27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਅਧਿਆਪਕ ਆਗੂ ਹਿਰਾਸਤ ’ਚ ਲਏ

ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਸ਼ੁਕਰਾਨਾ ਯਾਤਰਾ ਦੀ ਆਮਦ ਤੋਂ ਪਹਿਲਾਂ ਪੁਲਿਸ ਵਲੋਂ ਕਈ ਅਧਿਆਪਕ ਆਗੂਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ...

Ad Position 21
No active advertisement
ਅਜੀਤ ਡੈਸਕ 08-05-2026

ਮਾਨਸਾ, 8 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਦੀ ਅਗਵਾਈ ਵਾਲੀ ਸ਼ੁਕਰਾਨਾ ਯਾਤਰਾ ਦੀ ਆਮਦ ਤੋਂ ਪਹਿਲਾਂ ਪੁਲਿਸ ਵਲੋਂ ਕਈ ਅਧਿਆਪਕ ਆਗੂਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਦੱਸ ਦੇਈਏ ਕਿ 8 ਮਈ ਦੀ ਦੁਪਹਿਰ ਬਾਅਦ ਇਹ ਯਾਤਰਾ ਮਾਨਸਾ ਵਿਖੇ ਪਹੁੰਚਣੀ ਹੈ।

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੇ ਆਗੂ ਦਰਸ਼ਨ ਸਿੰਘ ਅਲੀਸ਼ੇਰ ਅਤੇ ਰਾਜਵਿੰਦਰ ਸਿੰਘ ਬਹਿਣੀਵਾਲ ਨੇ ਦੱਸਿਆ ਕਿ ਸਵੇਰੇ ਚਾਰ ਵਜੇ ਆਗੂਆਂ ਦੇ ਘਰਾਂ ’ਚ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਕਰਮਜੀਤ ਸਿੰਘ ਤਾਮਕੋਟ, ਗੁਰਪ੍ਰੀਤ ਸਿੰਘ ਭੀਖੀ, ਕੁਲਦੀਪ ਸਿੰਘ ਅੱਕਾਂਵਾਲੀ, ਬਲਵਿੰਦਰ ਸਿੰਘ ਘਰਾਂਗਣਾ, ਦਰਸ਼ਨ ਸਿੰਘ ਜਟਾਣਾ ਤੇ ਸੀ.ਪੀ.ਐਫ਼. ਕਰਮਚਾਰੀ ਯੂਨੀਅਨ ਦੇ ਧਰਮਿੰਦਰ ਸਿੰਘ ਹੀਰੇਵਾਲਾ ਨੂੰ ਵੀ ਗ੍ਰਿਫਤਾਰ ਕਰ ਕੇ ਵੱਖ-ਵੱਖ ਥਾਣਿਆਂ ’ਚ ਬੰਦ ਕਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਵਿਚ ਭਾਜਪਾ ਲੀਡਰਸ਼ਿਪ ਵਲੋਂ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਸ਼ੁਕਰਾਨਾ ਯਾਤਰਾ ਦੀ ਬਠਿੰਡਾ ਤੋਂ ਹੋਈ ਸ਼ੁਰੂਆਤ
Ad Position 24