹੇ ਹਨ ਤੇ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਵੀ ਆ ਰਹੇ ਹਨ।

 

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਸ਼ੁਕਰਾਨਾ ਯਾਤਰਾ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ
Ad Position 24