26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਤੇਲ ਕੰਪਨੀਆਂ ਨੂੰ ਰੋਜ਼ਾਨਾ ਪੈ ਰਿਹਾ 1600 ਤੋਂ 1700 ਕਰੋੜ ਰੁਪਏ ਦਾ ਘਾਟਾ

ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਮੱਧ ਪੂਰਬ 'ਚ ਚੱਲ ਰਹੇ ਤਣਾਅ ਦਰਮਿਆਨ ਭਾਰਤ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਪਿਛਲੇ ਦਸ ਹਫ਼ਤਿਆਂ ਤੋਂ ਰੋਜ਼ਾਨਾ ਤਕਰੀਬਨ 1600 ਤੋਂ 1700 ਕਰੋੜ ਰੁਪਏ ਤੱਕ ਦਾ ਨੁਕਸਾਨ ਝੱਲ ਰਹੀਆਂ ਹਨ, ਜਿਸ ਦਾ ਕਾਰਨ ਹੈ ਕਿ ਖਪਤਕਾਰਾਂ 'ਤੇ ਆਰਥਿਕ ਬੋਝ ਘੱਟ ਕਰਨ ਲਈ ਉਹ ਉਨ੍ਹਾਂ ਨੂੰ ਪੁਰਾਣੀ ਕੀਮਤ 'ਤੇ ਹੀ ਤੇਲ ਦੇ...

Ad Position 21
No active advertisement
ਅਜੀਤ ਡੈਸਕ 11-05-2026

ਨਵੀਂ ਦਿੱਲੀ, 10 ਮਈ (ਉਪਮਾ ਡਾਗਾ ਪਾਰਥ)-ਮੱਧ ਪੂਰਬ 'ਚ ਚੱਲ ਰਹੇ ਤਣਾਅ ਦਰਮਿਆਨ ਭਾਰਤ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਪਿਛਲੇ ਦਸ ਹਫ਼ਤਿਆਂ ਤੋਂ ਰੋਜ਼ਾਨਾ ਤਕਰੀਬਨ 1600 ਤੋਂ 1700 ਕਰੋੜ ਰੁਪਏ ਤੱਕ ਦਾ ਨੁਕਸਾਨ ਝੱਲ ਰਹੀਆਂ ਹਨ, ਜਿਸ ਦਾ ਕਾਰਨ ਹੈ ਕਿ ਖਪਤਕਾਰਾਂ 'ਤੇ ਆਰਥਿਕ ਬੋਝ ਘੱਟ ਕਰਨ ਲਈ ਉਹ ਉਨ੍ਹਾਂ ਨੂੰ ਪੁਰਾਣੀ ਕੀਮਤ 'ਤੇ ਹੀ ਤੇਲ ਦੇ ਰਹੀਆਂ ਹਨ | ਹਲਕਿਆਂ ਮੁਤਾਬਿਕ ਤਿੰਨ ਸਰਕਾਰੀ ਕੰਪਨੀਆਂ-ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਲਿਮਟਿਡ ਨੂੰ ਹਾਲੇ ਤੱਕ 1 ਲੱਖ ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਗਿਆ ਹੈ, ਕਿਉਂਕਿ ਆਲਮੀ ਤੌਰ 'ਤੇ ਤੇਲ ਦੀਆਂ ਕੀਮਤਾਂ ਵਧਣ ਦੇ ਬਾਵਜੂਦ ਭਾਰਤ 'ਚ ਕੀਮਤਾਂ 'ਚ ਕੋਈ ਬਦਲਾਅ ਨਹੀਂ ਆਇਆ, ਜਦਕਿ ਘਰੇਲੂ ਐਲ.ਪੀ.ਜੀ ਅਤੇ ਵਪਾਰਕ ਐਲ.ਪੀ.ਜੀ. ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ | ਹਲਕਿਆਂ ਮੁਤਾਬਿਕ ਹੁਣ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਧਣਾ ਤਕਰੀਬਨ ਨਿਸਚਿਤ ਮੰਨਿਆ ਜਾ ਰਿਹਾ ਹੈ | ਹਾਲਾਂਕਿ ਇਸ ਦਾ ਸਮਾਂ ਅਤੇ ਵਾਧੇ ਦੀ ਮਾਤਰਾ ਸਿਆਸੀ ਫ਼ੈਸਲਾ ਹੋਏਗਾ |

Ad Position 22
No active advertisement
ਪਿਛਲੀ ਖ਼ਬਰ ਇੰਸਟਾਗ੍ਰਾਮ ਨੇ ਰਾਹੁਲ ਗਾਂਧੀ ਦੀ ਵਿਜੇ ਨਾਲ 'ਰੀਲ' ਤੇ 'ਫੋਟੋ ਪੋਸਟ' ਬਲਾਕ ਕੀਤੀ-ਕਾਂਗਰਸ ਅਗਲੀ ਖ਼ਬਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਅੱਜ ਤੋਂ ਚੱਲਣਗੀਆਂ ਤੇਜ਼ ਹਵਾਵਾਂ
Ad Position 24