25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸਾਬਕਾ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਪਟੀਸ਼ਨ ਦੇ ਜਵਾਬ 'ਚ ਦੇਰੀ ਲਈ ਹਾਈ ਕੋਰਟ ਸਖ਼ਤ

ਚੰਡੀਗੜ੍ਹ, 12 ਮਈ (ਸੰਦੀਪ ਕੁਮਾਰ ਮਾਹਨਾ)–ਕਿ੍ਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨਾਲ ਜੁੜੇ ਇਕ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀਆਂ ਕਾਰਵਾਈਆਂ 'ਤੇ ਸਖ਼ਤ ਟਿੱਪਣੀ ਕੀਤੀ, ਜਿਸ 'ਚ ਸਪਸ਼ਟ ਤੌਰ 'ਤੇ ਕਿਹਾ ਗਿਆ ਕਿ ਅਦਾਲਤ ਇਹ ਦੇਖ ਰਹੀ ਹੈ ਕਿ ਸੂਬਾ ਸਰਕਾਰ ਜਵਾਬ ਦਾਇਰ ਕਰਨ ਤੋਂ ਬਚ ਰਹੀ ਹੈ, ਪਰ...

Ad Position 21
No active advertisement
ਅਜੀਤ ਡੈਸਕ 13-05-2026

ਚੰਡੀਗੜ੍ਹ, 12 ਮਈ (ਸੰਦੀਪ ਕੁਮਾਰ ਮਾਹਨਾ)–ਕਿ੍ਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨਾਲ ਜੁੜੇ ਇਕ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੀਆਂ ਕਾਰਵਾਈਆਂ 'ਤੇ ਸਖ਼ਤ ਟਿੱਪਣੀ ਕੀਤੀ, ਜਿਸ 'ਚ ਸਪਸ਼ਟ ਤੌਰ 'ਤੇ ਕਿਹਾ ਗਿਆ ਕਿ ਅਦਾਲਤ ਇਹ ਦੇਖ ਰਹੀ ਹੈ ਕਿ ਸੂਬਾ ਸਰਕਾਰ ਜਵਾਬ ਦਾਇਰ ਕਰਨ ਤੋਂ ਬਚ ਰਹੀ ਹੈ, ਪਰ ਸਰਕਾਰ ਨੂੰ ਅਗਲੀ ਸੁਣਵਾਈ 'ਤੇ ਜਵਾਬ ਦਾਇਰ ਕਰਨਾ ਪਵੇਗਾ | ਅਦਾਲਤ ਨੇ ਸਰਕਾਰ ਨੂੰ ਆਖ਼ਰੀ ਮੌਕਾ ਦਿੱਤਾ ਅਤੇ ਸੁਣਵਾਈ 20 ਮਈ ਤੱਕ ਮੁਲਤਵੀ ਕਰ ਦਿੱਤੀ | ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਅਦਾਲਤ ਤੋਂ ਵਿਸਤਿ੍ਤ ਸੁਰੱਖਿਆ ਜਵਾਬ ਦਾਇਰ ਕਰਨ ਲਈ ਤਿੰਨ ਹਫ਼ਤਿਆਂ ਦਾ ਵਾਧੂ ਸਮਾਂ ਮੰਗਿਆ | ਹਾਲਾਂਕਿ, ਹਾਈ ਕੋਰਟ ਨੇ ਇਸ ਬੇਨਤੀ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ, ਇਹ ਕਹਿੰਦੇ ਹੋਏ ਕਿ ਸਰਕਾਰ ਨੂੰ ਸਿਰਫ਼ ਇਕ ਹਫ਼ਤਾ ਦਿੱਤਾ ਗਿਆ ਸੀ ਅਤੇ ਇਹ ਉਸਦਾ ਆਖ਼ਰੀ ਮੌਕਾ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸਾਬਕਾ ਡੀ.ਆਈ.ਜੀ. ਭੁੱਲਰ ਨੇ ਸੀ.ਬੀ.ਆਈ. ਦੀ ਕਾਰਵਾਈ ਨੂੰ ਹਾਈ ਕੋਰਟ 'ਚ ਦਿੱਤੀ ਚੁਣੌਤੀ ਅਗਲੀ ਖ਼ਬਰ ਮਾਮੂਲੀ ਟਕਰਾਰ ਤੋਂ ਬਾਅਦ ਹੋਈ ਠਾਹ-ਠਾਹ
Ad Position 24