28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਅੰਮ੍ਰਿਤਸਰ ਦੇ ਕਾਲਜ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ

ਮਾਨਾਂਵਾਲਾ, 7 ਮਈ (ਗੁਰਦੀਪ ਸਿੰਘ ਨਾਗੀ)- ਪੰਜਾਬ ਭਰ ਵਿੱਚ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਨੂੰ ਬੰਬ ਨਾਲ ਉਡਾਉਣ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ...

Ad Position 21
No active advertisement
ਅਜੀਤ ਡੈਸਕ 07-05-2026

ਮਾਨਾਂਵਾਲਾ, 7 ਮਈ (ਗੁਰਦੀਪ ਸਿੰਘ ਨਾਗੀ)- ਪੰਜਾਬ ਭਰ ਵਿੱਚ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਨੂੰ ਬੰਬ ਨਾਲ ਉਡਾਉਣ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਇਕ ਵਾਰ ਫਿਰ ਅੰਮ੍ਰਿਤਸਰ ਗਰੁੱਪ ਆਫ਼ ਕਾਲਜਿਜ, ਅੰਮ੍ਰਿਤਸਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਮੇਲ ਪ੍ਰਾਪਤ ਹੋਈ ਹੈ।

ਇਸ ਸੰਬਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਗੌਰਵ ਤੇਜਪਾਲ ਨੇ ਦੱਸਿਆ ਕਿ ਅੱਜ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ, ਜਿਸ ਤੋਂ ਬਾਅਦ ਕਾਲਜ ਦੇ ਗੇਟ ਬੰਦ ਕਰ ਦਿੱਤੇ ਗਏ ਸਨ ਅਤੇ ਥਾਣਾ ਚਾਟੀਵਿੰਡ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ। ਪ੍ਰਿੰਸੀਪਲ ਨੇ ਕਿਹਾ ਕਿ ਅੱਜ ਕਾਲਜ ਵਿੱਚ ਵਿਦਿਆਰਥੀਆਂ ਦੇ ਪੇਪਰ ਚੱਲ ਰਿਹਾ ਸੀ, ਜੋ ਜਾਰੀ ਰੱਖਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਚਾਟੀਵਿੰਡ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਅਤੇ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਹਰ ਪੱਖ ਤੋਂ ਜਾਂਚ ਕਰ ਲਈ ਹੈ।

Ad Position 22
No active advertisement
ਪਿਛਲੀ ਖ਼ਬਰ ਬੇਅਦਬੀਆਂ ਸਬੰਧੀ ਐਕਟ ਦੀ ਸ਼ਬਦਾਵਲੀ ਸਿੱਧੇ ਤੌਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੀ- ਗਿਆਨੀ ਅਮਰਜੀ... ਅਗਲੀ ਖ਼ਬਰ ਸਨਟੈਕ ਸਿਟੀ ਪ੍ਰਾਜੈਕਟ ਮਾਮਲੇ ਵਿਚ ਈ. ਡੀ. ਦੀ ਵੱਡੀ ਕਾਰਵਾਈ, ਮੁਹਾਲੀ ਤੇ ਚੰਡੀਗੜ੍ਹ ਦੇ 12 ਟਿਕਾਣਿਆਂ ‘ਤੇ ਛਾਪੇਮਾਰੀ
Ad Position 24