26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਹਜ਼ਾਰਾਂ ਲੀਟਰ ਲਾਹਣ, ਦੇਸੀ ਸ਼ਰਾਬ ਤੇ ਚਾਲੂ ਭੱਠੀਆਂ ਸਮੇਤ ਇਕ ਕਾਬੂ

ਚੋਗਾਵਾਂ (ਅੰਮ੍ਰਿਤਸਰ), 10 ਮਈ (ਗੁਰਵਿੰਦਰ ਸਿੰਘ ਕਲਸੀ) - ਅਬਕਾਰੀ ਵਿਭਾਗ ਅਤੇ ਪੁਲਿਸ ਦੇ ਸਾਂਝੇ ਯਤਨਾ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਪ੍ਰੇਸ਼ਨ ਤਹਿਤ ਕਸਬਾ ਲੋਪੋਕੇ ਤੋਂ ਡੀ.ਐਸ.ਪੀ. ਕਪਿਲ ਕੌਸ਼ਲ ਚੋਗਾਵਾਂ ਅਤੇ...

Ad Position 21
No active advertisement
ਅਜੀਤ ਡੈਸਕ 10-05-2026

ਚੋਗਾਵਾਂ (ਅੰਮ੍ਰਿਤਸਰ), 10 ਮਈ (ਗੁਰਵਿੰਦਰ ਸਿੰਘ ਕਲਸੀ) - ਅਬਕਾਰੀ ਵਿਭਾਗ ਅਤੇ ਪੁਲਿਸ ਦੇ ਸਾਂਝੇ ਯਤਨਾ ਤਹਿਤ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਆਪ੍ਰੇਸ਼ਨ ਤਹਿਤ ਕਸਬਾ ਲੋਪੋਕੇ ਤੋਂ ਡੀ.ਐਸ.ਪੀ. ਕਪਿਲ ਕੌਸ਼ਲ ਚੋਗਾਵਾਂ ਅਤੇ ਐਕਸਾਈਜ਼ ਇੰਸਪੈਕਟਰ ਮੈਡਮ ਜਗਦੀਪ ਕੌਰ ਦੀ ਅਗਵਾਈ ਹੇਠ ਨਾਜਾਇਜ਼ ਸ਼ਰਾਬ ਦੀ ਮਿੰਨੀ ਫੈਕਟਰੀ ਦਾ ਪਰਦਾਫਾਸ਼ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ਤੇ ਡੀ.ਐਸ.ਪੀ. ਕਪਿਲ ਕੌਸ਼ਲ ਅਤੇ ਐਕਸਾਈਜ਼ ਇੰਸਪੈਕਟਰ ਮੈਡਮ ਜਗਦੀਪ ਕੌਰ ਵਲੋਂ ਟੀਮਾਂ ਬਣਾ ਕੇ ਕਸਬਾ ਲੋਪੋਕੇ ਵਿਖੇ ਰੇਡ ਕੀਤੀ ਗਈ, ਜਿਸ ਦੌਰਾਨ ਭੁਪਿੰਦਰ ਸਿੰਘ ਭਿੰਦਾ ਪੁੱਤਰ ਜੋਗਿੰਦਰ ਸਿੰਘ ਵਲੋਂ ਘਰ ਵਿਚ ਮਿੰਨੀ ਸ਼ਰਾਬ ਦੀ ਫੈਕਟਰੀ ਚਲਾਈ ਜਾ ਰਹੀ ਸੀ। ਘਰ ਵਿਚੋਂ 32 ਡਰੰਮਾ ਵਿਚ ਕਰੀਬ 6 ਹਜ਼ਾਰ ਲੀਟਰ ਕੱਚੀ ਲਾਹਣ, ਚਾਰ ਕੈਨਾਂ ਵਿਚੋਂ 140 ਦੇਸੀ ਸ਼ਰਾਬ ਦੀਆਂ ਬੋਤਲਾਂ, ਦੋ ਚਾਲੂ ਭੱਠੀਆਂ ਸਮੇਤ ਦੋਸ਼ੀ ਭਿੰਦਾ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਐਕਸਾਈਜ ਐਕਟ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਮੌਕੇ ਐਕਸਾਈਜ਼ ਇੰਸਪੈਕਟਰ ਮੈਡਮ ਜਗਦੀਪ ਕੌਰ ਨੇ ਕਿਹਾ ਕਿ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਬਾਜ ਆ ਜਾਣ, ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਆਈਪੀਐਲ 2026 : ਚੇਨਈ ਨੇ ਗਵਾਈ ਦੂਜੀ ਵਿਕਟ, ਉਰਵਿਲ ਪਟੇਲ 65 (23 ਗੇਂਦਾਂ) ਦੌੜਾਂ ਬਣਾ ਕੇ ਆਊਟ ਅਗਲੀ ਖ਼ਬਰ ਆਈਪੀਐਲ 2026 : ਚੇਨਈ ਦੇ ਉਰਵਿਲ ਪਟੇਲ ਦੀਆਂ 50 (13 ਗੇਂਦਾਂ) ਦੌੜਾਂ ਪੂਰੀਆਂ
Ad Position 24