27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਅੱਜ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ- ਤਰੁਣ ਚੁੱਘ

ਜਲੰਧਰ, 8 ਮਈ- BJP ਆਗੂ ਤਰੁਣ ਚੁੱਘ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ “ਕਲੀਨ ਰਾਜਨੀਤੀ” ਦਾ ਢੋਂਗ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਸਲੀਅਤ ਹੁਣ ਪਰਤ-ਦਰ-ਪਰਤ ਖੁੱਲ੍ਹ ਰਹੀ ਹੈ...

Ad Position 21
No active advertisement
ਅਜੀਤ ਡੈਸਕ 08-05-2026

ਜਲੰਧਰ, (ਦਵਿੰਦਰ) 8 ਮਈ- BJP ਆਗੂ ਤਰੁਣ ਚੁੱਘ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਖ਼ਿਲਾਫ਼ “ਕਲੀਨ ਰਾਜਨੀਤੀ” ਦਾ ਢੋਂਗ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਸਲੀਅਤ ਹੁਣ ਪਰਤ-ਦਰ-ਪਰਤ ਖੁੱਲ੍ਹ ਰਹੀ ਹੈ। ਜਿਨ੍ਹਾਂ ਲੋਕਾਂ ਨੇ ਇਮਾਨਦਾਰੀ ਦੇ ਸਰਟੀਫਿਕੇਟ ਵੰਡੇ, ਅੱਜ ਉਨ੍ਹਾਂ ਦੇ ਹੀ ਕਰੀਬੀਆਂ ਦੇ ਟਿਕਾਣਿਆਂ 'ਤੇ ਛਾਪੇ ਪੈ ਰਹੇ ਹਨ।

ਅੱਜ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੇ ਨਾਂ ਜ਼ਮੀਨ ਦੇ ਫਰਜ਼ੀ ਦਸਤਾਵੇਜ਼ਾਂ, ਨੋਟਾਂ ਦੇ ਬੰਡਲਾਂ, ਸ਼ੱਕੀ CLU ਮਨਜ਼ੂਰੀਆਂ, ਪ੍ਰੋਜੈਕਟਾਂ ਦੇ ਅਵਮੁੱਲਣ ਅਤੇ ਸਿਆਸੀ ਸਰਪ੍ਰਸਤੀ ਵਰਗੇ ਗੰਭੀਰ ਮਾਮਲਿਆਂ ਨਾਲ ਜੁੜ ਰਹੇ ਹਨ। ਇਹ ਮਾਮਲਾ ਆਪ ਸਰਕਾਰ ਦੀ “ਜ਼ਮੀਨੀ ਲੁੱਟ” ਦਾ ਪਰਦਾਫਾਸ਼ ਹੈ।

ਪੰਜਾਬ ਦੀ ਜਨਤਾ ਨੇ ਬਦਲਾਅ ਦੇ ਨਾਂ 'ਤੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ਅੱਜ ਸੂਬੇ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ, ਮਾਫੀਆ ਮਜ਼ਬੂਤ ਹੋ ਚੁੱਕਾ ਹੈ ਅਤੇ ਭ੍ਰਿਸ਼ਟਾਚਾਰ ਖੁੱਲ੍ਹੇਆਮ ਵਧ ਰਿਹਾ ਹੈ। ਪੰਜਾਬ ਨੂੰ ਦੋਵਾਂ ਹੱਥਾਂ ਨਾਲ ਲੁੱਟਿਆ ਜਾ ਰਿਹਾ ਹੈ, ਇੱਕ ਹੱਥ ਦਿੱਲੀ ਤੋਂ ਆਏ ਲੋਕਾਂ ਦਾ ਅਤੇ ਦੂਜਾ ਹੱਥ ਪੰਜਾਬ ਦੇ ਉਨ੍ਹਾਂ ਲੋਕਾਂ ਦਾ, ਜਿਨ੍ਹਾਂ ਨੂੰ ਜਨਤਾ ਨੇ ਭਰੋਸਾ ਕਰਕੇ ਚੁਣਿਆ ਸੀ।

Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਗੜਗੱਜ ਵਲੋਂ ਚੀਫ ਖਾਲਸਾ ਦੀਵਾਨ ਦੇ ਸਮੂਹ ਮੈਂਬਰਾਂ ਨੂੰ ਅੰਮ੍ਰਿਤ ਛਕੇ ਹੋਣ ਸਬੰਧੀ ਸਰਟੀਫਿਕੇਟ ਦੇਣ ਦੀ ਹਦਾਇਤ ਅਗਲੀ ਖ਼ਬਰ ਭਲਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਹੋਵੇਗੀ ਪਾਰਟੀ ਮੀਟਿੰਗ
Ad Position 24