25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਬਟਾਲਾ ਦੇ ਪਿੰਡ ਉੱਪਲ ਦੇ ਨੌਜਵਾਨ ਦਾ ਕਤਲ

ਕੋਟਲੀ ਸੂਰਤ ਮੱਲ੍ਹੀ, 12 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਦੇਹੜ ਗਵਾਰ ਦੇ ਭੱਠੇ ਨੇੜੇ ਬੀਤੀ ਰਾਤ ਪਿੰਡ ਉੱਪਲ ਦੇ ਇਕ ਨੌਜਵਾਨ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਆਰੰਭ ਦਿੱਤੀ ਹੈ | ਮਿ੍ਤਕ ਨੌਜਵਾਨ ਦੇ ਚਾਚੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਮਰਿੰਦਰ ਸਿੰਘ (22) ਪੁੱਤਰ ਪਰਮਜੀਤ ਸਿੰਘ ਪ੍ਰਾਈਵੇਟ ਕੰਮ...

Ad Position 21
No active advertisement
ਅਜੀਤ ਡੈਸਕ 13-05-2026

ਕੋਟਲੀ ਸੂਰਤ ਮੱਲ੍ਹੀ, 12 ਮਈ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਦੇਹੜ ਗਵਾਰ ਦੇ ਭੱਠੇ ਨੇੜੇ ਬੀਤੀ ਰਾਤ ਪਿੰਡ ਉੱਪਲ ਦੇ ਇਕ ਨੌਜਵਾਨ ਨੂੰ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਆਰੰਭ ਦਿੱਤੀ ਹੈ | ਮਿ੍ਤਕ ਨੌਜਵਾਨ ਦੇ ਚਾਚੇ ਧਰਮਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਅਮਰਿੰਦਰ ਸਿੰਘ (22) ਪੁੱਤਰ ਪਰਮਜੀਤ ਸਿੰਘ ਪ੍ਰਾਈਵੇਟ ਕੰਮ ਕਰਦਾ ਸੀ ਤੇ ਬੀਤੀ ਰਾਤ ਘਰ ਨਹੀਂ ਆਇਆ ਸੀ ਤੇ ਉਸ ਦਾ ਮੋਬਾਇਲ ਫ਼ੋਨ ਵੀ ਬੰਦ ਸੀ ਤੇ ਉਹ ਪਰਿਵਾਰਕ ਮੈਂਬਰਾਂ ਸਮੇਤ ਆਪਣੇ ਭਤੀਜੇ ਦੀ ਭਾਲ ਕਰ ਰਹੇ ਸੀ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਉਸ ਦੇ ਭਤੀਜੇ ਦੀ ਪਿੰਡ ਦੇਹੜ ਗਵਾਰ ਦੇ ਭੱਠੇ ਨੇੜੇ ਮਿ੍ਤਕ ਦੇਹ ਪਈ ਹੈ | ਉਸ ਨੇ ਦੱ ਸਿਆ ਕਿ ਉਸ ਦੇ ਭਤੀਜੇ ਦਾ ਲਾਗਤਬਾਜ਼ੀ ਕਰ ਕੇ ਕਤਲ ਕੀਤਾ ਗਿਆ ਹੈ | ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਲਾਸ਼ ਕਬਜੇ 'ਚ ਲੈ ਲਈ ਹੈ ਤੇ ਮੌਤ ਦੇ ਕਾਰਨਾਂ ਦਾ ਪਤਾ ਪੋੋਸਟਮਾਰਟਮ ਦੀ ਰਿਪੋਰਟ ਆਉਣ 'ਤੇ ਹੀ ਲੱਗੇਗਾ | ਪੁਲਿਸ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅਧਿਕਾਰੀਆਂ ਨੇ ਮਿ੍ਤਕ ਨੌਜਵਾਨ ਦੇ ਮਾਤਾ ਲਖਵਿੰਦਰ ਕੌਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ |

Ad Position 22
No active advertisement
ਪਿਛਲੀ ਖ਼ਬਰ ਪਾਕਿ ਨੇ ਨੂਰ ਖ਼ਾਨ ਏਅਰਬੇਸ 'ਤੇ ਲੁਕਾਏ ਈਰਾਨੀ ਜਹਾਜ਼ ਅਗਲੀ ਖ਼ਬਰ ਸਾਬਕਾ ਡੀ.ਆਈ.ਜੀ. ਭੁੱਲਰ ਨੇ ਸੀ.ਬੀ.ਆਈ. ਦੀ ਕਾਰਵਾਈ ਨੂੰ ਹਾਈ ਕੋਰਟ 'ਚ ਦਿੱਤੀ ਚੁਣੌਤੀ
Ad Position 24