27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ- ਕੁਲਤਾਰ ਸੰਧਵਾਂ

ਅੰਮ੍ਰਿਤਸਰ, 8 ਮਈ (ਜਸਵੰਤ ਸਿੰਘ ਜੱਸ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡਾ ਇਸ਼ਟ ਹੈ ਅਤੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ...

Ad Position 21
No active advertisement
ਅਜੀਤ ਡੈਸਕ 08-05-2026

ਅੰਮ੍ਰਿਤਸਰ, 8 ਮਈ (ਜਸਵੰਤ ਸਿੰਘ ਜੱਸ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਡਾ ਇਸ਼ਟ ਹੈ ਅਤੇ ਅਸੀਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹਾਂ।

ਉਹਨਾਂ ਕਿਹਾ ਕਿ ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ। ਜਥੇਦਾਰ ਨਾਲ ਹੋਈ ਗੱਲਬਾਤ ਦੇ ਵੇਰਵਿਆਂ ਸਬੰਧੀ ਪੁੱਛੇ ਜਾਣ ਤੇ ਉਹਨਾਂ ਕਿਹਾ ਕਿ ਇਸ ਬਾਰੇ ਜਥੇਦਾਰ ਸਾਹਿਬ ਜਾਂ ਉਹਨਾਂ ਦਾ ਕੋਈ ਨੁਮਾਇੰਦਾ ਹੀ ਦੱਸ ਸਕਦਾ ਹੈ। ਬੇਅਦਬੀ ਕਾਨੂੰਨ ਬਣਾਉਣ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਨੂੰ ਭਰੋਸੇ ਵਿੱਚ ਨਾ ਲੈਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਇਹ ਗੱਲ ਨਹੀਂ… ਕਾਨੂੰਨ ਬਣਾਉਣ ਤੋਂ ਪਹਿਲਾਂ ਸਰਕਾਰ ਵੱਲੋਂ ਬਕਾਇਦਾ ਅਖਬਾਰਾਂ ਵਿੱਚ ਇਸ਼ਤਿਹਾਰ ਦਿੱਤੇ ਗਏ ਸਨ ਅਤੇ ਸੁਝਾਅ ਮੰਗੇ ਗਏ ਸਨ।

ਉਹਨਾਂ ਕਿਹਾ ਕਿ ਇਹ ਗੱਲ ਤਾਂ ਪੱਕੀ ਹੈ ਕਿ ਬੇਅਦਬੀਆਂ ਸਬੰਧੀ ਸਖਤ ਕਾਨੂੰਨ ਚਾਹੀਦਾ ਸੀ। ਸਮਝਿਆ ਜਾਂਦਾ ਹੈ ਕਿ ਸੰਧਵਾਂ ਨਾਲ ਮੁਲਾਕਾਤ ਤੋਂ ਬਾਅਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵੀ ਜਲਦ ਮੀਡੀਆ ਨਾਲ ਗੱਲਬਾਤ ਕਰਕੇ ਇਸ ਮੁਲਾਕਾਤ ਦੇ ਵੇਰਵੇ ਜਾਰੀ ਕੀਤੇ ਜਾ ਸਕਦੇ ਹਨ।

 

Ad Position 22
No active advertisement
ਪਿਛਲੀ ਖ਼ਬਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਗਲੀ ਖ਼ਬਰ ਜੇਕਰ ਮੇਰੇ ’ਤੇ ਕੋਈ ਇਲਜ਼ਾਮ ਸਾਬਤ ਹੁੰਦੇ ਹਨ ਤਾਂ ਮੈਂ ਸਿਆਸਤ ਛੱਡ ਦਵਾਂਗਾ- ਅਮਨ ਅਰੋੜਾ
Ad Position 24