27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਵਿਭਾਗ ਨੇ ਫਰਜ਼ੀ ਬਿਲਿੰਗ ਦੇ ਵੱਡੇ ਗਰੋਹ ਦਾ ਪਰਦਾਫਾਸ਼ ਕੀਤਾ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇਕ ਵੱਡੀ ਸਫਲਤਾ ਦਾ ਐਲਾਨ ਕੀਤਾ | ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਕਰ ਵਿਭਾਗ ਨੇ ਇਕ ਸੰਗਠਿਤ...

Ad Position 21
No active advertisement
ਅਜੀਤ ਡੈਸਕ 08-05-2026

 ਚੰਡੀਗੜ੍ਹ, 8 ਮਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੀ ਆਰਥਿਕ ਅਪਰਾਧਾਂ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਸਿੱਪੂ) ਦੁਆਰਾ ਹਾਸਿਲ ਕੀਤੀ ਗਈ ਇਕ ਵੱਡੀ ਸਫਲਤਾ ਦਾ ਐਲਾਨ ਕੀਤਾ | ਕਾਰਵਾਈ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਕਰ ਵਿਭਾਗ ਨੇ ਇਕ ਸੰਗਠਿਤ ਫਰਜ਼ੀ ਬਿਲਿੰਗ ਨੈਟਵਰਕ ਨੂੰ ਖਤਮ ਕਰਦਿਆਂ ਮੈਸਰਜ਼ ਏ.ਪੀ.ਆਈ. ਪਲਾਸਟਿਕ ਰੀਸਾਈਕਲਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਤੇ ਅਧਿਕਾਰਤ ਹਸਤਾਖਰਕਰਤਾ ਪਰਮਜੀਤ ਸਿੰਘ ਨੂੰ 85.4 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਤੇ ਗਲਤ ਤਰੀਕੇ ਨਾਲ ਫਰਜ਼ੀ ਇਨਪੁਟ ਟੈਕਸ ਕ੍ਰੈਡਿਟ ਦਾ ਲਾਭ ਲੈਣ ਅਤੇ 15.56 ਕਰੋੜ ਰੁਪਏ ਦਾ ਵੱਡਾ ਜੀ.ਐਸ.ਟੀ. ਘੁਟਾਲਾ ਕਰਨ ਦੇ ਦੋਸ਼ ਵਿਚ ਗਿ੍ਫਤਾਰ ਕੀਤਾ ਗਿਆ ਹੈ | ਵਿੱਤ ਮੰਤਰੀ ਨੇ ਕਿਹਾ ਕਿ ਦੋਸ਼ੀ ਫਰਮ ਯੋਜਨਾਬੱਧ ਅਤੇ ਸੰਗਠਿਤ ਟੈਕਸ ਚੋਰੀ ਵਿਚ ਸ਼ਾਮਿਲ ਸੀ | ਹੋਰ ਖੁਲਾਸਾ ਕਰਦੇ ਹੋਏ ਮੰਤਰੀ ਨੇ ਕਿਹਾ ਕਿ ਸਾਡੀਆਂ ਖੁਫੀਆ ਟੀਮਾਂ ਨੇ ਇਹ ਵੀ ਪਤਾ ਲਗਾਇਆ ਹੈ ਕਿ ਲੈਣ-ਦੇਣ 'ਚ ਸ਼ਾਮਿਲ ਕਈ ਸਪਲਾਇਰ ਫਰਮਾਂ ਨੂੰ ਸੰਬੰਧਤ ਜੀ.ਐਸ.ਟੀ. ਅਧਿਕਾਰੀਆਂ ਦੁਆਰਾ ਪਹਿਲਾਂ ਹੀ ਆਪਣੇ-ਆਪ ਰੱਦ, ਮੁਅੱਤਲ, ਜਾਂ ਗੈਰ-ਕਾਰਜਸ਼ੀਲ ਪਾਇਆ ਜਾ ਚੁੱਕਾ ਸੀ | ਹੁਣ ਤੱਕ ਸਾਹਮਣੇ ਆਈ ਕੁੱਲ ਧੋਖਾਧੜੀ 15.56 ਕਰੋੜ ਰੁਪਏ ਦੀ ਹੈ ਅਤੇ ਇਹ ਅੰਕੜਾ ਹੋਰ ਵਧਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਅਜਿਹੀਆਂ 407 ਬਹੁਤ ਹੀ ਸ਼ੱਕੀ ਵਾਹਨਾਂ ਦੀਆਂ ਆਵਾਜਾਈਆਂ ਦਾ ਪਰਦਾਫਾਸ਼ ਹੋਇਆ ਹੈ ਜਿਨ੍ਹਾਂ ਵਿਚ 2.65 ਕਰੋੜ ਰੁਪਏ ਤੋਂ ਵੱਧ ਦਾ ਫਰਜ਼ੀ ਆਈ.ਟੀ.ਸੀ. ਸ਼ਾਮਿਲ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ੰਭੂ ਰੇਲ ਧਮਾਕੇ 'ਚ ਮਾਰੇ ਗਏ ਜਗਰੂਪ ਸਿੰਘ ਦਾ ਹੋਇਆ ਪੋਸਟਮਾਰਟਮ ਪਰਿਵਾਰਕ ਮੈਂਬਰਾਂ ਨੇ ਲਾਸ਼ ਪਛਾਣਨ ਅਤੇ ਲੈਣ ਤੋਂ... ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆਂ ਮਾਰ ਕੇ ਹੱਤਿਆ
Ad Position 24