26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੁਲਿਸ ਕਮਿਸ਼ਨਰ ਦਫ਼ਤਰ ਨੂੰ ਤਾਲਾ ਲਗਾਉਣ ਜਾ ਰਹੇ ਭਾਜਪਾ ਆਗੂਆਂ ਤੇ ਵਰਕਰਾਂ ਦੀ ਪੁਲਿਸ ਨਾਲ ਹੋਈ ਤਕਰਾਰ

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਦਫ਼ਤਰ ਨੂੰ ਤਾਲਾ ਲਗਾਉਣ ਜਾ ਰਹੇ ਭਾਜਪਾ ਆਗੂਆਂ ਤੇ ਵਰਕਰਾਂ ਦਾ ਪੁਲਿਸ ਨਾਲ ਤਕਰਾਰ ਹੋਣ ਦੀ ਸੂਚਨਾ ਹੈ...

Ad Position 21
No active advertisement
ਅਜੀਤ ਡੈਸਕ 11-05-2026

ਲੁਧਿਆਣਾ, 11 ਮਈ (ਪਰਮਿੰਦਰ ਸਿੰਘ ਆਹੂਜਾ)- ਪੁਲਿਸ ਕਮਿਸ਼ਨਰ ਦਫ਼ਤਰ ਨੂੰ ਤਾਲਾ ਲਗਾਉਣ ਜਾ ਰਹੇ ਭਾਜਪਾ ਆਗੂਆਂ ਤੇ ਵਰਕਰਾਂ ਦਾ ਪੁਲਿਸ ਨਾਲ ਤਕਰਾਰ ਹੋਣ ਦੀ ਸੂਚਨਾ ਹੈ। ਜਾਣਕਾਰੀ ਅਨੁਸਾਰ, ਬੀਤੇ ਦਿਨ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਨੂੰ ਲੈ ਕੇ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ, ਉੱਥੇ ਇਹਨਾਂ ਦੋਵਾਂ ਦਾ ਆਪਸ ਵਿਚ ਤਕਰਾਰ ਹੋ ਗਿਆ ਸੀ।

ਇਸ ਮਾਮਲੇ ਨੂੰ ਲੈ ਕੇ ਅੱਜ ਭਾਜਪਾ ਵਲੋਂ ਪੁਲਿਸ ਕਮਿਸ਼ਨਰ ਦਫਤਰ ਨੂੰ ਤਾਲਾ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਸਵੇਰ ਤੋਂ ਹੀ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਭਾਰੀ ਪੁਲਿਸ ਫੋਰਸ ਤੈਨਾਤ ਕੀਤੀ ਗਈ ਸੀ। ਇਸ ਦੌਰਾਨ ਜਦੋਂ ਭਾਜਪਾ ਆਗੂ ਅਤੇ ਵਰਕਰ ਪੁਲਿਸ ਦਫਤਰ ਵੱਲ ਵਧੇ ਤਾਂ ਇਹਨਾਂ ਦਾ ਉੱਥੇ ਤਕਰਾਰ ਹੋ ਗਿਆ। ਪੁਲਿਸ ਵਲੋਂ ਉੱਥੇ ਬੈਰੀਗੇਟ ਲਗਾ ਕੇ ਭਾਜਪਾ ਵਰਕਰਾਂ ਨੂੰ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਹੀ ਰੋਕਿਆ ਗਿਆ ਹੈ।

 

Ad Position 22
No active advertisement
ਪਿਛਲੀ ਖ਼ਬਰ 2 ਨੌਜਵਾਨਾਂ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ, ਮ੍ਰਿਤਕ ਸਨੀ ਦਾ 2 ਹਫ਼ਤੇ ਪਹਿਲਾਂ ਹੋਇਆ ਸੀ ਵਿਆਹ ਅਗਲੀ ਖ਼ਬਰ ਇਮਾਨ ਸਿੰਘ ਮਾਨ ਨੇ ਵੰਦੇ ਮਾਤਰਮ ਦਾ ਗਾਇਨ ਲਾਜ਼ਮੀ ਕਰਨ ਦਾ ਕੀਤਾ ਵਿਰੋਧ
Ad Position 24