27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਸ਼ਾ ਤਸਕਰ ਦੇ ਘਰ ਛਾਪਾ ਮਾਰਨ ਗਈ ਪੁਲਿਸ ਪਾਰਟੀ ’ਤੇ ਹਮਲਾ

ਤਲਵੰਡੀ ਸਾਬੋ, (ਬਠਿੰਡਾ), 9 ਮਈ (ਰਣਜੀਤ ਸਿੰਘ ਰਾਜੂ)- ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਇਕ ਕਥਿਤ ਨਸ਼ਾ ਤਸਕਰ ਦੇ ਘਰ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ...

Ad Position 21
No active advertisement
ਅਜੀਤ ਡੈਸਕ 09-05-2026

ਤਲਵੰਡੀ ਸਾਬੋ, (ਬਠਿੰਡਾ), 9 ਮਈ (ਰਣਜੀਤ ਸਿੰਘ ਰਾਜੂ)- ਉੱਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਚੱਠੇਵਾਲਾ ਵਿਖੇ ਇਕ ਕਥਿਤ ਨਸ਼ਾ ਤਸਕਰ ਦੇ ਘਰ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ ’ਤੇ ਹਮਲਾ ਕਰਕੇ ਏ. ਐੱਸ. ਆਈ. ਤੇ ਇਕ ਪੁਲਿਸ ਮੁਲਾਜ਼ਮ ਨੂੰ ਜ਼ਖ਼ਮੀ ਕਰ ਦਿੱਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਗਸੀਰ ਸਿੰਘ ਦੀ ਅਗਵਾਈ ’ਚ ਪੁਲਿਸ ਪਾਰਟੀ ਪਿੰਡ ਚੱਠੇਵਾਲਾ ਵਿਖੇ ਇਕ ਕਥਿਤ ਨਸ਼ਾ ਤਸਕਰ ਜੀਤੂ ਦੇ ਘਰ ਅੱਜ ਸਵੇਰੇ ਕਰੀਬ 7:30 ਵਜੇ ਛਾਪੇਮਾਰੀ ਕਰਨ ਗਈ ਸੀ ਕਿ ਅੱਗੋਂ ਘਰ ਵਾਲਿਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਏ. ਐੱਸ. ਆਈ. ਜਗਸੀਰ ਸਿੰਘ ਅਤੇ ਸਿਪਾਹੀ ਨੀਰਜ ਕੁਮਾਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਲਵੰਡੀ ਸਾਬੋ ਦਾਖਲ ਕਰਵਾਇਆ ਗਿਆ ਹੈ। ਪਤਾ ਲੱਗਾ ਹੈ ਕਿ ਏ. ਐਸ. ਆਈ. ਜਗਸੀਰ ਸਿੰਘ ਦੇ ਸਿਰ ਵਿਚ ਸੱਟਾਂ ਲੱਗਣ ਕਾਰਨ ਉਸ ਨੂੰ ਅਗਲੇਰੀ ਜਾਂਚ ਲਈ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ, ਜਦੋਂ ਕਿ ਪੁਲਿਸ ਨੇ ਕਥਿਤ ਹਮਲਾਵਰਾਂ ਦੀ ਭਾਲ ਆਰੰਭ ਦਿੱਤੀ ਹੈ।

Ad Position 22
No active advertisement
ਪਿਛਲੀ ਖ਼ਬਰ ਕੁੱਝ ਦੇਰ ਵਿਚ ਸੁਵੇਂਦੂ ਅਧਿਕਾਰੀ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ ਅਗਲੀ ਖ਼ਬਰ ਪੰਜਾਬ ਧਮਕੀਆਂ ਤੋਂ ਨਹੀਂ ਡਰਦਾ- ਮੁੱਖ ਮੰਤਰੀ ਮਾਨ
Ad Position 24