25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪਿੰਡ ਦੇਹਰ ਭੱਠੇ ਨੇੜੇ ਨੌਜਵਾਨ ਦਾ ਕਤਲ

ਕੋਟਲੀ ਸੂਰਤ ਮੱਲੀ, (ਗੁਰਦਾਸਪੁਰ), 12 ਮਈ ( ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮੱਲੀ ਅਧੀਨ ਪੈਂਦੇ ਪਿੰਡ ਦੇਹੜ ਗਵਾਰ ਦੇ ਭੱਠੇ ਨੇੜੇ ਬੀਤੀ ਰਾਤ ਇਕ ਨੌਜਵਾਨ ਨੂੰ...

Ad Position 21
No active advertisement
ਅਜੀਤ ਡੈਸਕ 12-05-2026

ਕੋਟਲੀ ਸੂਰਤ ਮੱਲੀ, (ਗੁਰਦਾਸਪੁਰ), 12 ਮਈ ( ਕੁਲਦੀਪ ਸਿੰਘ ਨਾਗਰਾ)- ਥਾਣਾ ਕੋਟਲੀ ਸੂਰਤ ਮੱਲੀ ਅਧੀਨ ਪੈਂਦੇ ਪਿੰਡ ਦੇਹੜ ਗਵਾਰ ਦੇ ਭੱਠੇ ਨੇੜੇ ਬੀਤੀ ਰਾਤ ਇਕ ਨੌਜਵਾਨ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੇ ਚਾਚੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਮਰਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਉੱਪਲ, ਜੋ ਕਿ ਘਰੋਂ ਆਪਣੇ ਕੰਮ ਗਿਆ ਸੀ ਤੇ ਰਾਤ ਨੂੰ ਘਰ ਵਾਪਸ ਨਹੀਂ ਆਇਆ ਤੇ ਉਸ ਦਾ ਲਾਗਤਬਾਜ਼ੀ ਕਰਕੇ ਕਤਲ ਕੀਤਾ ਗਿਆ ਹੈ। ਜਦੋਂ ਕਿ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਡੀ.ਐਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 8 ਕੁ ਵਜੇ ਸੂਚਨਾ ਮਿਲੀ ਕੇ ਭੱਠੇ ਨੇੜੇ ਇਕ ਨੌਜਵਾਨ ਦੀ ਮ੍ਰਿਤਕ ਦੇਹ ਪਈ ਹੈ ਤਾਂ ਉਹ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਤੇ ਲਾਸ਼ ਕਬਜ਼ੇ ’ਚ ਲੈ ਲਈ ਹੈ ਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੇ ਸਰੀਰ ’ਤੇ ਜਿੱਥੇ ਸੱਟਾਂ ਦੇ ਨਿਸ਼ਾਨ ਸਨ ਉੱਥੇ ਹੀ ਉਸ ਦਾ ਮੋਟਰਸਾਈਕਲ ਵੀ ਨੇੜੇ ਹੀ ਪਿਆ ਸੀ।

Ad Position 22
No active advertisement
ਪਿਛਲੀ ਖ਼ਬਰ ਸਾਬਕਾ ਡੀਆਈਜੀ ਭੁੱਲਰ ਨੇ ਐਫਆਈਆਰ ਨੂੰ ਰੱਦ ਕਰਨ, ਜਾਂਚ 'ਤੇ ਰੋਕ ਲਗਾਉਣ ਅਤੇ ਅੰਤਰਿਮ ਰਾਹਤ ਦੀ ਕੀਤੀ ਮੰਗ ਅਗਲੀ ਖ਼ਬਰ ਭਾਰਤ ਮਾਲਾ ਪ੍ਰਾਜੈਕਟ ਦਾ ਨਿਰਮਾਣ ਰੋਕ ਰਹੇ 50 ਕਿਸਾਨ ਗ੍ਰਿਫ਼ਤਾਰ
Ad Position 24