25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜਥੇਦਾਰ ਗੜਗੱਜ ਨੇ ਸਪੀਕਰ ਕੁਲਤਾਰ ਸੰਧਵਾਂ ਨੂੰ ਸਤਿਕਾਰ ਸੋਧ ਐਕਟ ‘ਚੋਂ ਇਤਰਾਜ਼ਯੋਗ ਮੱਦਾਂ ਹਟਾਉਣ ਲਈ ਭੇਜਿਆ ਵਿਸਥਾਰਤ ਪੱਤਰ

ਅੰਮ੍ਰਿਤਸਰ 11 ਮਈ (ਜਸਵੰਤ ਸਿੰਘ ਜੱਸ)- ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਬਾਰੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨਾਲ ਗੱਲਬਾਤ ਕੀਤੀ ਗਈ...

Ad Position 21
No active advertisement
ਅਜੀਤ ਡੈਸਕ 11-05-2026

ਅੰਮ੍ਰਿਤਸਰ 11 ਮਈ (ਜਸਵੰਤ ਸਿੰਘ ਜੱਸ)- ਪਿਛਲੇ ਦਿਨੀਂ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਬਾਰੇ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨਾਲ ਗੱਲਬਾਤ ਕੀਤੀ ਗਈ। ਇਸ ਉਪਰੰਤ ਅੱਜ ਅਕਾਲ ਤਖਤ ਸਾਹਿਬ ਸਕੱਤਰੇਤ ਵਲੋਂ ਭੁਖਤ ਸੋਧ ਬਿਲ ਵਿਚ ਇਤਰਾਜ਼ ਯੋਗ ਮੱਦਾਂ ਬਾਰੇ ਵਿਸਥਾਰਤ ਪੱਤਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ ਗਿਆ ਹੈ।

ਇਸ ਪੱਤਰ ਵਿਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਵਲੋਂ ਸਪੀਕਰ ਸੰਧਵਾਂ ਨੂੰ ਆਦੇਸ਼ ਕੀਤਾ ਗਿਆ ਹੈ ਕਿ 15 ਦਿਨਾਂ ਦੇ ਅੰਦਰ ਇਹਨਾਂ ਇਤਰਾਜਾਂ ਅਨੁਸਾਰ ਕਾਰਵਾਈ ਕਰਦਿਆਂ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਇਤਰਾਜ਼ ਯੋਗ ਮੱਦਾਂ ਨੂੰ ਉਕਤ ਐਕਟ ਵਿਚੋਂ ਹਟਾਇਆ ਜਾਵੇ ਤੇ ਜਦੋਂ ਤੱਕ ਇਹ ਇਤਰਾਜ਼ਯੋਗ ਮੱਦਾਂ ਨੂੰ ਨਹੀਂ ਹਟਾਇਆ ਜਾਂਦਾ ਉਦੋਂ ਤੱਕ ਇਸ ਕਾਨੂੰਨੀ ਸੋਧ ਦੀ ਅਗਲੇਰੀ ਕਾਰਵਾਈ ਉੱਤੇ ਮੁਕੰਮਲ ਰੋਕ ਲਗਾਈ ਜਾਵੇ।

ਇਸ ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਅਕਾਲ ਤਖਤ ਸਾਹਿਬ ਪੰਜਾਬ ਸਰਕਾਰ ਨੂੰ ਸਿੱਖ ਕਨੂੰਨੀ ਮਾਹਰਾਂ ਅਤੇ ਜੱਜਾਂ ਦੀ ਇੱਕ ਟੀਮ ਦੇਵੇਗਾਂ ਜਿਸ ਰਾਹੀਂ ਸਰਕਾਰ ਇਸ ਕਾਨੂੰਨੀ ਸੋਧ ਬਾਰੇ ਸਿੱਖਾਂ ਨਾਲ ਸਹਿਮਤੀ ਬਣਾ ਸਕਦੀ ਹੈ। ਜੇਕਰ ਇਹਨਾਂ ਆਦੇਸ਼ਾਂ ਦੇ ਉਲੰਘਣਾ ਹੁੰਦੀ ਹੈ ਤਾਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਥਕ ਰਵਾਇਤਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਕਾਰ ਟਰੱਕ ਨਾਲ ਟਕਰਾਈ, ਦੋ ਵਿਅਕਤੀਆਂ ਦੀ ਮੌਤ, 5 ਜ਼ਖਮੀ ਅਗਲੀ ਖ਼ਬਰ ਪਿੰਡ ਅਬਦਾਲ ਵਿਖੇ ਬਣੇ ਫਾਰਮ ਦਾ ਤੇਜ਼ ਹਨੇਰ ਝੱਖੜ ਨਾਲ ਹੋਇਆ 50 ਲੱਖ ਰੁਪਏ ਦੇ ਕਰੀਬ ਦਾ ਨੁਕਸਾਨ
Ad Position 24