26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਤੇਜ਼ ਮੀਂਹ, ਹਨੇਰੀ ਅਤੇ ਝੱਖੜ ਵਧਾਈਆਂ ਲੋਕਾਂ ਦੀਆਂ ਮੁਸ਼ਕਿਲਾਂ

ਅਜਨਾਲਾ, ਢਿੱਲਵਾਂ, ਨਡਾਲਾ 11 ਮਈ (ਢਿੱਲੋਂ,ਪ੍ਰਵੀਨ,ਰਘਬਿੰਦਰ)- ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਬੀਤੀ ਦੇਰ ਰਾਤ ਅਜਨਾਲਾ ਸਮੇਤ ਹੋਰਨਾਂ ਵੱਖ-ਵੱਖ ਖੇਤਰਾਂ ਵਿਚ ਪਏ ਤੇਜ਼ ਮੀਂਹ....

Ad Position 21
No active advertisement
ਅਜੀਤ ਡੈਸਕ 11-05-2026

ਅਜਨਾਲਾ, ਢਿੱਲਵਾਂ, ਨਡਾਲਾ 11 ਮਈ (ਢਿੱਲੋਂ,ਪ੍ਰਵੀਨ,ਰਘਬਿੰਦਰ)- ਮੌਸਮ ਵਿਭਾਗ ਦੇ ਅਲਰਟ ਤੋਂ ਬਾਅਦ ਬੀਤੀ ਦੇਰ ਰਾਤ ਅਜਨਾਲਾ ਸਮੇਤ ਹੋਰਨਾਂ ਵੱਖ-ਵੱਖ ਖੇਤਰਾਂ ਵਿਚ ਪਏ ਤੇਜ਼ ਮੀਂਹ, ਹਨੇਰੀ ਅਤੇ ਝੱਖੜ ਕਾਰਨ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਕਈ ਥਾਵਾਂ ’ਤੇ ਸੜਕਾਂ ਵਿਚਕਾਰ ਰੁੱਖ ਡਿੱਗਣ ਨਾਲ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। 

ਜ਼ਿਲ੍ਹਾ ਕਪੂਰਥਲਾ ਦੇ ਢਿੱਲਵਾਂ ਵਿਖੇ 132 ਕੇ. ਵੀ. ਸਬ-ਡਵੀਜ਼ਨ ਢਿਲਵਾਂ ਅਧੀਨ ਆਉਂਦੇ ਖੇਤਰਾਂ ਵਿਚ ਬਿਜਲੀ ਦੇ ਪੋਲ ਟੁੱਟਣ ਨਾਲ ਜਿਥੇ ਬਿਜਲੀ ਸਪਲਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਹੈ, ਉੱਥੇ ਇਸ ਤੇਜ਼ ਝੱਖੜ ਨਾਲ ਪਾਵਰਕਾਮ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ ।
ਕਪਰੂਥਲਾ ਦੇ ਨਡਾਲਾ ਢਿੱਲਵਾ ਸੜਕ ਅਤੇ ਹੋਰ ਇਲਾਕਿਆਂ ’ਚ ਵੱਡੇ ਪੱਧਰ ’ਤੇ ਦਰਖਤਾਂ ਦਾ ਨੁਕਸਾਨ ਹੋਇਆ ਹੈ।

ਤੇਜ਼ ਹਵਾਵਾਂ ਕਾਰਨ ਸੜਕਾਂ ਦੇ ਕਿਨਾਰੇ ਖੜ੍ਹੇ ਦਰੱਖਤ ਟੁੱਟ ਕੇ ਸੜਕਾਂ ਉੱਪਰ ਆ ਡਿੱਗੇ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।ਕਈ ਥਾਵਾਂ ’ਤੇ ਦਰੱਖਤ ਡਿੱਗਣ ਕਾਰਣ ਰਸਤੇ ਪੂਰੀ ਤਰ੍ਹਾਂ ਬੰਦ ਹੋ ਗਏ।

Ad Position 22
No active advertisement
ਪਿਛਲੀ ਖ਼ਬਰ ਅੱਜ ਪੱਛਮੀ ਏਸ਼ੀਆ ਦੀ ਸਥਿਤੀ ਸੰਬੰਧੀ ਰੱਖੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਗਲੀ ਖ਼ਬਰ ਪਿਓ ਵਲੋਂ ਪੁੱਤ ਨੂੰ ਗੋਲੀ ਮਾਰਨ ਉਪਰੰਤ ਖੁਦ ਵੀ ਖ਼ੁਦਕੁਸ਼ੀ
Ad Position 24