27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

"ਸੁਵੇਂਦੂ ਦਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਆਪਣੇ ਘਰ ਵਿਚ ਹਰਾਇਆ," ਅਮਿਤ ਸ਼ਾਹ ਨੇ ਮਮਤਾ ਬੈਨਰਜੀ 'ਤੇ ਨਿਸ਼ਾਨਾ ਸਾਧਿਆ

ਕੋਲਕਾਤਾ, 8 ਮਈ (ਇੰਟ)-ਬੰਗਾਲ ਦੇ ਰਾਜਨੀਤਿਕ ਇਤਿਹਾਸ ਵਿਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਿਊ ਟਾਊਨ ਦੇ ਵਿਸ਼ਵ ਬੰਗਲਾ ਕਨਵੈਨਸ਼ਨ ਸੈਂਟਰ ਤੋਂ ਰਾਜ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ...

Ad Position 21
No active advertisement
ਅਜੀਤ ਡੈਸਕ 08-05-2026

ਕੋਲਕਾਤਾ, 8 ਮਈ (ਇੰਟ)-ਬੰਗਾਲ ਦੇ ਰਾਜਨੀਤਿਕ ਇਤਿਹਾਸ ਵਿਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਿਊ ਟਾਊਨ ਦੇ ਵਿਸ਼ਵ ਬੰਗਲਾ ਕਨਵੈਨਸ਼ਨ ਸੈਂਟਰ ਤੋਂ ਰਾਜ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਕੀਤਾ।
ਸਰਕਾਰ ਗਠਨ ਦੇ ਇਸ ਇਤਿਹਾਸਕ ਮੌਕੇ 'ਤੇ, ਅਮਿਤ ਸ਼ਾਹ ਨੇ ਰਾਜ ਦੇ ਲੋਕਾਂ ਦਾ ਧੰਨਵਾਦ ਕੀਤਾ ਅਤੇ ਬੰਗਾਲ ਦੇ ਨਵੇਂ ਚੁਣੇ ਗਏ ਵਿਧਾਇਕਾਂ ਅਤੇ ਨੇਤਾਵਾਂ ਨੂੰ ਇੱਕ ਸ਼ਕਤੀਸ਼ਾਲੀ ਸਲਾਹ ਦਿੱਤੀ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਬੰਗਾਲ ਦੇ ਲੋਕਾਂ ਨੇ ਜਿਸ ਅਟੁੱਟ ਵਿਸ਼ਵਾਸ ਨਾਲ ਭਾਜਪਾ ਨੂੰ ਭਾਰੀ ਬਹੁਮਤ ਦਿੱਤਾ ਹੈ, ਉਸਨੂੰ ਕਿਸੇ ਵੀ ਕੀਮਤ 'ਤੇ ਟੁੱਟਣ ਨਹੀਂ ਦਿੱਤਾ ਜਾਣਾ ਚਾਹੀਦਾ।
ਸੁਵੇਂਦੂ ਦੀ 'ਭਵਾਨੀਪੁਰ ਜਿੱਤ' ਲਈ ਵਿਸ਼ੇਸ਼ ਪ੍ਰਸ਼ੰਸਾ
ਅਮਿਤ ਸ਼ਾਹ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਗੜ੍ਹ, ਭਵਾਨੀਪੁਰ ਵਿੱਚ ਸੁਵੇਂਦੂ ਅਧਿਕਾਰੀ ਦੀ ਜਿੱਤ ਨੂੰ ਇਤਿਹਾਸਕ ਦੱਸਿਆ। ਉਨ੍ਹਾਂ ਕਿਹਾ ਕਿ ਨੰਦੀਗ੍ਰਾਮ ਵਿੱਚ, ਮਮਤਾ ਨੇ ਕਿਹਾ ਸੀ ਕਿ ਉਹ ਸੁਵੇਂਦੂ ਦੇ ਹਲਕੇ ਵਿੱਚ ਹਾਰ ਗਈ, ਪਰ ਇਸ ਵਾਰ ਸੁਵੇਂਦੂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਆਪਣੇ ਘਰ ਵਿੱਚ ਹਰਾਇਆ। ਸ਼ਾਹ ਨੇ ਇਸਨੂੰ ਬੰਗਾਲ ਦੀ ਰਾਜਨੀਤੀ ਵਿੱਚ ਸਭ ਤੋਂ ਵੱਡਾ ਮੋੜ ਦੱਸਿਆ।

Ad Position 22
No active advertisement
ਪਿਛਲੀ ਖ਼ਬਰ ਕੇਂਦਰ ਵਲੋਂ ਆਧਾਰ ਨਾਮਾਂਕਣ ਨਿਯਮਾਂ 'ਚ ਸੋਧ ਅਗਲੀ ਖ਼ਬਰ ਸ਼ੰਭੂ ਰੇਲ ਧਮਾਕੇ 'ਚ ਮਾਰੇ ਗਏ ਜਗਰੂਪ ਸਿੰਘ ਦਾ ਹੋਇਆ ਪੋਸਟਮਾਰਟਮ ਪਰਿਵਾਰਕ ਮੈਂਬਰਾਂ ਨੇ ਲਾਸ਼ ਪਛਾਣਨ ਅਤੇ ਲੈਣ ਤੋਂ...
Ad Position 24