27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਜੇਕਰ ਮੇਰੇ ’ਤੇ ਕੋਈ ਇਲਜ਼ਾਮ ਸਾਬਤ ਹੁੰਦੇ ਹਨ ਤਾਂ ਮੈਂ ਸਿਆਸਤ ਛੱਡ ਦਵਾਂਗਾ- ਅਮਨ ਅਰੋੜਾ

ਚੰਡੀਗੜ੍ਹ, 8 ਮਈ (ਅਜਾਇਬ ਔਜਲਾ) - ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ...

Ad Position 21
No active advertisement
ਅਜੀਤ ਡੈਸਕ 08-05-2026

ਚੰਡੀਗੜ੍ਹ, 8 ਮਈ (ਅਜਾਇਬ ਔਜਲਾ) - ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਪੱਤਰਕਾਰਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਈ.ਡੀ. ਦੀ ਛਾਪੇਮਾਰੀ ਬਾਰੇ ਵਿਰੋਧੀਆਂ ਦੇ ਸਵਾਲ ਦੇ ਜਵਾਬ ਦਿੰਦੇ ਹੋਏ ਕਿਹਾ ਕਿ ਮੇਰੇ ਬਾਰੇ ਕੂੜ ਪ੍ਰਚਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਈ.ਡੀ. ਨੇ ਛਾਪੇਮਾਰੀ ਬਾਰੇ ਦੋ ਪ੍ਰੈਸ ਨੋਟ ਜਾਰੀ ਕੀਤੇ ਅਤੇ ਪਹਿਲਾਂ ਮੇਰਾ ਨਾਂਅ ਉਨ੍ਹਾਂ ਵਿਚ ਨਹੀਂ ਸੀ ਤੇ ਬਾਅਦ ਵਿਚ ਮੇਰਾ ਨਾਂਅ ਇਸ ਵਿਚ ਜੋੜਿਆ ਗਿਆ।

ਉਨ੍ਹਾਂ ਕਿਹਾ ਕਿ ਗੌਰਵ ਧੀਰ ਮੇਰਾ ਦੋਸਤ ਹੈ, ਬਿਜ਼ਨੈੱਸ ਪਾਰਟਨਰ ਨਹੀਂ ਤੇ ਉਹ ਮੇਰੇ ਲਈ ਭਰਾਵਾਂ ਨਾਲੋਂ ਵੀ ਵੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਫੋਨ ’ਚ ਜੇਕਰ ਕਿਸੇ ਦਾ ਨਾਂਅ ਫੋਨ ਵਿਚ ਹੈ ਤਾਂ ਇਸ ਦਾ ਮਤਲਬ ਇਹ ਨਹੀਂ ਕਿ ਮੈਂ ਗੁਨਾਹਗਾਰ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਈ.ਡੀ. ਮੇਰੇ ਤੱਕ ਪਹੁੰਚਣਾ ਚਾਹੁੰਦੀ ਹੈ, ਤਾਂ ਮੈਂ ਉਨ੍ਹਾਂ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਮੈਨੂੰ ਫ਼ੋਨ ਕਰਕੇ ਪੁੱਛਗਿੱਛ ਕਰਨ। ਮੇਰਾ ਮੋਬਾਈਲ ਫੋਨ ਚੈੱਕ ਕਰੋ।

ਮੇਰਾ ਅਜਿਹੀਆਂ ਕਿਸੇ ਵੀ ਬੇਨਿਯਮੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੈਨੂੰ ਸਿਆਸਤ ਵਿਚ 31 ਸਾਲ ਹੋ ਗਏ ਤੇ ਇਹ ਸਭ ਕੁਝ ਮੈਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ’ਤੇ ਕੋਈ ਇਲਜ਼ਾਮ ਸਾਬਤ ਹੁੰਦੇ ਹਨ ਤਾਂ ਮੈਂ ਸਿਆਸਤ ਛੱਡ ਦਵਾਂਗਾ।

Ad Position 22
No active advertisement
ਪਿਛਲੀ ਖ਼ਬਰ ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ- ਕੁਲਤਾਰ ਸੰਧਵਾਂ ਅਗਲੀ ਖ਼ਬਰ ਪੰਜਾਬ ਦੇ ਨੌਂਜਵਾਨ ਦੀ ਕਨੇਡਾ 'ਚ ਦਿਲ ਦੇ ਦੌਰੇ ਨਾਲ ਹੋਈ ਮੌਤ
Ad Position 24