27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ ਧਮਕੀਆਂ ਤੋਂ ਨਹੀਂ ਡਰਦਾ- ਮੁੱਖ ਮੰਤਰੀ ਮਾਨ

ਚੰਡੀਗੜ੍ਹ, 9 ਮਈ- ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਈ.ਡੀ.....

Ad Position 21
No active advertisement
ਅਜੀਤ ਡੈਸਕ 09-05-2026

ਚੰਡੀਗੜ੍ਹ, 9 ਮਈ- ਮੰਤਰੀ ਸੰਜੀਵ ਅਰੋੜਾ ਦੇ ਘਰ ਈ.ਡੀ. ਵਲੋਂ ਛਾਪੇਮਾਰੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਈ.ਡੀ. ਦੀ ਵਰਤੋਂ ਦੀ ਸਖ਼ਤ ਨਿੰਦਾ ਕਰਦਾ ਹਾਂ।ਭਾਜਪਾ ਈ.ਡੀ. ਦੀ ਵਰਤੋਂ ਰਾਜਨੀਤਕ ਉਦੇਸ਼ਾਂ ਲਈ ਕਰ ਰਹੀ ਹੈ। ਕੁਝ ਦਿਨ ਪਹਿਲਾਂ ਇਕ ਕਾਰੋਬਾਰੀ 'ਤੇ ਛਾਪਾ ਮਾਰਿਆ ਗਿਆ ਸੀ ਅਤੇ ਅਮਨ ਅਰੋੜਾ ਦਾ ਨਾਮ ਛਾਪੇ ਨਾਲ ਜੋੜਿਆ ਗਿਆ ਸੀ। ਅਮਨ ਅਰੋੜਾ ਦੀਆਂ ਕਈ ਲੋਕਾਂ ਨਾਲ ਤਸਵੀਰਾਂ ਹਨ। ਮੇਰੀਆਂ ਕਈ ਲੋਕਾਂ ਨਾਲ ਤਸਵੀਰਾਂ ਹਨ ਤਾਂ ਕੀ ਅਸੀਂ ਗੁਨਾਹਗਾਰ ਹੋ ਗਏ। ਉਨ੍ਹਾਂ ਅੱਗੇ ਕਿਹਾ ਕਿ ਬੰਗਾਲ ਵਿਚ ਭਾਜਪਾ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਪੂਰਾ ਰਾਜ ਅੱਗ ਵਿਚ ਸੜ ਰਿਹਾ ਹੈ। ਭਾਜਪਾ ਦੋ ਭਾਈਚਾਰਿਆਂ ਨੂੰ ਇਕ ਦੂਜੇ ਦੇ ਵਿਰੁੱਧ ਖੜ੍ਹਾ ਕਰਕੇ ਅਤੇ ਇਕ ਭਾਈਚਾਰੇ ਦੇ ਨਾਲ ਖੜ੍ਹਾ ਕਰਕੇ ਵੋਟਾਂ ਹਾਸਲ ਕਰਨ ਦੀ ਕੋਸ਼ਿਸ਼ ਕਰਦੀ ਹੈ। ਭਾਜਪਾ ਨਫ਼ਰਤ ਦੀ ਰਾਜਨੀਤੀ ਕਰਦੀ ਹੈ, ਪਰ ਪੰਜਾਬ ਗੁਰੂਆਂ ਦੀ ਧਰਤੀ ਹੈ, ਇਸ ਤਰ੍ਹਾਂ ਦੀ ਰਾਜਨੀਤੀ ਇਥੇ ਨਹੀਂ ਚੱਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਅੱਗੇ ਕੇਂਦਰ ਨੂੰ ਝੁਕਾਇਆ ਅਤੇ ਮੋਦੀ ਅਜੇ ਵੀ ਦਿਲ ’ਚ ਇਸ ਗੱਲ ਦਾ ਗੁੱਸਾ ਕਰਕੇ ਬੈਠੇ ਹਨ। ਕਦੇ ਉਹ ਕਹਿੰਦੇ ਹਨ ਕਿ ਉਹ ਚੰਡੀਗੜ੍ਹ ਨੂੰ ਇਕ ਵੱਖਰਾ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦੇਣਗੇ। ਉਹ ਇਸ ਲਈ ਇਕ ਵੱਖਰਾ ਰਾਜਪਾਲ ਨਿਯੁਕਤ ਕਰਨਗੇ। ਕਦੇ ਉਹ ਕਹਿੰਦੇ ਹਨ ਕਿ ਪੰਜਾਬ ਯੂਨੀਵਰਸਿਟੀ ਸਾਡੀ ਹੈ। ਕਦੇ ਉਹ ਕਹਿੰਦੇ ਹਨ ਕਿ ਉਹ ਭਾਖੜਾ ਡੈਮ 'ਤੇ ਸੀ.ਆਈ.ਐਫ. ਲਗਾ ਕੇ ਹਰਿਆਣਾ ਨੂੰ ਪਾਣੀ ਦੇਣਗੇ। ਕਦੇ ਉਹ ਕਹਿੰਦੇ ਹਨ ਕਿ ਉਹ ਝੋਨਾ ਨਹੀਂ ਚੁੱਕਣਗੇ, ਉਹ 26 ਜਨਵਰੀ ਨੂੰ ਸਾਡੀ ਝਾਂਕੀ ਨਹੀਂ ਦਿਖਾਉਣਗੇ। ਕਦੇ ਉਹ ਕਹਿੰਦੇ ਹਨ ਕਿ ਉਹ ਆਰ.ਡੀ.ਐਫ਼. ਲਈ ਭੁਗਤਾਨ ਨਹੀਂ ਕਰਨਗੇ। ਹੁਣ ਉਹ ਵੋਟਾਂ ਮੰਗਣ ਦੀ ਹਿੰਮਤ ਕਿਵੇਂ ਕਰਨਗੇ?

ਮੁੱਖ ਮੰਤਰੀ ਨੇ ਕਿਹਾ ਕਿ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਛਾਪੇ ਮਾਰੇ ਗਏ ਸਨ, ਪਰ ਕੁਝ ਨਹੀਂ ਮਿਲਿਆ। ਉਨ੍ਹਾਂ ਨੂੰ ਧਮਕੀ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਦਾ ਕਾਰੋਬਾਰ ਬੰਦ ਕਰ ਦਿੱਤਾ ਜਾਵੇਗਾ ਨਹੀਂ ਤਾਂ ਤੁਸੀਂ ਭਾਜਪਾ ਵਿਚ ਸ਼ਾਮਿਲ ਹੋ ਜਾਓ ਪਰ ਪੰਜਾਬੀ ਭਾਜਪਾ ਜਾਂ ਈ.ਡੀ. ਤੋਂ ਨਹੀਂ ਡਰਦੇ।

ਮੁੱਖ ਮੰਤਰੀ ਨੇ ਕਿਹਾ ਕਿ ਮੈਂ ਭਾਜਪਾ, ਮੋਦੀ ਅਤੇ ਸ਼ਾਹ ਨੂੰ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਹ ਪੰਜਾਬ ਹੈ। ਇਹ ਡਰਾਉਣ-ਧਮਕਾਉਣ ਅੱਗੇ ਨਹੀਂ ਝੁਕਦਾ। ਇਹ ਧਮਕੀਆਂ ਅੱਗੇ ਨਹੀਂ ਝੁਕਦਾ। ਮੋਦੀ ਜੀ ਨੂੰ ਹੁਣ ਤੱਕ ਸਿਰਫ਼ ਇਕ ਵਾਰ ਝੁਕਣਾ ਪਿਆ ਹੈ ਤੇ ਯੂ-ਟਰਨ ਲੈ ਕੇ ਮੁਆਫ਼ੀ ਮੰਗਣੀ ਪਈ। ਪੰਜਾਬ ਹੀ ਉਹ ਸੀ, ਜਿਸ ਨੇ ਸਰਕਾਰ ਨੂੰ ਖੇਤੀਬਾੜੀ ਕਾਨੂੰਨਾਂ ਅੱਗੇ ਝੁਕਣ ਲਈ ਮਜਬੂਰ ਕੀਤਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਦੇਸ਼ ਭਰ ਵਿਚ ਭਾਜਪਾ ਦਾ ਕੰਮ ਕਰਨ ਦਾ ਤਰੀਕਾ ਹੈ। ਪਿਛਲੇ ਕੁਝ ਦਿਨਾਂ ਵਿਚ ਈ.ਡੀ., ਸੀ.ਬੀ.ਆਈ., ਆਮਦਨ ਕਰ ਅਤੇ ਚੋਣ ਕਮਿਸ਼ਨ ਭਾਜਪਾ ਦੇ ਹਥਿਆਰ ਬਣ ਗਏ ਹਨ। ਇਨ੍ਹਾਂ ਦੀ ਵਰਤੋਂ ਚੋਣਾਂ ਵਿਚ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੇਅਦਬੀ ਕਾਨੂੰਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੱਥੇਦਾਰ ਜਦੋਂ ਮਰਜ਼ੀ ਇਕੱਤਰਤਾ ਸੱਦ ਲੈਣ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੂਰੇ ਪੰਥ ਨੂੰ ਬੇਅਦਬੀ ਕਾਨੂੰਨ ਮਨਜ਼ੂਰ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਇਕ ਪਰਿਵਾਰ ਨੂੰ ਕਾਨੂੰਨ ਪਸੰਦ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲਿਸ ਪਾਰਟੀ ’ਤੇ ਹਮਲਾ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਦੇ ਨਾਮਵਰ ਵਕੀਲ ਗੁਰਜੀਤ ਸਿੰਘ ਮਾਣ ਦਾ ਕਤਲ
Ad Position 24