27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮਾਨਸਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਖਿਡਾਰੀ ਦੀ ਮੌਤ

ਮਾਨਸਾ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਦੇ ਨੌਜਵਾਨ ਨਵਦੀਪ ਸਿੰਘ (20) ਪੁੱਤਰ ਜਸਪਾਲ ਸਿੰਘ ਦੀ ਵੱਧ ਮਾਤਰਾ 'ਚ ਨਸ਼ਾ ਲੈਣ ਕਾਰਨ ਮੌਤ ਹੋ ਗਈ ਹੈ...

Ad Position 21
No active advertisement
ਅਜੀਤ ਡੈਸਕ 09-05-2026

ਮਾਨਸਾ, 9 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 3 ਦੇ ਨੌਜਵਾਨ ਨਵਦੀਪ ਸਿੰਘ (20) ਪੁੱਤਰ ਜਸਪਾਲ ਸਿੰਘ ਦੀ ਵੱਧ ਮਾਤਰਾ 'ਚ ਨਸ਼ਾ ਲੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਨਵਦੀਪ ਬਾਕਸਿੰਗ ਦਾ ਚੰਗਾ ਖਿਡਾਰੀ ਹੋਣ ਕਰ ਕੇ ਨੈਸ਼ਨਲ ਪੱਧਰ ਤੱਕ ਖੇਡ ਚੁੱਕਿਆ ਸੀ।

ਸਕੂਲ ਮਾਨਸਾ ਦੇ ਨਜ਼ਦੀਕ ਉਸ ਦੀ ਮ੍ਰਿਤਕ ਦੇਹ ਮਿਲੀ ਹੈ। ਮੁਹੱਲਾ ਵਾਸੀ ਤੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਵਾਰਡ 'ਚ ਸ਼ਰੇਆਮ ਨਸ਼ਾ ਵਿਕਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਦੀ ਮੌਤ ਵੀ ਓਵਰਡੋਜ਼ ਨਾਲ ਹੋਈ ਹੈ। ਥਾਣਾ ਮੁਖੀ ਗੁਰਤੇਜ ਸਿੰਘ ਮਾਨਖੇੜਾ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਪਿਤਾ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।

ਉੱਧਰ ਐਂਟੀ ਡਰੱਗ ਫੋਰਸ ਦੇ ਆਗੂ ਪਰਵਿੰਦਰ ਸਿੰਘ ਝੋਟਾ ਨੇ ਦੋਸ਼ ਲਗਾਇਆ ਕਿ ਸ਼ਹਿਰ 'ਚ ਨਸ਼ਾ ਸ਼ਰੇਆਮ ਵਿਕ ਰਿਹਾ ਹੈ ਪਰ ਪੁਲਿਸ ਪ੍ਰਸ਼ਾਸਨ ਖ਼ਾਮੋਸ਼ ਹੈ।

Ad Position 22
No active advertisement
ਪਿਛਲੀ ਖ਼ਬਰ 28 ਸਾਲਾਂ ਵਿਆਹੁਤਾ ਲੜਕੀ ਦਾਜ ਦੀ ਬਲੀ ਚੜ੍ਹੀ ਅਗਲੀ ਖ਼ਬਰ ਹੁਣ ਸਭ ਦਾ ਹਿਸਾਬ ਕਰਨ ਦਾ ਸਮਾਂ ਆ ਗਿਆ- ਸੁਨੀਲ ਜਾਖੜ
Ad Position 24