28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 7 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ...

Ad Position 21
No active advertisement
ਅਜੀਤ ਡੈਸਕ 07-05-2026

ਅੰਮ੍ਰਿਤਸਰ, 7 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਹਰਿੰਦਰ ਸਿੰਘ ਜਿਥੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹੇ, ਉਥੇ ਹੀ ਉਨ੍ਹਾਂ ਨੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਗੈਰ-ਹਾਜ਼ਰੀ ਵਿਚ ਕਾਰਜਕਾਰੀ ਪ੍ਰਧਾਨ ਵਜੋਂ ਵੀ ਸੇਵਾ ਨਿਭਾਈ।

ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਧਰਮ ਦੇ ਪ੍ਰਚਾਰ ਲਈ ਅਹਿਮ ਭੂਮਿਕਾ ਨਿਭਾਈ। ਅਜਿਹੀ ਸ਼ਖ਼ਸੀਅਤ ਦਾ ਅਕਾਲ ਚਲਾਣਾ ਪਰਿਵਾਰ ਅਤੇ ਪੰਥ ਲਈ ਵੱਡਾ ਘਾਟਾ ਹੈ। ਐਡਵੋਕੇਟ ਧਾਮੀ ਨੇ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਤੇ ਹੋਰ ਅਧਿਕਾਰੀਆਂ ਨੇ ਵੀ ਸਾਬਕਾ ਕਾਰਜਕਾਰੀ ਪ੍ਰਧਾਨ ਸ. ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਜ਼ਾਹਿਰ ਕਰਦਿਆਂ ਕਰਤਾ ਪੁਰਖ ਅੱਗੇ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪਠਾਣਮਾਜਰਾ ਨੂੰ ਮੁੜ ਰਿਮਾਂਡ ’ਤੇ ਲਿਆਂਦਾ ਅਗਲੀ ਖ਼ਬਰ ਅੱਜ ਗੁਰੂ ਘਰ ਆ ਕੇ ਅਰਦਾਸ ਕੀਤੀ ਹੈ ਕਿ ਇਸੇ ਤਰ੍ਹਾਂ ਪੰਜਾਬ ਦੀ ਸੇਵਾ ਕਰਦਾ ਰਹਾਂ- ਮੁੱਖ ਮੰਤਰੀ ਭਗਵੰਤ ਮਾਨ
Ad Position 24