26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਆਈ.ਪੀ.ਐਸ. ਅਧਿਕਾਰੀ ਬਣਨਾ ਚਾਹੁੰਦਾ ਹੈ ਮਨੀ ਮਹੇਸ਼ ਸ਼ਰਮਾ

ਨੂਰਪੁਰ ਬੇਦੀ , 11 ਮਈ (ਢੀਂਡਸਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ...

Ad Position 21
No active advertisement
ਅਜੀਤ ਡੈਸਕ 11-05-2026

ਨੂਰਪੁਰ ਬੇਦੀ , 11 ਮਈ (ਢੀਂਡਸਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਪੰਜਾਬ ’ਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਨੌਲੀ ਬਸੀ ਨੂਰਪੁਰ ਬੇਦੀ ਦੇ ਮਨੀ ਮਹੇਸ਼ ਸ਼ਰਮਾ ਨੇ ਆਪਣੀ ਇਸ ਉਪਲਬਧੀ ਲਈ ਆਪਣੀ ਮਾਤਾ ਮੋਨਿਕਾ ਸ਼ਰਮਾ, ਪਿਤਾ ਵਿਜੇ ਕੁਮਾਰ ਸ਼ਰਮਾ ਅਤੇ ਸਕੂਲ ਦੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ ਹੈ। ਉਸ ਨੇ ਕਿਹਾ ਕਿ ਉਹ ਅੱਗੇ ਪੜ੍ਹ ਕੇ ਯੂ.ਪੀ.ਐਸ.ਸੀ. ਪ੍ਰੀਖਿਆ ਪਾਸ ਕਰਕੇ ਆਈ.ਪੀ.ਐਸ. ਅਧਿਕਾਰੀ ਬਣਨਾ ਚਾਹੁੰਦਾ ਹੈ। ਮਨੀ ਮੇਸ਼ ਸ਼ਰਮਾ ਨੇ ਦੱਸਿਆ ਕਿ ਉਹ ਪ੍ਰੀਖਿਆ ਦੀ ਤਿਆਰੀ ਦਿਨ ਅਤੇ ਰਾਤ ਨੂੰ ਸਖ਼ਤ ਮਿਹਨਤ ਕਰਕੇ ਕਰਦਾ ਰਿਹਾ ਹੈ। ਉਸ ਵਲੋਂ ਵੱਖ-ਵੱਖ ਵਿਸ਼ਿਆਂ ਦਾ ਟਾਈਮ ਟੇਬਲ ਬਣਾਇਆ ਗਿਆ ਸੀ, ਜਿਸ ਅਨੁਸਾਰ ਉਹ ਵੱਖ-ਵੱਖ ਵਿਸ਼ਿਆਂ ਦੀ ਤਿਆਰੀ ਕਰਦਾ ਸੀ। ਮਨੀ ਸ਼ਰਮਾ ਨੇ ਦੱਸਿਆ ਕਿ ਉਸ ਨੇ ਮੈਰੀਟੋਰੀਅਸ ਪ੍ਰੀਖਿਆ ਵੀ ਦਿੱਤੀ ਹੋਈ ਹੈ, ਜਿਸ ਵਿੱਚ ਉਸਦੇ 150 ਵਿਚੋਂ 132 ਅੰਕ ਆਏ ਹੋਏ ਹਨ ਅਤੇ ਉਸ ਨੇ ਪੰਜਾਬ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਸਕੂਲ ਪ੍ਰਿੰਸੀਪਲ ਸ਼ਰਨਜੀਤ ਕੌਰ ਤੇ ਸਮੂਹ ਸਟਾਫ਼ ਨੇ ਮਨੀ ਮਹੇਸ਼ ਨੂੰ ਵਧਾਈ ਦਿੱਤੀ ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਗਿਆਨ ਸਿੰਘ ਮਾਨ ਭਾਜਪਾ 'ਚ ਹੋਣ ਜਾ ਰਹੇ ਸ਼ਾਮਿਲ ਅਗਲੀ ਖ਼ਬਰ ਜਲੰਧਰ ਵਿਚ ਨੌਜਵਾਨਾਂ ਨੇ ਔਰਤ ਨਾਲ ਕਾਰ 'ਚ ਕੀਤਾ ਸਮੂਹਿਕ ਬਲਾਤਕਾਰ, ਤਿੰਨ ਗ੍ਰਿਫ਼ਤਾਰ
Ad Position 24