27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਰੋਡ ਰੋਲਰ ਦੀ ਚਪੇਟ ’ਚ ਆਉਣ ਨਾਲ ਸਕੂਟਰੀ ਸਵਾਰ ਦੀ ਮੌਤ, ਬੱਚੀ ਗੰਭੀਰ ਜਖ਼ਮੀ

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲਾਣ)- ਸਥਾਨਕ ਗਣੇਸ਼ਾ ਬਸਤੀ ਦੀ ਗਲੀ ਨੰਬਰ 9 ਵਿਚ ਬਣ ਰਹੀ ਨਵੀਂ ਸੜਕ ਦੌਰਾਨ ਇਕ ਦਰਦਨਾਕ ਹਾਦਸਾ ਵਾਪਰ ਗਿਆ...

Ad Position 21
No active advertisement
ਅਜੀਤ ਡੈਸਕ 08-05-2026

ਬਠਿੰਡਾ, 8 ਮਈ (ਅੰਮਿ੍ਤਪਾਲ ਸਿੰਘ ਵਲਾਣ)- ਸਥਾਨਕ ਗਣੇਸ਼ਾ ਬਸਤੀ ਦੀ ਗਲੀ ਨੰਬਰ 9 ਵਿਚ ਬਣ ਰਹੀ ਨਵੀਂ ਸੜਕ ਦੌਰਾਨ ਇਕ ਦਰਦਨਾਕ ਹਾਦਸਾ ਵਾਪਰ ਗਿਆ। ਸੜਕ ’ਤੇ ਚੱਲ ਰਹੇ ਰੋਡ ਰੋਲਰ ਦੇ ਕੋਲੋਂ ਲੰਘ ਰਹੇ ਸਕੂਟਰੀ ਸਵਾਰ ਪਿਓ-ਧੀ ਰੋਡ ਰੋਲਰ ਦੀ ਚਪੇਟ ਵਿਚ ਆ ਗਏ ਅਤੇ ਰੋਡ ਰੋਲਰ ਸਕੂਟਰੀ ਸਵਾਰ ਦੇ ਸਿਰ ਉਤੋਂ ਲੰਘ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਮ੍ਰਿਤਕ ਦੀ ਪਹਿਚਾਣ ਵਿਸ਼ਾਲ ਵਾਸੀ ਬੱਲਾ ਰਾਮ ਨਗਰ, ਬਠਿੰਡਾ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖਮੀ ਹੋਈ 10-12 ਸਾਲਾਂ ਬੱਚੀ ਨੂੰ ਤੁਰੰਤ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਹਿੰਸਕ ਪ੍ਰਦਰਸ਼ਨ, ਵਰਕਰਾਂ ਅਤੇ ਪੁਲਿਸ ਵਿਚਕਾਰ ਝੜਪ ਅਗਲੀ ਖ਼ਬਰ ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਪੰਜਾਬ ’ਚ ਨਹੀਂ ਚੱਲੇਗੀ- ਭਗਵੰਤ ਮਾਨ
Ad Position 24