25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ ਵਿਜੀਲੈਂਸ ਵਿਭਾਗ ਵਿਚ ਭ੍ਰਿਸ਼ਟਾਚਾਰ ਨਾਲ ਮੁੱਖ ਮੰਤਰੀ ਤੇ ਕੇਜਰੀਵਾਲ ਦੇ ਸੰਬੰਧਾਂ ਦੀ ਜਾਂਚ ਹੋਵੇ- ਅਕਾਲੀ ਦਲ

ਚੰਡੀਗੜ੍ਹ, 12 ਮਈ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਜੀਲੈਂਸ ਬਿਊਰੋ ਦਫ਼ਤਰ ਜਿਥੇ ਕੱਲ੍ਹ ਰਾਤ ਸੀਬੀਆਈ ਨੇ ਛਾਪੇਮਾਰੀ ਕੀਤੀ...

Ad Position 21
No active advertisement
ਅਜੀਤ ਡੈਸਕ 12-05-2026

ਚੰਡੀਗੜ੍ਹ, 12 ਮਈ- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਜੀਲੈਂਸ ਬਿਊਰੋ ਦਫ਼ਤਰ ਜਿਥੇ ਕੱਲ੍ਹ ਰਾਤ ਸੀਬੀਆਈ ਨੇ ਛਾਪੇਮਾਰੀ ਕੀਤੀ। ਇਸ ਦੌਰਾਨ ਚੱਲ ਰਹੇ ਭ੍ਰਿਸ਼ਟਾਚਾਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਤੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਭੂਮਿਕਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨੇ ਹੈਰਾਨੀ ਪ੍ਰਗਟ ਕੀਤੀ ਕਿ ਕਿਵੇਂ ਮੁਲਜ਼ਮ ਪ੍ਰਾਈਵੇਟ ਵਿਅਕਤੀਆਂ ਨੂੰ ਏ ਕੇ 47 ਬੰਦੂਕਧਾਰੀ ਪੰਜਾਬ ਪੁਲਿਸ ਦੇ ਮੁਲਾਜ਼ਮ ਪ੍ਰਦਾਨ ਕਰ ਕੇ ਟਰੈਪ ਵਿਚੋਂ ਭੱਜਣ ਵਿਚ ਮਦਦ ਕੀਤੀ ਗਈ।

ਉਹਨਾਂ ਕਿਹਾ ਕਿ ਜਦੋਂ ਮੁਲਜ਼ਮ ਵਿਕਾਸ ਗੋਇਲ ਤੇ ਰਾਘਵ ਗੋਇਲ ਨੂੰ ਸੀਬੀਆਈ ਨੇ ਅੰਬਾਲਾ ਨੇੜੇ ਦੋ ਹਥਿਆਰਬੰਦ ਗੰਨਮੈਨਾਂ ਨਾਲ ਗ੍ਰਿਫਤਾਰ ਕੀਤਾ ਤਾਂ ਇਹ ਗੱਲ ਸਾਬਤ ਹੋ ਗਈ। ਉਹਨਾਂ ਮੰਗ ਕੀਤੀ ਕਿ ਇਹ ਗੱਲ ਜਨਤਕ ਕੀਤੀ ਜਾਵੇ ਕਿ ਇਹਨਾਂ ਪ੍ਰਾਈਵੇਟ ਵਿਚੋਲਿਆਂ ਵਾਸਤੇ ਸਰਕਾਰੀ ਸੁਰੱਖਿਆ ਦੇਣ ਦੀ ਪ੍ਰਵਾਨਗੀ ਕਿਸਨੇ ਦਿੱਤੀ ਤੇ ਮੰਗ ਕੀਤੀ ਕਿ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਵਲੋਂ ਅਜਿਹੇ ਵਿਅਕਤੀਆਂ ਨੂੰ ਸਿਆਸੀ ਸ਼ਰਣ ਪ੍ਰਦਾਨ ਕਰਨ ਦੇ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ। ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਭਗਵੰਤ ਮਾਨ ਨੇ ਸਾਰੇ ਅਹੁਦੇ ਵਿਕਰੀ ’ਤੇ ਲਗਾ ਕੇ ਸਾਰੀਆਂ ਸੰਸਥਾਵਾਂ ਤਬਾਹ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਹੁਣ ਤਾਂ ਅਫਸਰਾਂ ਲਈ ਇਹ ਦੱਸਣਾ ਲਾਜ਼ਮੀ ਹੋ ਗਿਆ ਹੈ ਕਿ ਜੇਕਰ ਉਹਨਾਂ ਨੂੰ ਤੈਅ ਅਹੁਦੇ ’ਤੇ ਲਗਾਇਆ ਜਾਂਦਾ ਹੈ ਤਾਂ ਉਹ ਆਪ ਲਈ ਕਿੰਨਾ ਪੈਸਾ ਇਕੱਠਾ ਕਰ ਕੇ ਦੇਣਗੇ।

ਸਰਦਾਰ ਮਜੀਠੀਆ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਓ. ਪੀ ਰਾਣਾ ਜੋ ਕਿ ਡੀ. ਜੀ. ਪੀ ਵਿਜੀਲੈਂਸ ਸ਼ਰਦ ਸਤਿਆ ਚੌਹਾਨ ਦਾ ਓ ਐਸ ਡੀ, ’ਤੇ ਮਾਮਲੇ ਦੇ ਨਿਪਟਾਰੇ ਲਈ 20 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹਨ ਤੇ ਉਸਨੇ 13 ਲੱਖ ਰੁਪਏ ਨਗਦ ਲਏ, ਇਸ ਤੋਂ ਪਤਾ ਚਲਦਾ ਹੈ ਕਿ ਪੰਜਾਬ ਵਿਚ ਕਿੰਨਾ ਭ੍ਰਿਸ਼ਟਾਚਾਰ ਚਲ ਰਿਹਾ ਹੈ। ਉਹਨਾਂ ਕਿਹਾ ਕਿ ਵਿਜੀਲੈਂਸ ਵਿਭਾਗ ਇਕ ਵਾਰ ਵਿਚ ਸੈਂਕੜੇ ਸ਼ਿਕਾਇਤਾਂ ਦਾ ਨਿਪਟਾਰਾ ਕਰਦਾ ਹੈ ਤੇ ਜੇਕਰ ਉਹ ਇਕ ਸ਼ਿਕਾਇਤ ਦੇ ਨਿਪਟਾਰੇ ਵਾਸਤੇ ਇੰਨੀ ਰਿਸ਼ਵਤ ਲੈਂਦਾ ਹੈ ਤਾਂ ਫਿਰ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਮਹਿਕਮੇ ਵਿਚ ਕਿੰਨੀ ਕੁ ਰਿਸ਼ਵਤ ਚਲਦੀ ਹੋਵੇਗੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਵਿਜੀਲੈਂਸ ਦਫਤਰ ਨੂੰ ਪੈਸਾ ਇਕੱਠਾ ਕਰਨ ਵਾਸਤੇ ਕਲੈਕਸ਼ਨ ਸੈਂਟਰ ਵਜੋਂ ਵਰਤਿਆ ਗਿਆ ਤੇ ਇਹ ਲੁੱਟ ਸਿਖ਼ਰਲੇ ਪੱਧਰ ’ਤੇ ਜਾਰੀ ਹੈ।

ਪੰਜਾਬ ਵਿਚ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਵੀ ਇਸਦੀ ਵੀ ਜਾਂਚ ਹੋਵੇ ਕਿ ਮੁੱਖ ਸਕੱਤਰ ਕੇ ਪੀ ਏ ਸਿਨਹਾ ਤੇ ਉਹਨਾਂ ਦੇ ਪਰਿਵਾਰਕ ਮੈਂਬਰ ਭ੍ਰਿਸ਼ਟਾਚਾਰ ਦੇ ਸੌਦਿਆਂ ਵਿਚ ਕਿਸ ਹੱਦ ਤੱਕ ਸ਼ਾਮਲ ਹਨ। ਉਹਨਾਂ ਕਿਹਾ ਕਿ ਸਿਨਹਾ ’ਤੇ ਸੂਬੇ ਦੇ ਇਤਿਹਾਸ ਵਿਚ ਸਭ ਤੋਂ ਭ੍ਰਿਸ਼ਟ ਅਫਸਰ ਹੋਣ ਦੇ ਦਾਗ ਲੱਗ ਰਹੇ ਹਨ। ਉਹਨਾਂ ਇਹ ਵੀ ਮੰਗ ਕੀਤੀ ਕਿ ਆਰਜ਼ੀ ਡੀ. ਜੀ. ਪੀ ਗੌਰਵ ਯਾਦਵ ਦੇ ਕੰਮਕਾਜ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ। ਸਰਦਾਰ ਮਜੀਠੀਆ ਨੇ ਇਹ ਵੀ ਮੰਗ ਕੀਤੀ ਕਿ ਕੈਬਨਿਟ ਮੰਤਰੀ ਸੰਜੀਵ ਅਰੋੜਾ ਜਿਹਨਾਂ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਗਿਆ, ਦੇ ਅਰਵਿੰਦ ਕੇਜਰੀਵਾਲ ਨਾਲ ਸੰਬੰਧਾਂ ਦੀ ਵੀ ਜਾਂਚ ਹੋਵੇ।

ਉਹਨਾਂ ਕਿਹਾ ਕਿ ਸਪਸ਼ਟ ਹੋ ਰਿਹਾ ਹੈ ਕਿ ਅਰੋੜਾ ਆਪ ਅਤੇ ਇਸਦੀ ਸਿਖ਼ਰਲੀ ਲੀਡਰਸ਼ਿਪ ਵਾਸਤੇ ਪੈਸਾ ਇਕੱਠਾ ਕਰਨ ਤੇ ਮਨੀ ਲਾਂਡਰਿੰਗ ਦੇ ਏਜੰਟ ਵਜੋਂ ਕੰਮ ਕਰ ਰਿਹਾ ਸੀ।
ਉਹਨਾਂ ਕਿਹਾ ਕਿ ਇਹਨਾਂ ਸਾਰੇ ਮਾਮਲਿਆਂ ਵਿਚ ਸੰਬੰਧਾਂ ਦੀ ਜਾਂਚ ਜ਼ਰੂਰੀ ਹੈ ਕਿਉਂਕਿ ਆਪ ਨੇ ਅਰੋੜਾ ਨੂੰ ਹਾਲੇ ਤੱਕ ਮੰਤਰੀ ਵਜੋਂ ਬਰਖ਼ਾਸਤ ਨਹੀਂ ਕੀਤਾ ਕਿਉਂਕਿ ਉਹ ਡਰਦੀ ਹੈ ਕਿ ਕਿਤੇ ਅਰੋੜਾ ਮੁੱਖ ਮੰਤਰੀ ਭਗਵੰਤ ਮਾਨ ਤੇ ਆਪ ਮੁਖੀ ਅਰਵਿੰਦ ਕੇਜਰੀਵਾਲ ਦੇ ਭੇਤ ਹੀ ਨਾ ਖੋਲ੍ਹ ਦੇਣ।

Ad Position 22
No active advertisement
ਪਿਛਲੀ ਖ਼ਬਰ ਓਵਰਟੇਕ ਕਰਦਿਆਂ ਬੇਕਾਬੂ ਹੋਈ ਥਾਰ, ਵਾਪਰਿਆ ਭਿਆਨਕ ਹਾਦਸਾ ਅਗਲੀ ਖ਼ਬਰ ਸੀਬੀਆਈ ਵਲੋਂ ਗ੍ਰਿਫ਼ਤਾਰ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਕੀਤਾ ਪੇਸ਼
Ad Position 24